August 9, 2026, 7:56 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ...

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Published on

----------- Advertisement -----------

ਚੰਡੀਗੜ੍ਹ, 20 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇੱਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ ‘ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜੇਈ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...