June 29, 2026, 3:44 pm
----------- Advertisement -----------
HomeNewsBreaking Newsਫਰੀਦਕੋਟ ਜਲ ਸਪਲਾਈ ਵਿਭਾਗ ਦੀ ਕਾਰਵਾਈ, ਫੰਡਾਂ ਦੇ ਗਲਤ ਇਸਤੇਮਾਲ ਦੇ ਦੋਸ਼...

ਫਰੀਦਕੋਟ ਜਲ ਸਪਲਾਈ ਵਿਭਾਗ ਦੀ ਕਾਰਵਾਈ, ਫੰਡਾਂ ਦੇ ਗਲਤ ਇਸਤੇਮਾਲ ਦੇ ਦੋਸ਼ ‘ਚ 4 ਅਧਿਕਾਰੀ ਮੁਅੱਤਲ

Published on

----------- Advertisement -----------

ਫਰੀਦਕੋਟ ਜਲ ਸਪਲਾਈ ਤੇ ਸਫਾਈ ਵਿਭਾਗ ਵਿਚ ਹੋਈ ਵਿੱਤੀ ਘਪਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਚਾਰ ਸੀਨੀਅਰ ਅਧਿਕਾਰੀਆਂ ਨੂੰ ਤਤਕਾਲ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ ਐਕਸੀਅਨ ਜਸਵਿੰਦਰ ਸਿੰਘ, ਉਪ ਮੰਡਲ ਅਧਿਕਾਰੀ (SDO) ਸੰਦੀਪ ਸਿੰਘ ਤੇ ਜੇਈ ਪਰਵਿੰਦਰ ਸਿੰਘ ਤੇ ਸੀਨੀਅਰ ਸਹਾਇਕ ਤਾਰਾ ਸਿੰਘ ਸ਼ਾਮਲ ਹਨ।ਮਿਲੀ ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਸੀ ਕਿ ਇਨ੍ਹਾਂ ਅਧਿਕਾਰੀਆਂ ਨੇ ਰੱਖ-ਰਖਾਅ ਤੇ ਸਰਕਾਰੀ ਖਜ਼ਾਨੇ ਦਾ ਗਲਤ ਇਸਤੇਮਾਲ ਕੀਤਾ ਤੇ ਫਰਜ਼ੀ ਬਿਲਾਂ ਰਾਹੀਂ ਗੈਰ-ਕਾਨੂੰਨੀ ਭੁਗਤਾਨ ਕਰਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੁਸ਼ਿਆਰਪੁਰ ਦੇ ਨਿਗਰਾਨ ਇੰਜੀਨੀਅਰ ਤੋਂ ਜਾਂਚ ਕਰਵਾਈ ਗਈ। ਜਾਂਚ ਰਿਪੋਰਟ ਦੇ ਆਧਾਰ ‘ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐੱਸ ਆਵ੍ਹਾਡ, ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ 1970 ਦੇ ਨਿਯਮ 4 ਤਹਿਤ ਮੁਅੱਤਲੀ ਦੇ ਹੁਕਮ ਜਾਰੀ ਕੀਤੇ। ਮੁਅੱਤਲੀ ਸਮੇਂ ਦੌਰਾਨ ਐਕਸੀਅਨ ਅਤੇ ਐਸ.ਡੀ.ਓ ਨੂੰ ਮੁੱਖ ਇੰਜੀਨੀਅਰ (ਦੱਖਣੀ) ਦਫ਼ਤਰ, ਪਟਿਆਲਾ ਵਿਖੇ ਤਾਇਨਾਤ ਕੀਤਾ ਗਿਆ ਹੈ, ਜਦੋਂ ਕਿ ਜੇ.ਈ ਅਤੇ ਸੀਨੀਅਰ ਸਹਾਇਕ ਨੂੰ ਮੁੱਖ ਇੰਜੀਨੀਅਰ (ਕੇਂਦਰੀ) ਦਫ਼ਤਰ ਵਿੱਚ ਤਾਇਨਾਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...