April 18, 2025, 4:18 pm
----------- Advertisement -----------
HomeNewsBreaking News1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ...

1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------


ਚੰਡੀਗੜ੍ਹ, 31 ਮਾਰਚ, 2025:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਸਲਪੁਰ ਦੇ ਇੱਕ ਨਿਵਾਸੀ ਦੁਆਰਾ ਦਾਇਰ ਕੀਤੀ ਗਈ ਇੱਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸਦੇ ਭਤੀਜੇ ਵਿਰੁੱਧ ਐਨਡੀਪੀਐਸ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਉਸਦੇ ਪੁੱਤਰ ਨੂੰ ਐਨਡੀਪੀਐਸ ਕਾਨੂੰਨ ਦੀ ਧਾਰਾ 29 ਤਹਿਤ ਇਸ ਮੁਕੱਦਮੇ ਵਿੱਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਅਨੁਸਾਰ, ਉਕਤ ਏਐਸਆਈ ਨੇ ਉਸਦੇ ਪੁੱਤਰ ਨੂੰ ਕੇਸ ਵਿੱਚੋਂ ਕੱਢਣ ਲਈ ਐਸਐਚਓ ਦੀ ਤਰਫੋਂ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸ਼ਿਕਾਇਤਕਰਤਾ ਵੱਲੋਂ ਮਿੰਨਤਾਂ ਕਰਨ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ ਘਟਾ ਕੇ 1 ਲੱਖ ਰੁਪਏ ਕਰ ਦਿੱਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਆਡੀਓ ਸਬੂਤ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7ਏ, ਬੀਐਨਐਸ ਦੀ ਧਾਰਾ 61(2) ਅਤੇ ਐਨਡੀਪੀਐਸ ਕਾਨੂੰਨ ਦੀ ਧਾਰਾ 59 ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਮੰਡੇਰ, ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਦੱਸਿਆ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕੱਲ੍ਹ ਉਨ੍ਹਾਂ ਨੂੰ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਚਿੱਟਾ QUEEN’ ਨੂੰ ਗਾਣੇ ‘ਚ ਮਾਡਲ ਬਣਾਉਣ ਵਾਲਾਂ ਗਾਇਕ ਕਿਉਂ ਚਲਾ ਗਿਆ ਡਿਪ੍ਰੈਸ਼ਨ ‘ਚ?, ਕਿਉਂ ਜੋੜਨੇ ਪੈ ਗਏ ਲੋਕਾਂ ਮੂਹਰੇ ਹੱਥ

ਚਰਚਿਤ ਨਸ਼ਾ ਤਸਕਰ ਅਤੇ ਬਰਖਾਸਤ ਹੋਈ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸਨੂੰ ਮੀਡੀਆ ‘ਚ ‘ਚਿੱਟਾ...

ਫਿਲਮ ‘ਜਾਟ’ ਦੇ  ਵਿਵਾਦਿਤ ਸੀਨ ਨੂੰ ਗਿਆ ਹਟਾਇਆ ! ਪੰਜਾਬ ‘ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ਼ ਹੋਈ ਸੀ FIR ਦਰਜ

 ਫਿਲਮ ‘ਜਾਟ’ ਤੋਂ ਵਿਵਾਦਪੂਰਨ ਚਰਚ ਦਾ ਸੀਨ ਹਟਾ ਦਿੱਤਾ ਗਿਆ। ਇਹ ਫੈਸਲਾ ਜਲੰਧਰ ਵਿੱਚ...

ਪੰਜਾਬ ਆ ਰਿਹਾ ਹੈ MP ਅੰਮ੍ਰਿਤਪਾਲ ਸਿੰਘ ! ਪੰਜਾਬ ਪੁਲਿਸ ਲਿਆਉਣ ਲਈ ਪਹੁੰਚੀ ਅਸਾਮ

2 ਸਾਲ ਬਾਅਦ ਵਾਰਿਸ ਪੰਜਾਬ ਦੇ ਮੁਖੀ ਅਤੇ MP ਅੰਮ੍ਰਿਤਪਾਲ ਸਿੰਘ ਪੰਜਾਬ ਆ ਰਿਹਾ...

ਅਮਰੀਕਾ ‘ਚ ਦਬੋਚਿਆ ਖਤਰਨਾਕ ਗੈਂਗਸਟਰ ਹੈਪੀ ਪਸੀਆ, ਪੰਜਾਬ ‘ਚ 14 ਗ੍ਰੇ+ਨੇ+ਡ ਹਮਲਿਆਂ ‘ਚ ਹੈ ਸ਼ਾਮਲ

ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ (US Immigration)...

ਫ਼ਿਲਮ ਜਾਟ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ

ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿਚ ਫ਼ਿਲਮ ‘ਜਾਟ’ ਵਿਚ ਕੰਮ ਕਰਨ ਵਾਲੇ ਬਾਲੀਵੁੱਡ ਅਦਾਕਾਰ...

ਸਾਧੂ ਸਿੰਘ ਧਰਮਸੋਤ ਆਏ ਜੇਲ੍ਹ ਤੋਂ ਬਾਅਦ, ਬੋਲੇ- ਰਾਜਨੀਤੀ ਦਾ ਹੋਇਆ ਸ਼ਿਕਾਰ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ...

ਅਲੀਗੜ੍ਹ : ਧੀ ਦੇ ਵਿਆਹ ਤੋਂ ਪਹਿਲਾਂ ਫਰਾਰ ਹੋਣ ਵਾਲੇ ਸੱਸ ਤੇ ਜਵਾਈ ਪਹੁੰਚੇ ਪੁਲਿਸ ਸਟੇਸ਼ਨ, ਥਾਣੇ ‘ਚ ਕੀਤਾ ਸਰੰਡਰ

ਅਲੀਗੜ੍ਹ ਵਿਖੇ ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਸੱਸ ਆਪਣੇ ਜਵਾਈ ਨਾਲ ਫਰਾਰ...

ਅਦਾਕਾਰ Guggu Gill ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਦਿੱਤਾ ਸੁਨੇਹਾ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ...

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਜਲੰਧਰ:ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ...