August 4, 2026, 12:07 pm
----------- Advertisement -----------
HomeNewsBreaking Newsਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

Published on

----------- Advertisement -----------

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ 24 ਘੰਟਿਆਂ ਲਈ ਅੰਡਰ ਰਿਵਿਊ (ਸਮੀਖਿਆ ਅਧੀਨ) ਰੱਖ ਦਿੱਤਾ ਅਤੇ ਐਪ ਦੇ ਸਾਰੇ ਫੀਚਰਸ ਬਲੌਕ ਕਰ ਦਿੱਤੇ। ਇਸ ਕਾਰਨ ਪ੍ਰਭਾਵਿਤ ਯੂਜ਼ਰਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਸਮੱਸਿਆ ਦੱਸੀ। ਇਹ ਸਮੱਸਿਆ ਰਾਤ ਨੂੰ ਕਰੀਬ 8 ਵਜੇ ਸਾਹਮਣੇ ਆਈ। ਉਸ ਵੇਲੇ ਯੂਜ਼ਰਜ਼ ਨੂੰ ਮੈਟਾ (Meta) ਗਰੁੱਪ ਦੀ ਇਸ ਐਪ ਵੱਲੋਂ ਕੋਈ ਅਗਾਊਂ ਜਾਣਕਾਰੀ ਵੀ ਨਾ ਦਿੱਤੀ ਗਈ।

ਯੂਜਰਜ਼ ਦੀ ਫੋਨ ਦੀ ਸਕਰੀਨ ਉੱਤੇ ਸੁਨੇਹਾ ਦਿਖਾਈ ਦੇ ਰਿਹਾ ਸੀ ਕਿ “ਅਕਾਊਂਟ ਅੰਡਰ ਰਿਵਿਊ ਹੈ।” ਇਸ ਵਿੱਚ ਕਿਹਾ ਗਿਆ ਕਿ ਖਾਤਾਧਾਰਕ ਸੇਵਾ ਦੀਆਂ ਸ਼ਰਤਾਂ ਦੀ ਪਾਲਣਾ ਕਰਦਾ ਹੈ ਕਿ ਨਹੀਂ, ਇਹ ਯਕੀਨੀ ਬਣਾਉਣ ਲਈ ਡਿਵਾਈਸ ਦੀ ਜਾਣਕਾਰੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਤੀਜਾ 24 ਘੰਟਿਆਂ ਵਿੱਚ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਐਪ ਉੱਤੇ ਜ਼ਿੰਮੇਵਾਰੀ ਨਾਲ ਵਟਸਐਪ ਵਰਤਣ ਅਤੇ ਚੋਰੀ ਹੋਏ ਫੋਨ ਨਾਲ ਜੁੜੇ ਵਿਕਲਪ ਵੀ ਦਿਖਾਈ ਦੇ ਰਹੇ ਸਨ। ਸੋਸ਼ਲ ਮੀਡੀਆ ਉੱਤੇ ਯੂਜ਼ਰਾਂ ਨੇ ਆਪਣੀ ਪ੍ਰੇਸ਼ਾਨੀ ਜ਼ਾਹਰ ਕੀਤੀ। ਇੱਕ ਯੂਜ਼ਰ ਨੇ ਕਿਹਾ ਕਿ ਉਸ ਦਾ ਅਕਾਊਂਟ ਬਿਨਾਂ ਕਿਸੇ ਸੂਚਨਾ ਜਾਂ ਸਪੱਸ਼ਟੀਕਰਨ ਦੇ ਬੰਦ ਕਰ ਦਿੱਤਾ ਗਿਆ ਹੈ ਅਤੇ ਅਪੀਲ ਕਰਨ ਦੇ ਬਾਵਜੂਦ ਸਿਰਫ਼ ਉਹੀ ਸੁਨੇਹਾ ਆ ਰਿਹਾ ਹੈ ਕਿ 24 ਘੰਟਿਆਂ ਵਿੱਚ ਸਮੀਖਿਆ ਕੀਤੀ ਜਾਵੇਗੀ। ਇਸੇ ਤਰ੍ਹਾਂ ‘ਐਕਸ’ (X) ਉੱਤੇ ਸਲੋਨੀ ਨਾਮਕ ਅਕਾਊਂਟ ਤੋਂ ਪੋਸਟ ਕੀਤਾ ਗਿਆ ਕਿ ਉਸ ਦਾ ਕੰਮ ਵਟਸਐਪ ‘ਤੇ ਨਿਰਭਰ ਹੈ ਅਤੇ ਬਿਨਾਂ ਚਿਤਾਵਨੀ ਅਕਾਊਂਟ ਬੰਦ ਹੋਣ ਕਾਰਨ ਭਾਰੀ ਪ੍ਰੇਸ਼ਾਨੀ ਆਈ ਹੈ।

ਇਸ ਮਾਮਲੇ ਵਿੱਚ ਸੰਪਰਕ ਕਰਨ ‘ਤੇ ਵਟਸਐਪ ਦੇ ਬੁਲਾਰੇ ਨੇ ਕਿਹਾ ਕਿ ਉਹ ਇਸ ਐਪ ਦੀ ਸੇਵਾ ਦੀ ਦੁਰਵਰਤੋਂ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਲਈ ਹਮੇਸ਼ਾ ਕੰਮ ਕਰਦੇ ਹਨ ਅਤੇ ਦੂਜੇ ਯੂਜ਼ਰਾਂ ਨੂੰ ਸੁਰੱਖਿਅਤ ਰੱਖਣ ਲਈ ਅਕਾਊਂਟ ਬੈਨ ਕਰਦੇ ਹਨ। ਕਈ ਵਾਰ ਇਹ ਗਲਤੀ ਨਾਲ ਵੀ ਹੋ ਜਾਂਦਾ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਲੋਕਾਂ ਨੂੰ ਜਲਦੀ ਤੋਂ ਜਲਦੀ ਐਪ ਦੀਆਂ ਸੇਵਾਵਾਂ ‘ਤੇ ਵਾਪਸ ਲਿਆਉਣ ਲਈ ਇਸ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...