October 17, 2026, 11:06 am
----------- Advertisement -----------
HomeNewsBreaking Newsਬਿਕਰਮ ਸਿੰਘ ਮਜੀਠੀਆ ਵਿਰੁੱਧ ਨਾ ਵਰਤੇ ਜਾਣ ਕੋਈ ਸ਼ਬਦ- ਵਿਰਸਾ ਸਿੰਘ ਵਲਟੋਹਾ

ਬਿਕਰਮ ਸਿੰਘ ਮਜੀਠੀਆ ਵਿਰੁੱਧ ਨਾ ਵਰਤੇ ਜਾਣ ਕੋਈ ਸ਼ਬਦ- ਵਿਰਸਾ ਸਿੰਘ ਵਲਟੋਹਾ

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਸੇਵਾਮੁਕਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਜਿਵੇਂ ਬਗਾਵਤ ਪੈਦਾ ਹੋ ਗਈ। ਅਕੈਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ SGPC  ਦੇ ਇਸ ਫੈਸਲੇ ਨੂੰ ਗਲਤ ਠਹਿਰਾਇਆ ਸੀ।

ਜਿਸ ਤੋਂ ਬਾਅਦ ਉਨ੍ਹਾਂ ’ਤੇ ਅਕਾਲੀ ਦਲ ਦੇ ਕਈ ਆਗੂਆਂ ਵੱਲੋਂ ਪਾਰਟੀ ਦੀ ਪਿੱਠ ’ਤੇ ਛੁਰਾ ਮਾਰਨ ਦਾ ਦੋਸ਼ ਲਗਾਇਆ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਬਿਕਰਮ ਮਜੀਠੀਆ ਦੇ ਖ਼ਿਲਾਫ਼ ਕੋਈ ਗਲਤ ਸ਼ਬਦ ਨਾ ਵਰਤੇ ਜਾਣ।

 ਪੋਸਟ ਸਾਂਝੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੈਂ ਸਭ ਨੂੰ ਬੇਨਤੀ ਕਰਾਂਗਾ ਕਿ ਕੋਈ ਵੀ ਸੱਜਣ ਸ.ਬਿਕਰਮ ਸਿੰਘ ਮਜੀਠੀਆ ਵਿਰੁੱਧ ਕਿਸੇ ਸ਼ਬਦ ਦੀ ਵਰਤੋਂ ਨਾ ਕਰੇ। ਆਪਸੀ ਮਤਭੇਦ ਨਿਪਟਦਿਆਂ ਦੇਰ ਨਹੀਂ ਲੱਗਦੀ ਹੁੰਦੀ। ਇਸ ਮੌਕੇ ਸਭ ਨੂੰ ਸਹੀ ਰੋਲ ਨਿਭਾਉਣਾ ਚਾਹੀਦਾ ਹੈ। ਏਕਤਾ ਵਿਚ ਹੀ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਸ.ਮਜੀਠੀਆ ਨੂੰ ਵੀ ਗਿਲੇ ਸ਼ਿਕਵੇ ਭੁੱਲਕੇ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰਨੀ ਚਾਹੀਦੀ ਹੈ।

ਦੱਸ ਦਈਏ ਕਿ ਬੀਤੇ ਦਿਨੀਂ  ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਅਹੁਦਿਆਂ ਤੋਂ ਹਟਾਏ ਜਾਣ ਬਾਅਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ ਸੀ।

ਮਜੀਠੀਆ ਨੇ ਕਿਹਾ ਸੀ ਕਿ ਅਸੀ ਅਕਾਲ ਤਖ਼ਤ ਅਤੇ ਤਖ਼ਤਾ ਦੇ ਜਥੇਦਾਰ ਸਾਹਿਬਾਨ ਦੀ ਮਾਣ ਮਰਿਆਦਾ ਦਾ ਪੂਰਾ ਸਤਿਕਾਰ ਕਰਦੇ ਹਾਂ ਅਤੇ ਅਖ਼ੀਰਲੇ ਸਾਹ ਤਕ ਕਰਦੇ ਰਹਾਂਗੇ। ਇਹ ਮਰਿਆਦਾ ਕਿਸੇ ਇਕ ਵਿਅਕਤੀ ਵਿਸ਼ੇਸ਼ ਤਕ ਸੀਮਤ ਨਹੀਂ ਹੈ। ਜੋ ਵੀ ਜਥੇਦਾਰ ਸਾਹਿਬਾਨ ਇਨ੍ਹਾਂ ਤਖ਼ਤਾਂ ਉਪਰ ਬਿਰਾਜਮਾਨ ਹਨ, ਉਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਉਨ੍ਹਾਂ ਅੱਗੇ ਬਿਆਨ ਵਿਚ ਕਿਹਾ ਗਿਆ ਕਿ ਪਿਛਲੇ ਦਿਨਾਂ ਵਿਚ ਜੋ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਫ਼ੈਸਲਾ ਕੀਤਾ ਹੈ, ਉਸ ਨਾਲ ਸਿੱਖ ਸੰਗਤ ਤੇ ਸਾਡੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਗੁਰੂ ਸਾਹਿਬਾਨ ਨੇ ਸੰਗਤ ਨੂੰ ਵੀ ਗੁਰੂ ਦਾ ਰੁਤਬਾ ਦਿਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਗਤਾਂ ਦੀਆ ਭਾਵਨਾਵਾਂ ਨੂੰ ਮੁੱਖ ਰੱਖ ਕੇ ਅਸੀ ਇਸ ਫ਼ੈਸਲੇ ਨਲਾ ਸਹਿਮਤ ਨਹੀਂ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...