November 16, 2026, 5:16 pm
----------- Advertisement -----------
HomeNewsBreaking Newsਦਰਿਆ ਬਿਆਸ ਦੇ ਪਾਣੀ ਵਿਚ ਵਾਧਾ ਜਾਰੀ , ਯੈਲੋ ਅਲਰਟ ਤੋਂ ਉੱਪਰ...

ਦਰਿਆ ਬਿਆਸ ਦੇ ਪਾਣੀ ਵਿਚ ਵਾਧਾ ਜਾਰੀ , ਯੈਲੋ ਅਲਰਟ ਤੋਂ ਉੱਪਰ ਖ਼ਤਰੇ ਦੇ ਨਿਸ਼ਾਨ ਵੱਲ ਵੱਧ ਰਿਹਾ ਪਾਣੀ

Published on

----------- Advertisement -----------

ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਡੈਮਾਂ ਵਿਚਲੀਆਂ ਝੀਲਾਂ ਵਿਚ ਲਗਾਤਾਰ ਪਾਣੀ ਵਧਣ ਕਰਕੇ ਪੌਂਗ ਡੈਮ ਤੋਂ ਦਰਿਆ ਬਿਆਸ ਵਿਚ ਪਾਣੀ ਲਗਾਤਾਰ ਛੱਡਿਆ ਜਾ ਰਿਹਾ ਹੈ ਜਿਸ ਨਾਲ ਦਰਿਆ ਬਿਆਸ ਦੇ ਪਾਣੀ ਵਿਚ ਵਾਧਾ ਦਰਜ ਕੀਤਾ ਗਿਆ ਹੈ। ਦਰਿਆ ਦਾ ਪਾਣੀ ਯੈਲੋ ਅਲਰਟ ਨੂੰ ਪਾਰ ਕਰਦਾ ਹੋਇਆ ਖ਼ਤਰੇ ਦੇ ਨਿਸ਼ਾਨ ਵੱਲ ਵੱਧ ਰਿਹਾ ਹੈ । ਦਰਿਆ ਬਿਆਸ ‘ਤੇ ਬਣੀ ਜਲ ਸਰੋਤ ਵਿਭਾਗ ਦੀ ਗੇਜ਼ ਤੋਂ ਕਰਮਚਾਰੀ ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਸ਼ਾਮ ਕਰੀਬ 7 ਵਜੇ 741.20 ਗੇਜ਼ ਤੇ 1 ਲੱਖ 40 ਹਜ਼ਾਰ 507 ਕਿਉਸਿਕ ਪਾਣੀ ਡਿਸਚਾਰਜ ਹੋ ਰਹਿ ਹੈ ਜੋ ਕਿ ਇਸ ਸੀਜ਼ਨ ਦਾ ਸਭ ਤੋਂ ਵੱਧ ਪਾਣੀ ਰਿਕਾਰਡ ਕੀਤਾ ਗਿਆ ਹੈ ।ਦਰਿਆ ਵਿਚ ਪਾਣੀ ਵਧਣ ਤੋਂ ਬਾਅਦ ਦਰਿਆ ਦੇ ਨਾਲ ਲੱਗਦੇ ਮੰਡ ਖੇਤਰ ਦੇ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਪਾਣੀ ਦੀ ਮਾਰ ਹੇਠ ਹੈ । ਦੱਸ ਦੇਈਏ ਕਿ ਦਰਿਆ ਦੇ ਨਾਲ ਲੱਗਦੇ ਮੰਡ ਖ਼ੇਤਰ ਦੀ ਹਜ਼ਾਰਾਂ ਏਕੜ ਜ਼ਮੀਨ ਪਿਛਲੇ ਲਗਭਗ 16 ਦਿਨਾਂ ਤੋਂ ਪਾਣੀ ਦੀ ਮਾਰ ਹੇਠ ਹੈ, ਇਸ ਤੋਂ ਪਹਿਲਾ ਕੁਝ ਦਿਨ ਪਾਣੀ ਘਟਣ ਤੇ ਮੰਡ ਖ਼ੇਤਰ ਦੇ ਕਿਸਾਨਾਂ ਨੂੰ ਉਮੀਦ ਸੀ ਕਿ ਫ਼ਸਲਾਂ ਦਾ ਕੁਝ ਬਚਾਅ ਹੋ ਜਾਵੇ ਪਰ ਦੁਬਾਰਾ ਪਾਣੀ ਵਧਣ ਨਾਲ ਉਨ੍ਹਾਂ ਦੀ ਉਮੀਦ ਟੁੱਟ ਚੁੱਕੀ ਹੈ। ਮੰਡ ਖੇਤਰ ਵਿਚ ਦਰਿਆ ਬਿਆਸ ਵਿਚਲੇ ਪਾਣੀ ਦੇ ਪੱਧਰ ਅਨੁਸਾਰ ਵਾਧਾ ਹੋ ਰਿਹਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...