June 27, 2026, 7:07 am
----------- Advertisement -----------
HomeNewsBreaking News“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300...

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ  ਹਿਰਾਸਤ ‘ਚ ਲਏ

Published on

----------- Advertisement -----------

ਚੰਡੀਗੜ੍ਹ, 20 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ “ਗੈਂਗਸਟਰਾਂ ਤੇ ਵਾਰ” ਮੁਹਿੰਮ ਵਿੱਢਣ ਦੇ ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਅੱਜ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪਡ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।

ਗੈਂਗਸਟਰਾਂ ਵਿਰੁੱਧ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਭਰ ਵਿੱਚ “ਆਪ੍ਰੇਸ਼ਨ ਪ੍ਰਹਾਰ” ਅਧੀਨ 72 ਘੰਟਿਆਂ ਦੀ ਵਿਆਪਕ ਕਾਰਵਾਈ ਪਹਿਲਾਂ ਹੀ ਜਾਰੀ ਹੈ।

ਆਪ੍ਰੇਸ਼ਨ ਦੇ ਪੈਮਾਨੇ ਬਾਰੇ ਗੱਲ ਕਰਦਿਆਂ ਡੀਜੀਪੀ ਨੇ ਦੱਸਿਆ ਕਿ “ਆਪ੍ਰੇਸ਼ਨ ਪ੍ਰਹਾਰ” ਦੇ ਹਿੱਸੇ ਵਜੋਂ 12,000 ਪੁਲਿਸ ਕਰਮੀਆਂ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਵਿਦੇਸ਼-ਅਧਾਰਤ 60 ਗੈਂਗਸਟਰਾਂ ਦੇ ਸਹਿਯੋਗੀਆਂ/ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ਼ਡ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਰਾਜ ਭਰ ਵਿੱਚ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1314 ਸਹਿਯੋਗੀਆਂ/ਸਾਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਨਾਗਰਿਕਾਂ ਨੂੰ ਸੰਗਠਿਤ ਅਪਰਾਧ ਵਿਰੁੱਧ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਦੇ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...