April 10, 2026, 1:55 pm
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ...

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 19 ਮਾਰਚ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ  ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇੰਕੁਆਈਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 35 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ,ਜਿਨ੍ਹਾਂ ਵਿੱਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਚਾਰ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਾਢੇ ਤਿੰਨ ਸਾਲ ਤੋਂ ਚਾਰ ਸਾਲ ਦੀ ਕੈਦ ਅਤੇ 10000 ਰੁਪਏ ਤੋਂ ਲੈ ਕੇ 50000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ...

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...