September 25, 2026, 5:52 am
----------- Advertisement -----------
HomeNewsBreaking Newsਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

Published on

----------- Advertisement -----------

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਗਜ਼ ਭਾਰਤੀ ਖਿਡਾਰੀ ਵਿਰਾਟ ਕੋਹਲੀ ਅਫ਼ਗਾਨਿਸਤਾਨ ਖਿਲਾਫ਼ ਵਨਡੇ ਸੀਰੀਜ਼ ਵਿੱਚ ਨਜ਼ਰ ਨਹੀਂ ਆਉਣਗੇ। ਦਰਅਸਲ ਹੈਮਸਟ੍ਰਿੰਗ ਸੱਟ ਦੇ ਚੱਲਦਿਆਂ ਉਹ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਵਿਰਾਟ ਕੋਹਲੀ ਦੀ ਇਹ ਸੱਟ ਟੀਮ ਇੰਡੀਆ ਲਈ ਵੱਡਾ ਝਟਕਾ ਹੈ, ਕਿਉਂਕਿ ਇਹ ਸੀਰੀਜ਼ ਸਾਲ 2027 ਵਿੱਚ ਹੋਣ ਵਾਲੀ ਵਨਡੇ ਵਰਡ ਕੱਪ ਦੀ ਤਿਆਰੀਆਂ ਦੇ ਆਗਾਜ਼ ਨੂੰ ਲੈ ਕੇ ਬੇਹੱਦ ਅਹਿਮ ਮੰਨੀ ਜਾ ਰਹੀ ਸੀ।

ਵਿਰਾਟ ਕੋਹਲੀ ਨੂੰ ਪਹਿਲਾਂ ਹੀ ਅਫ਼ਗਾਨਿਸਤਾਨ ਖਿਲਾਫ਼ ਵਨਡੇ ਸੀਰੀਜ਼ ਦੀ ਟੀਮ ਵਿੱਚ ਚੁਣਿਆ ਗਿਆ ਸੀ ਪਰ ਮੀਡੀਆ ਰਿਪੋਰਟ ਮੁਤਾਬਕ ਹੈਮਸਟ੍ਰਿੰਗ ਸੱਟ ਦੇ ਕਾਰਨ ਹੁਣ ਉਹ ਇਸ ਸੀਰੀਜ਼ ਵਿੱਚ ਨਹੀਂ ਖੇਡ ਸਕਣਗੇ। ਅਜਿਹੇ ਵਿੱਚ ਹੁਣ ਬੀਸੀਸੀਆਈ ਨੂੰ ਉਨ੍ਹਾਂ ਦੇ ਰਿਪਲੇਸਮੈਂਟ ਦਾ ਐਲਾਨ ਕਰਨਾ ਪਵੇਗਾ। ਹਾਲਾਂਕਿ ਅਜੇ ਤੱਕ ਬੀਸੀਸੀਆਈ ਨੇ ਵਿਰਾਟ ਕੋਹਲੀ ਨੂੰ ਲੈ ਕੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ।

ਅਫ਼ਗਾਨਿਸਤਾਨ ਅਤੇ ਭਾਰਤ ਦੀ ਟੀਮਾਂ ਵਿਚਾਲੇ 3 ਵਨਡੇ ਮੈਚ ਖੇਡੇ ਜਾਣੇ ਹਨ, 13 ਜੂਨ ਤੋਂ ਪਹਿਲਾਂ ਵਨਡੇ ਮੁਕਾਬਲਾ ਖੇਡਿਆ ਜਾਵੇਗਾ। ਵਨਡੇ ਮੁਕਾਬਲਾ ਧਰਮਸ਼ਾਲਾ, ਲਖਨਊ ਤੇ ਚੇੱਨਈ ਵਿੱਚ ਹੋਣਗੇ। ਸ਼ੁਭਮਨ ਗਿੱਲ ਟੀਮ ਇੰਡੀਆ ਦੀ ਕਪਤਾਨੀ ਕਰਨਗੇ। ਵਿਕਟਕੀਪਰ ਬੈਟਰ ਈਸ਼ਾਨ ਕਿਸ਼ਨ ਨੂੰ 3 ਸਾਲ ਬਾਅਦ ਵਨਡੇ ਟੀਮ ਵਿਚ ਮੌਕਾ ਮਿਲਿਆ ਹੈ। ਉਨ੍ਹਾਂ ਨੇ ਆਖਰੀ ਵਨਡੇ 11 ਅਕਤੂਬਰ 2023 ਨੂੰ ਅਫ਼ਗਾਨਿਸਤਾਨ ਖਿਲਾਫ ਦਿੱਲੀ ਵਿਚ ਖੇਡਿਆ ਸੀ। ਈਸ਼ਾਨ ਨੇ 27 ਵਨਡੇ ਵਿੱਚ 42.40 ਦੀ ਔਸਤ ਨਾਲ 933 ਦੌੜਾਂ ਬਣਾਈਆਂ ਹਨ। ਉਨ੍ਹਾਂ ਦੇ ਨਾਂ ਇੱਕ ਦੋਹਰਾ ਸੈਂਕੜਾ ਹੈ। ਈਸ਼ਾਨ ਇਸ ਸਾਲ ਖੇਡੇ ਗਏ ਟੀ-20 ਵਰਲਡ ਕੱਪ ਵਿਚ ਭਾਰਤ ਦੇ ਦੂਜੇ ਟੌਪ ਸਕੋਰਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...