September 17, 2025, 8:41 pm
----------- Advertisement -----------
HomeNewsBreaking News'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ...

‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

Published on

----------- Advertisement -----------

ਚੰਡੀਗੜ੍ਹ, 16 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 199 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,804 ਹੋ ਗਈ ਹੈ।

ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 21.1 ਕਿਲੋ ਹੈਰੋਇਨ, 2 ਕਿਲੋ ਅਫ਼ੀਮ, 254 ਕਿਲੋ ਭੁੱਕੀ,1156 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 395 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 56 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਬੁਲਾਰੇ ਅਤੇ ਬੁਲਾਰੇ ਨਿਯੁਕਤ

ਚੰਡੀਗੜ 17 ਸਤੰਬਰ ( ) ਅੱਜ ਇੱਥੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪਾਰਟੀ...

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਚੰਡੀਗੜ੍ਹ, 17 ਸਤੰਬਰ ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼...

ਯੋ ਯੋ ਹਨੀ ਸਿੰਘ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ,ਗਾਣੇ ‘ਚ ਔਰਤਾਂ ‘ਤੇ ਟਿੱਪਣੀ ਨਾਲ ਜੁੜਿਆ ਮਾਮਲਾ

ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਨੂੰ ਮੋਹਾਲੀ ਦੀ ਰਾਸ਼ਟਰੀ ਲੋਕ ਅਦਾਲਤ ਵੱਲੋਂ ਵੱਡੀ...

ਹੜ੍ਹ ਪੀੜ੍ਹਤਾਂ ਲਈ ਅੱਗੇ ਆਈ ਅਦਾਕਾਰਾ ਨੀਰੂ ਬਾਜਵਾ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਨੇ ਅਦਾਲਤ ’ਚ ਕੀਤਾ ਆਤਮ ਸਮਰਪਣ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਪਰਿਵਾਰਕ...

ਆਸਕਰ ਜੇਤੂ ਅਦਾਕਾਰ ਰੌਬਰਟ ਰੈੱਡਫੋਰਡ ਦਾ 89 ਸਾਲ ਦੀ ਉਮਰ ‘ਚ ਦਿਹਾਂਤ

ਆਸਕਰ ਜੇਤੂ ਅਦਾਕਾਰ ਰੌਬਰਟ ਰੈੱਡਫੋਰਡ ਦਾ 89 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਅਮਰੀਕੀ...

ਮੋਹਿੰਦਰ ਕੇਪੀ ਦੇ ਪੁੱਤ ਦਾ ਅੰਤਿਮ ਸੰਸਕਾਰ, ਪਿਓ ਨੇ ਜਵਾਨ ਪੁੱਤ ਦੀ ਚਿਖਾ ਨੂੰ ਦਿੱਤੀ ਅਗਨੀ, ਮਾਂ ਦੇ ਨਹੀਂ ਰੁਕੇ ਹੰਝੂ

ਜਲੰਧਰ ਵਿੱਚ ਸਾਬਕਾ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ...

ਕਾਰਤਿਕ ਬੱਗਨ ਦੇ ਕ.ਤ.ਲ ਮਾਮਲੇ ‘ਚ 3 ਆਰੋਪੀ ਗ੍ਰਿਫ਼ਤਾਰ, ਇੰਸਟਾਗ੍ਰਾਮ ਬਣਿਆ ਮੌ. ਤ ਦਾ ਕਾਰਨ

ਸੋਸ਼ਲ ਮੀਡੀਆ ਇਨਫਲੁਏਂਸਰ ਕਾਰਤਿਕ ਬੱਗਨ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ...

GNDU ਨੇ ਗੋਦ ਲਿਆ ਹੜ੍ਹ ਪ੍ਰਭਾਵਿਤ ਪਿੰਡ, 50 ਲੱਖ ਦੀ ਸਹਾਇਤਾ ਦਾ ਐਲਾਨ

 ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ...