September 12, 2026, 10:15 pm
----------- Advertisement -----------
HomeNewsBreaking Newsਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

Published on

----------- Advertisement -----------

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਲਈ ਹੁਣ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਜਲ ਸਰੋਤ ਵਿਭਾਗ ਵੱਲੋਂ ਰਾਜਸਥਾਨ ਸਰਕਾਰ ਨੂੰ ਅੰਤਿਮ ਚਿਤਾਵਨੀ ਪੱਤਰ ਭੇਜਿਆ ਗਿਆ ਹੈ। ਪੱਤਰ ਵਿੱਚ 30 ਦਿਨਾਂ ਦੇ ਅੰਦਰ ਜਵਾਬ ਦੇਣ ਅਤੇ ਬਕਾਇਆ ਰਕਮ ਦੀ ਅਦਾਇਗੀ ਕਰਨ ਲਈ ਕਿਹਾ ਗਿਆ ਹੈ।

ਪੰਜਾਬ ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਕੋਈ ਜਵਾਬ ਨਾ ਮਿਲਿਆ ਤਾਂ ਅਦਾਲਤੀ ਅਤੇ ਸੰਵਿਧਾਨਕ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ 18 ਮਾਰਚ ਅਤੇ 4 ਮਈ ਨੂੰ ਰਾਜਸਥਾਨ ਸਰਕਾਰ ਨੂੰ ਪੱਤਰ ਭੇਜੇ ਗਏ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਆਇਆ।

ਇਹ ਮਾਮਲਾ ਪੁਰਾਣੇ ਪਾਣੀ ਸਮਝੌਤਿਆਂ ਨਾਲ ਜੁੜਿਆ ਹੋਇਆ ਹੈ। 4 ਸਤੰਬਰ 1920 ਨੂੰ ਸ਼ਿਮਲਾ ਵਿੱਚ ਬੀਕਾਨੇਰ ਦੇ ਮਹਾਰਾਜਾ, ਬਹਾਵਲਪੁਰ ਦੇ ਨਵਾਬ ਅਤੇ ਪੰਜਾਬ ਰਾਜ ਵਿਚਾਲੇ ਪਾਣੀਆਂ ਸਬੰਧੀ ਸਮਝੌਤਾ ਹੋਇਆ ਸੀ। ਇਸ ਤਹਿਤ ਬੀਕਾਨੇਰ ਨੂੰ ਦਿੱਤੇ ਜਾਂਦੇ ਪਾਣੀ ਲਈ ‘ਜਲ ਸੈੱਸ’ ਲਿਆ ਜਾਂਦਾ ਸੀ।

ਪੰਜਾਬ ਸਰਕਾਰ ਨੇ 1960 ਤੋਂ 2025 ਤੱਕ ਦੀ ਮਿਆਦ ਲਈ ਮੌਜੂਦਾ ਫਾਰਮੂਲੇ ਅਨੁਸਾਰ 141.20 ਰੁਪਏ ਪ੍ਰਤੀ ਏਕੜ ਸਾਲਾਨਾ ਲਾਗਤ ਦੇ ਆਧਾਰ ’ਤੇ ਦਾਅਵਾ ਤਿਆਰ ਕੀਤਾ ਹੈ। ਇਸ ਵਿੱਚ ਔਸਤਨ 10 ਐੱਮਏਐੱਫ ਪਾਣੀ ਅਤੇ 8 ਫ਼ੀਸਦੀ ਵਿਆਜ ਵੀ ਸ਼ਾਮਲ ਕੀਤਾ ਗਿਆ ਹੈ।

ਉੱਧਰ, ਪੰਜਾਬ ਦੇ ਮੁੱਖ ਸਕੱਤਰ ਨੇ ਹਰਿਆਣਾ ਸਰਕਾਰ ਨੂੰ ਵੀ ਪੱਤਰ ਲਿਖ ਕੇ ਭਾਖੜਾ ਨਹਿਰ ਦੀ ਸਾਂਭ-ਸੰਭਾਲ ਦੇ 312.59 ਕਰੋੜ ਰੁਪਏ ਦੇ ਬਕਾਏ ਅਦਾ ਕਰਨ ਲਈ ਕਿਹਾ ਹੈ। ਇਸ ਤਰ੍ਹਾਂ ਪੰਜਾਬ ਸਰਕਾਰ ਨੇ ਗੁਆਂਢੀ ਸੂਬਿਆਂ ਤੋਂ ਆਪਣੇ ਬਕਾਏ ਦੀ ਵਸੂਲੀ ਲਈ ਹੁਣ ਕਾਨੂੰਨੀ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਸਖ਼ਤੀ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...