ਚੰਡੀਗੜ੍ਹ ਵਿੱਚ ‘ਐੱਸਆਈਆਰ’ (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੰਡੀਗੜ੍ਹ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦਾ ਕਾਰਜ ਮੁਕੰਮਲ ਹੋਣ ਤੋਂ ਬਾਅਦ ਅੱਜ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕੁੱਲ 5,16,427 ਵੋਟਰਾਂ ਵਿੱਚੋਂ ਹੁਣ 4,60,209 ਵੋਟਰਾਂ ਦੀ ਅੰਤਿਮ ਸੂਚੀ ਤਿਆਰ ਹੋਈ ਹੈ।
ਚੰਡੀਗੜ੍ਹ ਦੀ ਮੁੱਖ ਚੋਣ ਅਧਿਕਾਰੀ ਪ੍ਰੇਰਨਾ ਪੁਰੀ ਨੇ ਦੱਸਿਆ ਕਿ 15 ਜੂਨ 2026 ਤੋਂ 14 ਜੁਲਾਈ 2026 ਤੱਕ ਬੀਐੱਲਓਜ਼ (BLO) ਵੱਲੋਂ ਘਰ-ਘਰ ਜਾ ਕੇ 5,16,427 ਵੋਟਰਾਂ ਨੂੰ ਫਾਰਮ ਵੰਡੇ ਗਏ ਸਨ। ਇਨ੍ਹਾਂ ਵਿੱਚੋਂ 2 ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਡਰਾਫਟ ਜਾਰੀ ਕਰਨ ਸਮੇਂ ਲਗਪਗ 66 ਹਜ਼ਾਰ ਵੋਟਰਾਂ ਦੇ ਨਾਮ ਵੋਟਰ ਸੂਚੀ ’ਚੋਂ ਬਾਹਰ ਕੀਤੇ ਗਏ ਸਨ। ਇਸ ਤੋਂ ਬਾਅਦ ਫਾਰਮਾਂ ਵਿੱਚ ਕਮੀਆਂ ਕਾਰਨ ਸ਼ਹਿਰ ਦੇ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਅਤੇ ਆਏ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਗਿਆ। ਇਸ ਪ੍ਰਕਿਰਿਆ ਦੌਰਾਨ 9,927 ਨਵੇਂ ਵੋਟਰਾਂ ਨੂੰ ਸੂਚੀ ਵਿੱਚ ਸ਼ਾਮਲ ਵੀ ਕੀਤਾ ਗਿਆ, ਜਿਸ ਤੋਂ ਬਾਅਦ ਅੱਜ 4,60,209 ਵੋਟਰਾਂ ਦੀ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਗਈ ਹੈ।
ਚੋਣ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ 1 ਅਕਤੂਬਰ 2026 ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਨਵੀਂਆਂ ਵੋਟਾਂ ਆਮ ਵਾਂਗ ਬਣਾਈਆਂ ਜਾਣਗੀਆਂ।
1 ਜੁਲਾਈ 2026 ਤੱਕ 4,50,282 ਵੋਟਰਾਂ ਵੱਲੋਂ ਆਪਣੇ ਫਾਰਮ ਜਮ੍ਹਾਂ ਕਰਵਾਏ ਗਏ ਸਨ।












