July 22, 2026, 12:39 am
----------- Advertisement -----------
HomeNewsBreaking Newsਪੰਜਾਬ ‘ਚ 5 ਨਿਗਮਾਂ ‘ਚ ਵੋਟਿੰਗ : 11 ਵਜੇ ਤੱਕ 27 ਫੀਸਦੀ...

ਪੰਜਾਬ ‘ਚ 5 ਨਿਗਮਾਂ ‘ਚ ਵੋਟਿੰਗ : 11 ਵਜੇ ਤੱਕ 27 ਫੀਸਦੀ ਵੋਟਿੰਗ, ਪਟਿਆਲਾ ‘ਚ ਭਾਜਪਾ ਉਮੀਦਵਾਰ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Published on

----------- Advertisement -----------

ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ। ਸਵੇਰੇ 11 ਵਜੇ ਤੱਕ 27 ਫੀਸਦੀ ਵੋਟਿੰਗ ਹੋ ਚੁੱਕੀ ਹੈ।ਲੁਧਿਆਣਾ ‘ਚ ਲੋਕਾਂ ਨੇ ਬੂਥ ‘ਤੇ ਵੋਟਾਂ ਕੱਟਣ ਦਾ ਦੋਸ਼ ਲਗਾ ਕੇ ਹੰਗਾਮਾ ਕੀਤਾ। ਇਸ ਦੇ ਨਾਲ ਹੀ ਪਟਿਆਲਾ ‘ਚ ਭਾਜਪਾ ਉਮੀਦਵਾਰ ਨੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।ਜਲੰਧਰ ਨਗਰ ਨਿਗਮ ਚੋਣਾਂ ਲਈ ਵੋਟਿੰਗ ਸਵੇਰੇ 7 ਵਜੇ ਤੋਂ ਜਾਰੀ ਹੈ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਲੋਕ ਵੀ ਵੋਟਾਂ ਪਾਉਣ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਵੋਟਿੰਗ ਅੱਜ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਸਵੇਰੇ 11 ਵਜੇ ਤੱਕ 18.13% ਵੋਟਿੰਗ ਹੋਈ।ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 841 ਬੂਥ ਬਣਾਏ ਗਏ ਹਨ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ। ਜਿਸ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਅੰਮ੍ਰਿਤਸਰ ‘ਚ ਸਵੇਰੇ 11 ਵਜੇ ਤੱਕ 17 ਫੀਸਦੀ ਵੋਟਿੰਗ ਹੋਈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...