October 26, 2026, 2:52 pm
----------- Advertisement -----------
HomeNewsBreaking Newsਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

Published on

----------- Advertisement -----------

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ ਰਾਤ ਵੇਲੇ ਹਲਕੀ ਠੰਢ ਮਹਿਸੂਸ ਹੋ ਰਹੀ ਹੈ, ਜਦਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਪੰਜਾਬ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ; ਤਾਪਮਾਨ ਹੁਣ ਆਮ ਦੇ ਨੇੜੇ-ਤੇੜੇ ਚੱਲ ਰਿਹਾ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 32.2 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ, ਉੱਤਰੀ ਪਾਕਿਸਤਾਨ ਵਿਚ ਪੈਦਾ ਹੋਈ ਇੱਕ ‘ਪੱਛਮੀ ਗੜਬੜੀ’ ਇਸ ਸਮੇਂ ਉੱਤਰੀ ਹਰਿਆਣਾ ਉੱਪਰ ਸਰਗਰਮ ਹੈ। ਇਸ ਤੋਂ ਇਲਾਵਾ, ਉੱਤਰੀ ਰਾਜਸਥਾਨ ਅਤੇ ਹਰਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿਚ ਇਕ ‘ਚੱਕਰਵਾਤੀ ਘੇਰਾ’ ਬਣਿਆ ਹੋਇਆ ਹੈ। ਮੌਸਮ ਪ੍ਰਣਾਲੀਆਂ ਦੇ ਇਸ ਪ੍ਰਭਾਵ ਹੇਠ, ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ।

28 ਤੋਂ 30 ਅਕਤੂਬਰ ਦੇ ਵਿਚਕਾਰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 29 ਅਤੇ 30 ਅਕਤੂਬਰ ਨੂੰ, ਕੁਝ ਇਲਾਕਿਆਂ ਵਿੱਚ ਬਿਜਲੀ ਗਰਜ-ਤੂਫ਼ਾਨ ਦੇ ਨਾਲ-ਨਾਲ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਨਤੀਜੇ ਵਜੋਂ, ਮੌਸਮ ਵਿਚ ਆਰਜ਼ੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ।

ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ, ਸਵੇਰ ਅਤੇ ਰਾਤ ਦੇ ਤਾਪਮਾਨ ਵਿਚ ਗਿਰਾਵਟ ਆਉਣ ਕਾਰਨ ਠੰਢ ਵਧਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਦੀ ਮੌਜੂਦਾ ਭਵਿੱਖਬਾਣੀ ਵਿੱਚ ਇਹ ਨਹੀਂ ਦੱਸਿਆ ਗਿਆ ਹੈ ਕਿ ਤਾਪਮਾਨ ਵਿਚ ਕਿੰਨੀ ਗਿਰਾਵਟ ਆਵੇਗੀ। ਨਵੰਬਰ ਵਿੱਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ, ਇਸ ਲਈ ਆਉਣ ਵਾਲੇ ਸਮੇਂ ਵਿੱਚ ਤਾਪਮਾਨ ਸਬੰਧੀ ਭਵਿੱਖਬਾਣੀਆਂ ‘ਤੇ ਨਜ਼ਰ ਰੱਖਣੀ ਜ਼ਰੂਰੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...