ਮੌਸਮ ਵਿਭਾਗ ਨੇ ਪੰਜਾਬ ਵਿੱਚ ਆਉਣ ਵਾਲੇ ਦੋ ਤਿੰਨ ਦਿਨਾਂ ਵਿੱਚ ਭਾਰੀ ਮੀਹ ਦੀ ਚੇਤਾਵਨੀ ਦਿੱਤੀ ਹੋਈ ਹੈ। ਇਸੇ ਦੌਰਾਨ ਇਸੇ ਦੌਰਾਨ ਦੱਸਿਆ ਗਿਆ ਹੈ ਕਿ ਇਹਨਾਂ ਦਿਨਾਂ ਤੋਂ ਪਹਿਲਾਂ ਭਾਰੀ ਧੁੰਦ ਵੀ ਪੰਜਾਬ ਵਿੱਚ ਦੇਖਣ ਨੂੰ ਮਿਲੇਗੀ। ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਧੁੰਦ ਪੈ ਰਹੀ ਹੈ, ਇਸ ਸੰਘਣੀ ਧੁੰਦ ਦੇ ਕਾਰਨ ਹੀ ਕਈ ਹਾਦਸੇ ਵੀ ਵਾਪਰ ਰਹੇ ਨੇ ਅੱਜ ਵੀ ਸਵੇਰ ਤੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਜਿੱਥੇ ਸੰਘਣੀ ਧੁੰਦ ਪਈ ਹੋਈ ਹੈ ਉਸ ਤੇ ਹੀ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਤੇਜ ਧੁੱਪ ਚੜੀ ਹੋਈ ਹੈ।
ਪੰਜਾਬ ਵਿੱਚ ਕਈ ਥਾਵਾਂ ‘ਤੇ ਸੰਘਣੀ ਧੁੰਦ ਸੀ। ਸ਼ਨੀਵਾਰ ਸਵੇਰੇ ਪਟਿਆਲਾ ਅਤੇ ਲੁਧਿਆਣਾ ਵਿੱਚ ਵਿਜ਼ੀਬਿਲਟੀ ਸਿਰਫ਼ 20 ਮੀਟਰ ਦਰਜ ਕੀਤੀ ਗਈ। ਜਦੋਂ ਕਿ ਅੰਮ੍ਰਿਤਸਰ ਵਿੱਚ 500 ਮੀਟਰ ਰਿਕਾਰਡ ਕੀਤਾ ਗਿਆ। ਇਸ ਦੇ ਨਾਲ ਹੀ ਠੰਢ ਵੀ ਵਧ ਗਈ ਹੈ। ਸ਼ਨੀਵਾਰ ਨੂੰ ਪੰਜਾਬ ਵਿੱਚ ਤਾਪਮਾਨ 2 ਡਿਗਰੀ ਘੱਟ ਗਿਆ, ਜੋ ਕਿ ਆਮ ਨਾਲੋਂ 1.8 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਵਿੱਚ ਕੁਝ ਥਾਵਾਂ ‘ਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪਾਰਾ ਹੋਰ ਡਿੱਗ ਸਕਦਾ ਹੈ ਅਤੇ ਠੰਢ ਦੀ ਤੀਬਰਤਾ ਵਧ ਸਕਦੀ ਹੈ।
ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 23.2 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਪਾਰਾ 17.5 ਡਿਗਰੀ, ਲੁਧਿਆਣਾ ਵਿੱਚ 17.7, ਪਟਿਆਲਾ ਵਿੱਚ 20.6, ਗੁਰਦਾਸਪੁਰ ਵਿੱਚ 21.8, ਫਿਰੋਜ਼ਪੁਰ ਵਿੱਚ 16.9 ਅਤੇ ਸੰਗਰੂਰ ਵਿੱਚ 20.7 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 1.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 10.5 ਡਿਗਰੀ, ਲੁਧਿਆਣਾ ਵਿੱਚ 8.8 ਡਿਗਰੀ, ਪਟਿਆਲਾ ਵਿੱਚ 11.4 ਡਿਗਰੀ, ਫਰੀਦਕੋਟ ਵਿੱਚ 9.5 ਡਿਗਰੀ, ਗੁਰਦਾਸਪੁਰ ਵਿੱਚ 8.5 ਡਿਗਰੀ, ਐਸਬੀਐਸ ਨਗਰ ਵਿੱਚ 9.1 ਡਿਗਰੀ ਅਤੇ ਫਾਜ਼ਿਲਕਾ ਵਿੱਚ 8.9 ਡਿਗਰੀ ਦਰਜ ਕੀਤਾ ਗਿਆ।
[11:20 am, 02/02/2025] +91 6284 919 611: ਗੱਡੀਆਂ ‘ਚ ਸਵਾਰ ਹੋ ਕੇ ਆਏ ਚੋਰ ਚੁੱਕ ਕੇ ਲਏ ਗਏ ਬੱਕਰੀਆਂ
ਫਾਜ਼ਿਲਕਾ (ਵੀਓਪੀ ਬਿਊਰੋ) ਚੋਰ ਤਾਂ ਤੁਸੀਂ ਕਈ ਤਰ੍ਹਾਂ ਦੇ ਦੇਖੇ ਹੋਣਗੇ ਪਰ ਇੱਥੇ ਥਾਣਾ ਵੈਰੋਕਾ ਅਧੀਨ ਪੈਂਦੇ ਇਲਾਕੇ ‘ਚ ਬੱਕਰੀ ਚੋਰ ਸਰਗਰਮ ਹਨ। ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ, ਡੀ.ਆਈ.ਜੀ ਰੇਂਜ ਫਿਰੋਜ਼ਪੁਰ ਅਤੇ ਐੱਸ.ਐੱਸ.ਪੀ ਫ਼ਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫ਼ਜ਼ਿਲਕਾ ਪੁਲਿਸ ਵੱਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਦੇ ਖਿਲਾਫ ਲਗਾਤਾਰ ਹੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਸੁਖਜੀਤ ਸਿੰਘ ਵਾਸੀ ਪਿੰਡ ਚੱਕ ਜਾਨੀਸਰ ਜੋ ਭੇਡਾਂ/ਬੱਕਰੀਆਂ ਚਾਰਦਾ ਹੈ। ਜਿਸ ਦੇ ਘਰੋਂ ਅੱਧੀ ਰਾਤ ਨੂੰ ਮੂੰਹ ਸਿਰ ਬੰਨ੍ਹੇ ਹੋਏ ਚਾਰ ਨੌਜਵਾਨ ਉਸਦੇ ਘਰੋਂ ਭੇਡਾਂ ਬੱਕਰੀਆਂ ਦੇ ਤਕਰੀਬਨ 13 ਨਗ ਇੱਕ ਵਹੀਕਲ ਚ ਲੱਦ ਕੇ ਹੋ ਗਏ ਫਰਾਰ।
ਪੀੜਤ ਵਿਅਕਤੀ ਨੇ ਦੱਸਿਆ ਕਿ ਚੋਰਾਂ ਨੇ ਪਹਿਲਾਂ ਉਸ ਨਾਲ ਚੰਗੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਰੱਸੀਆਂ ਨਾਲ ਬੰਨ ਕੇ ਚੋਰਾਂ ਨੇ ਇਸ ਘਟਨਾ ਨੂੰ ਦਿੱਤਾ ਅੰਜ਼ਾਮ। ਜਿਸ ਤੋਂ ਬਾਅਦ ਸਵੇਰ ਹੋਣ ‘ਤੇ ਪੀੜਤ ਵਿਅਕਤੀ ਨੇ ਥਾਣਾ ਵੈਰੋਕਾ ਦੀ ਪੁਲਿਸ ਨੂੰ ਇਹ ਸਾਰੀ ਘਟਨਾ ਬਾਰੇ ਇਤਲਾਹ ਦਿੱਤੀ।
ਇਸ ਤੋਂ ਬਾਅਦ ਕਾਰਵਾਈ ਕਰਦਿਆਂ ਥਾਣਾ ਵੈਰੋਕਾ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਵੈਰੋਕਾ ਦੇ ਇੰਚਾਰਜ ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਇੱਕ ਨੌਜਵਾਨ ਅਜੇ ਫਰਾਰ ਹੈ, ਉਸਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਨੌਜਵਾਨਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਵੀ ਕੀਤੀ ਜਾਏਗੀ।