September 23, 2026, 3:40 pm
----------- Advertisement -----------
HomeNewsBreaking Newsਪੰਜਾਬ ਵਿਚ ਬਦਲਿਆ ਮੌਸਮ ਦਾ ਮਿਜ਼ਾਜ, 3 ਦਿਨ ਪੈ ਸਕਦੈ ਮੀਂਹ

ਪੰਜਾਬ ਵਿਚ ਬਦਲਿਆ ਮੌਸਮ ਦਾ ਮਿਜ਼ਾਜ, 3 ਦਿਨ ਪੈ ਸਕਦੈ ਮੀਂਹ

Published on

----------- Advertisement -----------

ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਫਿਰ ਬਦਲ ਗਿਆ ਹੈ। ਸਵੇਰ ਤੋਂ ਹੀ ਮੋਹਾਲੀ ਅਤੇ ਚੰਡੀਗੜ੍ਹ ਵਿਚ ਬੂੰਦਾਬਾਂਦੀ ਹੋਈ। ਮੌਸਮ ਵਿਭਾਗ ਨੇ ਅੱਜ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 30 ਮਾਰਚ ਤੱਕ ਪੂਰੇ ਸੂਬੇ ਅਤੇ ਚੰਡੀਗੜ੍ਹ ਵਿੱਚ ਮੌਸਮ ਖਰਾਬ ਰਹੇਗਾ, ਜਿਸ ਦੌਰਾਨ ਤੇਜ਼ ਹਨੇਰੀ ਵੀ ਚੱਲੇਗੀ।

ਹਵਾਵਾਂ ਦੀ ਰਫਤਾਰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਦਾ ਔਸਤ ਤਾਪਮਾਨ 0.5 ਡਿਗਰੀ ਵਧਿਆ ਹੈ, ਜਿਸ ਨਾਲ ਇਹ ਆਮ ਨਾਲੋਂ 3.2 ਡਿਗਰੀ ਵੱਧ ਹੈ। ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 34 ਡਿਗਰੀ ਅਤੇ ਚੰਡੀਗੜ੍ਹ ਵਿੱਚ 32.4 ਡਿਗਰੀ ਦਰਜ ਕੀਤਾ ਗਿਆ। ਇਸ ਕਾਰਨ ਦਿਨ ਵੇਲੇ ਗਰਮੀ ਕਾਫ਼ੀ ਵੱਧ ਗਈ ਹੈ।

ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਇਸਦਾ ਮਤਲਬ ਹੈ ਕਿ ਹਰ ਜਗ੍ਹਾ ਮੀਂਹ ਨਹੀਂ ਪਵੇਗਾ, ਪਰ ਕੁਝ ਇਲਾਕਿਆਂ ਵਿੱਚ ਹਲਕੀ ਜਾਂ ਭਾਰੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਕੱਲ੍ਹ ਚੇਤਾਵਨੀ ਦਿੱਤੀ ਗਈ ਸੀ, ਪਰ ਕਿਤੇ ਵੀ ਮੀਂਹ ਨਹੀਂ ਪਿਆ। ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਮੌਸਮ ਥੋੜ੍ਹਾ ਠੰਡਾ ਮਹਿਸੂਸ ਹੋ ਰਿਹਾ ਹੈ।

ਪਹਾੜੀ ਇਲਾਕਿਆਂ ਵਿਚ ਇਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਕਾਰਨ ਮੌਸਮ ਵਿੱਚ ਬਦਲਾਅ ਆ ਰਿਹਾ ਹੈ। ਜਿਸਦਾ ਅਸਰ ਪੰਜਾਬ ਸਣੇ ਉੱਤਰੀ ਭਾਰਤ ਵਿੱਚ ਮਹਿਸੂਸ ਕੀਤਾ ਜਾਵੇਗਾ। ਅੱਜ ਇਸਦਾ ਅਸਰ ਘੱਟ ਹੋਵੇਗਾ ਪਰ ਉਸ ਤੋਂ ਬਾਅਦ, ਅਗਲੇ ਤਿੰਨ ਦਿਨਾਂ ਵਿੱਚ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਇਸ ਸਮੇਂ ਦੌਰਾਨ ਮੀਂਹ ਪਵੇਗਾ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 27, 28 ਅਤੇ 31 ਮਾਰਚ ਨੂੰ ਸੂਬੇ ਭਰ ਵਿੱਚ ਕਿਤੇ-ਕਿਤੇ ਮੀਂਹ ਪਵੇਗਾ, 29 ਅਤੇ 30 ਮਾਰਚ ਨੂੰ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਫਿਲਹਾਲ ਤਾਪਮਾਨ ਵਿਚ ਜ਼ਿਆਦਾ ਬਦਲਾਅ ਨਹੀਂ ਆਏਗਾ, ਪਰ ਅਗਲੇ ਦੋ ਦਿਨਾਂ ਵਿੱਚ ਇਹ 3 ਤੋਂ 4 ਡਿਗਰੀ ਤੱਕ ਘੱਟ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...