ਜਲੰਧਰ ਵਾਸੀਆਂ ਲਈ ਅਹਿਮ ਖਬਰ ਹੈ, ਨਗਰ ਨਿਗਮ ਦੀਆਂ ਚੋਣਾਂ ਦੇ ਲਗਭਗ 20 ਦਿਨਾਂ ਮਗਰੋਂ ਅੱਜ ਸ਼ਹਿਰ ਵਾਸੀਆਂ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਵਿਨੀਤ ਧੀਰ ਨੂੰ ਸਰਬਸੰਮਤੀ ਨਾਲ ਜਲੰਧਰ ਨਗਰ ਨਿਗਮ ਦਾ 7ਵਾਂ ਮੇਅਰ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਕਰਮਜੀਤ ਕੌਰ ਬਿੱਟੂ ਨੂੰ ਸੀਨੀਅਰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ ਅਤੇ ਮਲਕੀਤ ਸਿੰਘ ਸਰਪੰਚ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਮੇਅਰ ਦੀ ਚੋਣ ਸਥਾਨਕ ਰੈੱਡ ਕਰਾਸ ਭਵਨ ਵਿਚ ਕੌਂਸਲਰ ਹਾਊਸ ਦੀ ਪਹਿਲੀ ਮੀਟਿੰਗ ਦੌਰਾਨ ਕੀਤੀ ਗਈ।
ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ, ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਨੇ ਖੁਦ ਨੂੰ ਮੇਅਰ ਬਣਾ ਲਿਆ ਹੈ। ਵਾਰਡ ਨੰਬਰ 62 ਤੋਂ ਕੌਂਸਲਰ ਵਿਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਨ ਦਾ ਮੌਕਾ ਦਿੱਤਾ ਗਿਆ ਹੈ।CM ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇਸ ਵਾਰ ਸੀਨੀਅਰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ। ਬਲਬੀਰ ਸਿੰਘ ਬਿੱਟੂ ਨੂੰ ਸੀਨੀਅਰ ਡਿਪਟੀ ਮੇਅਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਨਾਲ ਹੀ ਵਾਰਡ ਨੰਬਰ 38 ਤੋਂ ਕੌਂਸਲਰ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਸਦਨ ਦੀ ਬੈਠਕ ‘ਚ ਤਿੰਨਾਂ ਨੇਤਾਵਾਂ ‘ਤੇ ਸਹਿਮਤੀ ਬਣ ਗਈ ਹੈ।ਸ਼ਹਿਰ ਵਿੱਚ ਕੁੱਲ 85 ਵਾਰਡ ਹਨ। ਜਿਸ ਵਿੱਚੋਂ ਆਮ ਆਦਮੀ ਪਾਰਟੀ ਆਪਣੇ ਦਮ ‘ਤੇ ਸਿਰਫ਼ 38 ਸੀਟਾਂ ਹੀ ਜਿੱਤ ਸਕੀ। ਪਰ ਬਹੁਮਤ ਲਈ ‘ਆਪ’ ਨੂੰ ਕੁੱਲ 43 ਕੌਂਸਲਰਾਂ ਦੀ ਲੋੜ ਸੀ, ਜਿਸ ਤੋਂ ਬਾਅਦ ਕਈ ਕੌਂਸਲਰ ਕਾਂਗਰਸ ਅਤੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ 2 ਆਜ਼ਾਦ ਕੌਂਸਲਰਾਂ ਨੇ ‘ਆਪ’ ਦਾ ਸਮਰਥਨ ਕੀਤਾ ਸੀ, ਜਿਸ ਕਾਰਨ ਕੁੱਲ 46 ਵੋਟਾਂ ਲੈ ਕੇ ਆਮ ਆਦਮੀ ਪਾਰਟੀ ਨੇ ਜਲੰਧਰ ਨਗਰ ਨਿਗਮ ‘ਤੇ ਕਬਜ਼ਾ ਕਰ ਲਿਆ ਹੈ।ਜਲੰਧਰ ਨਗਰ ਨਿਗਮ ਵਿੱਚ ਕੌਂਸਲਰਾਂ ਦੀ ਵੋਟਿੰਗ ਦੌਰਾਨ ਕਿਸੇ ਵੀ ਮੀਡੀਆ ਵਾਲੇ ਅਤੇ ਕਿਸੇ ਵੀ ਤਰ੍ਹਾਂ ਦੇ ਬਾਹਰੀ ਵਿਅਕਤੀ ਨੂੰ ਅੰਦਰ ਨਹੀਂ ਆਉਣ ਦਿੱਤਾ ਗਿਆ। ਨਾਲ ਹੀ ਕੌਂਸਲਰਾਂ ਦੇ ਕਰੀਬੀਆਂ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ।