May 25, 2026, 6:55 pm
----------- Advertisement -----------
HomeNewsBreaking Newsਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ...

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

Published on

----------- Advertisement -----------

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ ਗਏ ਹੋਏ ਹਨ, ਉਨ੍ਹਾਂ ਦੇ ਚਿਹਰੇ ਵੀ ਖਿੜੇ ਹੋਏ ਨਜ਼ਰ ਆ ਰਹੇ ਹਨ ਤੇ ਦੂਜੇ ਪਾਸੇ ਪੰਜਾਬ ਵਿਚ ਵੀ ਪਿਛਲੇ ਦਿਨੀਂ ਦੌਰਾਨ ਗਰਮੀ ਵਿਚ ਵਾਧਾ ਹੋਇਆ ਸੀ ਪਰ ਪਹਾੜਾਂ ਵਿਚ ਹੋਈ ਬਰਫਬਾਰੀ ਨੇ ਮੌਸਮ ਵਿਚ ਇਕ ਵਾਰ ਫਿਰ ਤੋਂ ਥੋੜ੍ਹਾ ਜਿਹਾ ਬਦਲਾਅ ਲਿਆਂਦਾ ਹੈ।

ਮੈਦਾਨੀ ਇਲਾਕਿਆਂ ਵਿਚ ਤਾਪਮਾਨ ਵਿਚ ਵਾਧਾ ਹੋ ਰਿਹਾ ਸੀ ਉਸ ‘ਤੇ ਹੁਣ ਥੋੜ੍ਹਾ ਵਿਰ੍ਹਾਮ ਲੱਗਾ ਹੈ। ਅਟਲ ਟਨਲ ਰੋਹਤਾਂਗ ਸਣੇ ਸ਼ਿੰਕੁਲਾ ਦੱਰਾ, ਰੋਹਤਾਂਗ ਪਾਸ, ਕੋਕਸਰ ਤੇ ਲਾਹੌਲਘਾਟੀ ਵਿਚ ਬਰਫਬਾਰੀ ਹੋਈ ਹੈ। ਇਸ ਨਾਲ ਉੱਚੇ ਖੇਤਰਾਂ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਮਨਾਲੀ ਸਣੇ ਕੁਲੂ ਦੀ ਸੈਂਜ ਵੈਲੀ ਵਿਚ ਵੀ ਅੱਜ ਦੁਪਹਿਰ ਹਲਕਾ ਮੀਂਹ ਪਿਆ।

ਮੌਸਮ ਵਿਭਾਗ ਨੇ ਦੱਸਿਆ ਕਿ ਲਾਹੌਲ ਸਪੀਤੀ ਦੇ ਉੱਚੇ ਖੇਤਰਾਂ ਵਿਚ ਮੀਂਹ-ਬਰਫਬਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੰਡੀ, ਕਾਂਗੜਾ, ਚੰਬਾ ਤੇ ਕਿੰਨੌਰ ਦੀਆਂ ਉੱਚੀਆਂ ਚੋਟੀਆਂ ‘ਤੇ ਵੀ ਹਲਕੀ ਬਰਫਬਾਰੀ ਤੇ ਹਮੀਰਪੁਰ ਤੇ ਊਨਾ ਵਿਚ ਹਲਕਾ ਮੀਂਹ ਦਾ ਅਨੁਮਾਨ ਹੈ। ਮੌਸਮ ਵਿਭਾਗ ਮੁਤਾਬਕ ਅਗੇਲ 6 ਦਿਨਾਂ ਤੱਕ ਮਨਾਲੀ ਵਿਚ ਮੀਂਹ ਤੇ ਬਰਫਬਾਰੀ ਦੇ ਆਸਾਰ ਹਨ।

ਪਹਾੜੀਆਂ ਇਲਾਕਿਆਂ ਵਿਚ ਹੋ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਅੱਜ ਮੀਂਹ ਪਿਆ ਤੇ ਕਈ ਥਾਵਾਂ ‘ਤੇ ਗੜ੍ਹੇਮਾਰੀ ਵੀ ਹੋਈ। 14 ਮਾਰਚ ਨੂੰ ਵੈਸਟਰਨ ਡਿਸਟਰਬੈਂਸ ਕਰਕੇ ਮੌਸਮ ਵਿਚ ਫਿਰ ਤੋਂ ਬਦਲਾਅ ਆਏਗਾ ਤੇ 15 ਮਾਰਚ ਨੂੰ ਫਿਰ ਤੋਂ ਮੀਂਹ ਤੇ ਬਰਫਬਾਰੀ ਦਾ ਅਨੁਮਾਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...