July 26, 2026, 5:43 am
----------- Advertisement -----------
HomeNewsBreaking News10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ...

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------


ਚੰਡੀਗੜ੍ਹ 16 ਅਪ੍ਰੈਲ, 2025 :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਿਧੜੀ ਬਘੀਹਾਰੀ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਕੀਤੀ ਗਈ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੀ ਦਿਵਿਆਂਗ ਭੈਣ ਨੇ ਸਾਲ 2009 ਵਿੱਚ ਉਕਤ ਕਾਰਪੋਰੇਸ਼ਨ ਤੋਂ 1,00,000 ਰੁਪਏ ਦਾ ਕਰਜ਼ਾ ਲਿਆ ਸੀ। ਇਸ ਉਪਰੰਤ ਸਰਕਾਰ ਨੇ ਇੱਕ ਸਕੀਮ ਤਹਿਤ ਅਜਿਹੇ ਕਰਜ਼ਿਆਂ ਦੀ ਮੁਆਫ਼ੀ ਦਾ ਐਲਾਨ ਕੀਤਾ ਸੀ ਪਰ ਉਕਤ ਮੈਨੇਜਰ ਨੇ ਸਰਕਾਰ ਦੁਆਰਾ ਮੁਆਫ਼ ਕੀਤੇ ਗਏ ਕਰਜ਼ੇ ਦੀ ਪ੍ਰਕਿਰਿਆ ਅਤੇ ਇਸਦਾ ਨਿਪਟਾਰਾ ਕਰਨ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗੀ ਹੈ।


ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...