November 18, 2026, 7:29 am
----------- Advertisement -----------
HomeNewsLatest Newsਪੰਜਾਬ 'ਚ ਕਾਂਗਰਸ ਦਾ ਕਾਟੋ ਕਲੇਸ਼: 21 ਦਿਨ ਬਾਅਦ ਵੀ ਨਹੀਂ ਬਣਾਇਆ...

ਪੰਜਾਬ ‘ਚ ਕਾਂਗਰਸ ਦਾ ਕਾਟੋ ਕਲੇਸ਼: 21 ਦਿਨ ਬਾਅਦ ਵੀ ਨਹੀਂ ਬਣਾਇਆ ਗਿਆ ਵਿਰੋਧੀ ਧਿਰ ਦਾ ਨੇਤਾ

Published on

----------- Advertisement -----------

ਚੰਡੀਗੜ੍ਹ: ਪੰਜਾਬ ਨੂੰ ਲੈ ਕੇ ਕਾਂਗਰਸ ਦਾ ਭੰਬਲਭੂਸਾ ਜਾਰੀ ਹੈ। ਚੋਣ ਨਤੀਜੇ ਐਲਾਨੇ ਨੂੰ 21 ਦਿਨ ਬੀਤ ਚੁੱਕੇ ਹਨ ਪਰ ਫਿਰ ਵੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਆਗੂ ਅਜੇ ਤੱਕ ਨਹੀਂ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਚੋਣਾਂ ‘ਚ ‘ਆਪ’ ਨੂੰ 92 ਸੀਟਾਂ ਮਿਲਣ ਤੋਂ ਬਾਅਦ ਕਾਂਗਰਸ 18 ਸੀਟਾਂ ਜਿੱਤ ਕੇ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। ਜਿਸ ਕਾਰਨ ਕਾਂਗਰਸ ਵਿੱਚ ਮੁੜ ਧੜੇਬੰਦੀ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਰਹਿ ਚੁੱਕੇ ਨਵਜੋਤ ਸਿੱਧੂ ਦੀ ਅਗਵਾਈ ਹੇਠ ਨਵਾਂ ਗਰੁੱਪ ਬਣਾਇਆ ਗਿਆ ਹੈ। ਜਿਨ੍ਹਾਂ ਨੇ ਭੁਲੱਥ ਸੀਟ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਐਲਓਪੀ ਬਣਾਉਣ ਲਈ ਲਾਬਿੰਗ ਸ਼ੁਰੂ ਕਰ ਦਿੱਤੀ ਹੈ।

ਐਲਓਪੀ ਦੀ ਰੇਸ ‘ਚ ਇਹ 4 ਵੱਡੇ ਨਾਂਅ ਹਨ ਸਭ ਤੋਂ ਅੱਗੇ

ਕਾਂਗਰਸ ‘ਚ ਇਸ ਸਮੇਂ 4 ਵੱਡੇ ਨਾਂਅ ਐਲਓਪੀ ਬਣਨ ਦੀ ਦੌੜ ‘ਚ ਹਨ। ਜਿਸ ਵਿੱਚ ਕਾਦੀਆਂ ਸੀਟ ਤੋਂ ਪ੍ਰਤਾਪ ਸਿੰਘ ਬਾਜਵਾ, ਗਿੱਦੜਬਾਹਾ ਤੋਂ ਜੇਤੂ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਅਤੇ ਸਾਬਕਾ ਡਿਪਟੀ ਸੀ.ਐਮ ਸੁਖਜਿੰਦਰ ਰੰਧਾਵਾ ਸ਼ਾਮਲ ਹੋਏ। ਬਾਜਵਾ ਨੂੰ ਸੋਨੀਆ ਗਾਂਧੀ ਦਾ ਸਮਰਥਨ ਹਾਸਲ ਹੈ। ਦੂਜੇ ਪਾਸੇ ਰਾਜਾ ਵੜਿੰਗ ਰਾਹੁਲ ਗਾਂਧੀ ਦੇ ਕਰੀਬੀ ਹਨ। ਤ੍ਰਿਪਤ ਅਤੇ ਰੰਧਾਵਾ ਦਾ ਪੰਜਾਬ ਵਿੱਚ ਕਾਂਗਰਸ ਦਾ ਦਬਦਬਾ ਹੈ। ਕਾਂਗਰਸ ਲਈ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਲ ਹੋਵੇਗਾ। ਸੁਖਪਾਲ ਖਹਿਰਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਆ ਗਏ ਸਨ, ਇਸ ਲਈ ਉਨ੍ਹਾਂ ਦਾ ਦਾਅਵਾ ਕਮਜ਼ੋਰ ਮੰਨਿਆ ਜਾ ਰਿਹਾ ਹੈ।

ਧੜੇਬੰਦੀ ਦਾ ਸ਼ਿਕਾਰ ਹੋਈ ਪੰਜਾਬ ਕਾਂਗਰਸ

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਇਸ ਵੇਲੇ ਵੱਡੀ ਧੜੇਬੰਦੀ ਦਾ ਸ਼ਿਕਾਰ ਹੈ। 2017 ‘ਚ 77 ਸੀਟਾਂ ਜਿੱਤਣ ਵਾਲੀ ਕਾਂਗਰਸ 18 ਸੀਟਾਂ ‘ਤੇ ਸਿਮਟ ਗਈ। ਇਸ ਦੇ ਬਾਵਜੂਦ ਨਾ ਤਾਂ ਨਵਜੋਤ ਸਿੱਧੂ ਅਤੇ ਨਾਂ ਹੀ ਚਰਨਜੀਤ ਚੰਨੀ ਨੇ ਹਾਰ ਦੀ ਜ਼ਿੰਮੇਵਾਰੀ ਲਈ। ਸੋਨੀਆ ਗਾਂਧੀ ਨੇ ਸਿੱਧੂ ਦਾ ਅਸਤੀਫਾ ਸਵੀਕਾਰ ਕਰ ਲਿਆ, ਪਰ ਉਨ੍ਹਾਂ ਨੇ ਸਵੀਕਾਰ ਕੀਤਾ ਜਾਂ ਨਹੀਂ, ਕੋਈ ਨਹੀਂ ਜਾਣਦਾ। ਨਵਾਂ ਪ੍ਰਧਾਨ ਵੀ ਨਿਯੁਕਤ ਨਹੀਂ ਕੀਤਾ ਗਿਆ। ਸਿੱਧੂ ਨੂੰ ਪ੍ਰਿਅੰਕਾ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਹੈ। ਕਾਂਗਰਸ ਹਾਈਕਮਾਂਡ ਦੇ ਇਸ ਰਵੱਈਏ ਤੋਂ ਪੰਜਾਬ ਦੇ ਕਾਂਗਰਸੀ ਵੀ ਚਿੰਤਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...