ਉੱਤਰੀ ਭਾਰਤ ਇਸ ਸਮੇਂ ਸੀਤ ਲਹਿਰ ਦੀ ਲਪੇਟ ‘ਚ ਹੈ। ਧੁੰਦ ਵੀ ਲੋਕਾਂ ਲਈ ਮੁਸੀਬਤ ਬਣ ਗਈ ਹੈ। ਇਸ ਦੌਰਾਨ, ਹੁਣ ਭਾਰਤ ਦੇ ਮੌਸਮ ਵਿਭਾਗ (IMD) ਨੇ ਕਈ ਰਾਜਾਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੁਝ ਦਿਨਾਂ ‘ਚ ਇਕ ਵਾਰ ਫਿਰ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ।ਵੈਸਟਰਨ ਡਿਸਟਰਬੈਂਸ ਕਾਰਨ ਉੱਤਰੀ ਭਾਰਤ ਵਿੱਚ ਮੌਸਮ ਬਦਲ ਸਕਦਾ ਹੈ। ਦਿੱਲੀ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਅਗਲੇ ਚਾਰ ਦਿਨਾਂ ਤੱਕ ਸੀਤ ਲਹਿਰ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ।
----------- Advertisement -----------
ਸੀਤ ਲਹਿਰ ਦੇ ਵਿਚਕਾਰ ਮੀਂਹ ਦਾ ਅਲਰਟ, ਜਾਣੋ ਕਿਵੇਂ ਦਾ ਰਹੇਗਾ ਮੌਸਮ ਦਾ ਹਾਲ
Published on
----------- Advertisement -----------












