September 25, 2026, 5:50 am
----------- Advertisement -----------
HomeNewsBreaking Newsਦੁਬਈ ‘ਚ ਪੰਜਾਬੀ ਵਾਲੀਬਾਲ ਖਿਡਾਰੀ ਦੀ ਰਹੱਸਮਈ ਗੁੰਮਸ਼ੁਦਗੀ, ਪਰਿਵਾਰ ਨੂੰ ਮਿਲਿਆ ਮੌਤ...

ਦੁਬਈ ‘ਚ ਪੰਜਾਬੀ ਵਾਲੀਬਾਲ ਖਿਡਾਰੀ ਦੀ ਰਹੱਸਮਈ ਗੁੰਮਸ਼ੁਦਗੀ, ਪਰਿਵਾਰ ਨੂੰ ਮਿਲਿਆ ਮੌਤ ਦਾ ਸਰਟੀਫਿਕੇਟ

Published on

----------- Advertisement -----------

ਦੁਬਈ ਤੋਂ ਪੰਜਾਬ ਲਈ ਇਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦਾ ਨੈਸ਼ਨਲ ਵਾਲੀਬਾਲ ਖਿਡਾਰੀ ਲਖਬੀਰ ਸਿੰਘ ਰਹੱਸਮਈ ਹਾਲਾਤਾਂ ਵਿੱਚ ਦੁਬਈ ਤੋਂ ਲਾਪਤਾ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਉਸਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪਿੰਡ ਵਿੱਚ ਗ਼ਮ ਦਾ ਮਾਹੌਲ ਬਣਿਆ ਹੋਇਆ ਹੈ।

ਜਾਣਕਾਰੀ ਮੁਤਾਬਕ ਲਖਬੀਰ ਸਿੰਘ ਜ਼ਿਲ੍ਹਾ ਅੰਮ੍ਰਿਤਸਰ ਦੇ ਮਜੀਠਾ ਇਲਾਕੇ ਦੇ ਪਿੰਡ ਜਗਦੇਵ ਕਲਾਂ ਦਾ ਰਹਿਣ ਵਾਲਾ ਸੀ। ਕੁਝ ਮਹੀਨੇ ਪਹਿਲਾਂ ਹੀ ਉਸਦਾ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਪਰਿਵਾਰ ਨੇ ਭਵਿੱਖ ਨੂੰ ਸੁਧਾਰਨ ਦੀ ਉਮੀਦ ਨਾਲ ਪੁੱਤਰ ਅਤੇ ਨੂੰਹ ਨੂੰ ਰੋਜ਼ਗਾਰ ਲਈ ਦੁਬਈ ਭੇਜਿਆ ਸੀ। ਪਰ ਕਿਸੇ ਨੂੰ ਵੀ ਇਹ ਅੰਦਾਜ਼ਾ ਨਹੀਂ ਸੀ ਕਿ ਉੱਥੋਂ ਇਸ ਤਰ੍ਹਾਂ ਦੀ ਦੁਖਦਾਈ ਖ਼ਬਰ ਆਵੇਗੀ।

ਪਰਿਵਾਰ ਦੇ ਦੱਸਣ ਅਨੁਸਾਰ, ਲਖਬੀਰ ਸਿੰਘ ਅਚਾਨਕ ਦੁਬਈ ਵਿੱਚ ਲਾਪਤਾ ਹੋ ਗਿਆ। ਉਸ ਦੀ ਪਤਨੀ ਨੇ ਦੱਸਿਆ ਕਿ ਇਕ ਦਿਨ ਅਚਾਨਕ ਉਸਦਾ ਪਤੀ ਘਰ ਤੋਂ ਗਿਆ ਅਤੇ ਫਿਰ ਵਾਪਸ ਨਹੀਂ ਆਇਆ। ਕਾਫ਼ੀ ਖੋਜਬੀਨ ਕਰਨ ਦੇ ਬਾਵਜੂਦ ਉਸ ਬਾਰੇ ਕੋਈ ਪਤਾ ਨਹੀਂ ਲੱਗ ਸਕਿਆ। ਇਸ ਦਰਮਿਆਨ ਵਿਦੇਸ਼ ਤੋਂ ਪਰਿਵਾਰ ਨੂੰ ਡੈੱਥ ਸਰਟੀਫਿਕੇਟ ਭੇਜਿਆ ਗਿਆ, ਜਿਸ ਨਾਲ ਪਰਿਵਾਰ ਹੋਰ ਵੀ ਹੈਰਾਨ ਅਤੇ ਦੁਖੀ ਹੋ ਗਿਆ ਹੈ।

ਲਖਬੀਰ ਸਿੰਘ ਦੀ ਪਤਨੀ ਹੁਣ ਇਕੱਲੀ ਹੀ ਪੰਜਾਬ ਵਾਪਸ ਆ ਗਈ ਹੈ। ਉਸਨੇ ਪਰਿਵਾਰ ਨੂੰ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਇਸ ਖ਼ਬਰ ਤੋਂ ਬਾਅਦ ਪਿੰਡ ਜਗਦੇਵ ਕਲਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਘਰ ਵਿੱਚ ਰੋਣਕੁਹਾਰ ਮਚਿਆ ਹੋਇਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਵੀ ਪੂਰੀ ਸੱਚਾਈ ਨਹੀਂ ਪਤਾ ਲੱਗੀ ਅਤੇ ਉਹ ਇਸ ਮਾਮਲੇ ਦੀ ਢੰਗ ਨਾਲ ਜਾਂਚ ਦੀ ਮੰਗ ਕਰ ਰਹੇ ਹਨ।

ਪਰਿਵਾਰ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇ ਅਤੇ ਸੱਚਾਈ ਸਾਹਮਣੇ ਲਿਆਈ ਜਾਵੇ, ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ। ਪਿੰਡ ਦੇ ਲੋਕਾਂ ਨੇ ਵੀ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ ਅਤੇ ਪਰਿਵਾਰ ਦੇ ਨਾਲ ਹਮਦਰਦੀ ਜਤਾਈ ਹੈ।

ਇਸ ਘਟਨਾ ਨੇ ਸਾਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਵਿੱਚ ਵੀ ਕਈ ਸਵਾਲ ਖੜੇ ਹੋ ਰਹੇ ਹਨ ਕਿ ਆਖ਼ਿਰ ਲਖਬੀਰ ਸਿੰਘ ਨਾਲ ਦੁਬਈ ਵਿੱਚ ਕੀ ਵਾਪਰਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...