July 30, 2026, 4:44 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ...

ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

Published on

----------- Advertisement -----------

ਚੰਡੀਗੜ੍ਹ, 24 ਜੁਲਾਈ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ ਪਿੰਡ ਰਾਮੇਵਾਲ ਨੇ ਮਿਤੀ 30-06-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਮਾਮੇ ਨੂੰ ਨਕਸ਼ੇ ਦੀ ਲੋੜ ਸੀ, ਜਿਸ ਕਾਰਨ 23-06-2023 ਨੂੰ ਉਹ ਆਪਣੇ ਮਾਮੇ ਨਾਲ ਉਕਤ ਪਟਵਾਰੀ ਕੋਲ ਗਏ ਸਨ ਪਰ ਪਟਵਾਰੀ ਨੇ ਉਨ੍ਹਾਂ ਨੂੰ 26 ਜੂਨ ਨੂੰ ਆਉਣ ਲਈ ਕਿਹਾ। ਜਦੋਂ ਉਹ 26 ਜੂਨ ਨੂੰ ਪਟਵਾਰੀ ਦੇ ਦਫ਼ਤਰ ਗਏ ਤਾਂ ਉਸ ਨੇ ਨਕਸ਼ੇ ਬਦਲੇ ਉਨ੍ਹਾਂ ਕੋਲੋਂ 1500 ਰੁਪਏ ਲਏ, ਜਦੋਂਕਿ ਇਸ ਨਕਸ਼ਾ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਬਣਦੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਹਰਬੰਸ ਲਾਲ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 24-07-2023 ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...