November 18, 2026, 9:03 am
----------- Advertisement -----------
HomeNewsBreaking Newsਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਖਤਮ, ਪ੍ਰਧਾਨ ਮੰਤਰੀ ਕਾਰਨੀ ਦੀ ਲਿਬਰਲ...

ਕੈਨੇਡਾ ‘ਚ ਆਮ ਚੋਣਾਂ ਲਈ ਵੋਟਿੰਗ ਖਤਮ, ਪ੍ਰਧਾਨ ਮੰਤਰੀ ਕਾਰਨੀ ਦੀ ਲਿਬਰਲ ਪਾਰਟੀ ਜਿੱਤੀ

Published on

----------- Advertisement -----------

 ਕੈਨੇਡਾ ਸੰਘੀ ਚੋਣਾਂ ਦੇ ਨਤੀਜੇ ਆ ਗਏ ਹਨ। ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਕੈਨੇਡਾ ਦੀ ਸੰਘੀ ਚੋਣ ਜਿੱਤ ਲਈ ਹੈ। ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨੇ ਇਹ ਦਾਅਵਾ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨ ਸਾਹਮਣੇ ਆਉਣ ਤੋਂ ਬਾਅਦ ਕੀਤਾ। ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨੇ ਕਿਹਾ ਕਿ ਲਿਬਰਲਾਂ ਨੂੰ ਕੰਜ਼ਰਵੇਟਿਵਾਂ ਨਾਲੋਂ ਸੰਸਦ ਦੀਆਂ 343 ਸੀਟਾਂ ਵਿੱਚੋਂ ਵਧੇਰੇ ਸੀਟਾਂ ਮਿਲਣਗੀਆਂ। ਇਹ ਅਜੇ ਸਪੱਸ਼ਟ ਨਹੀਂ ਸੀ ਕਿ ਕੀ ਲਿਬਰਲਾਂ ਨੂੰ ਪੂਰਾ ਬਹੁਮਤ ਮਿਲੇਗਾ, ਜਿਸ ਨਾਲ ਉਹ ਮਦਦ ਦੀ ਲੋੜ ਤੋਂ ਬਿਨਾਂ ਕਾਨੂੰਨ ਪਾਸ ਕਰ ਸਕਣਗੇ। ਚੋਣ ਵਿਸ਼ਲੇਸ਼ਕਾਂ ਅਨੁਸਾਰ ਸ਼ੁਰੂ ਵਿੱਚ ਕੈਨੇਡਾ ਵਿੱਚ ਮਾਹੌਲ ਲਿਬਰਲ ਪਾਰਟੀ ਦੇ ਹੱਕ ਵਿੱਚ ਨਹੀਂ ਜਾਪਦਾ ਸੀ, ਪਰ ਟਰੰਪ ਨੇ ਕਈ ਵਾਰ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਬਾਰੇ ਗੱਲ ਕੀਤੀ ਅਤੇ ਉਸ ਦੇ ਤਤਕਾਲੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕੈਨੇਡਾ ਦਾ ਗਵਰਨਰ ਕਹਿ ਕੇ ਸੰਬੋਧਿਤ ਕੀਤਾ। ਉਨ੍ਹਾਂ ਨੇ ਕੈਨੇਡਾ ’ਤੇ ਜਵਾਬੀ ਟੈਕਸ ਵੀ ਲਗਾਏ। ਟਰੰਪ ਦੀਆਂ ਇਨ੍ਹਾਂ ਕਾਰਵਾਈਆਂ ਨੇ ਕੈਨੇਡਾ ਦੇ ਲੋਕਾਂ ਵਿਚ ਗੁੱਸਾ ਵਧਾਇਆ ਤੇ ਰਾਸ਼ਟਰਵਾਦ ਦੀ ਮਜ਼ਬੂਤ ​​ਭਾਵਨਾ ਨੇ ਲਿਬਰਲ ਪਾਰਟੀ ਦੇ ਹੱਕ ਵਿਚ ਲੋਕਾਂ ਨੂੰ ਭੁਗਤਣ ਪ੍ਰੇਰਿਤ ਕੀਤਾ। 


ਤਾਜ਼ਾ ਰੁਝਾਨਾਂ ਮੁਤਾਬਕ ਲਿਬਰਲ ਪਾਰਟੀ ਦੇ ਮਾਰਕ ਕਾਰਨੀ ਕੈਨੇਡਾ ਵਿੱਚ ਪ੍ਰਧਾਨ ਮੰਤਰੀ ਬਣੇ ਰਹਿਣਗੇ। ਪਾਰਟੀ ਨੇ ਸੋਮਵਾਰ ਨੂੰ ਕੈਨੇਡਾ ਵਿੱਚ ਹੋਈਆਂ ਆਮ ਚੋਣਾਂ ਜਿੱਤ ਲਈਆਂ ਹਨ। ਹਾਲਾਂਕਿ ਰਾਸ਼ਟਰੀ ਬ੍ਰਾਡਕਾਸਟਰ ਸੀਬੀਸੀ ਦੇ ਅਨੁਸਾਰ ਪਾਰਟੀ ਬਹੁਮਤ ਪ੍ਰਾਪਤ ਕਰਨ ਤੋਂ ਪਿੱਛੇ ਰਹੇਗੀ। ਇਹ ਚੋਣਾਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਕੈਨੇਡਾ ਆਪਣੇ ਗੁਆਂਢੀ ਮੁਲਕ ਅਮਰੀਕਾ ਨਾਲ ਟੈਰਿਫ ਯੁੱਧ ਵਿੱਚ ਉਲਝਿਆ ਹੋਇਆ ਹੈ। ਇਸ ਚੋਣ ਦਾ ਅਧਿਕਾਰਤ ਨਤੀਜਾ 30 ਅਪ੍ਰੈਲ ਜਾਂ 1 ਮਈ ਨੂੰ ਆਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...