September 22, 2026, 4:04 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ  ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ  ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ

Published on

----------- Advertisement -----------

ਚੰਡੀਗੜ੍ਹ 22 ਦਸੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਪ੍ਰਾਈਵੇਟ ਕਰਿੰਦੇ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

 ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...