ਪੰਜਾਬ ਦੇ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁਖੀ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ 12 ਸਾਲ ਪੁਰਾਣੇ ਕਥਿਤ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਪੁਸ਼ਟੀ ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਬਕਾਇਦਾ ਹਲਫ਼ਨਾਮਾ ਦਾਇਰ ਕਰਕੇ ਕੀਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।16 ਸਾਲ ਦੀ ਉਮਰ ‘ਚ ਉਹ ਸਿੱਖੀ ਪ੍ਰਚਾਰ ਦੇ ਖੇਤਰ ‘ਚ ਆਏ ਸਨ। ਉਨ੍ਹਾਂ ਨੇ ਪਟਿਆਲਾ ਤੋਂ ਸੰਗਰੂਰ ਮਾਰਗ ‘ਤੇ 15 ਕਿਲੋਮੀਟਰ ਦੂਰ ਸ਼ੇਖੂਪੁਰਾ ਪਿੰਡ ‘ਚ ਗੁਰਦੁਆਰਾ ਪਰਮੇਸ਼ਵਰ ਦੁਆਰ ਬਣਾਇਆ ਹੋਇਆ ਹੈ।ਇਸ ਵੇਲੇ ਇਸ ਵਿਸ਼ਾਲ ਡੇਰੇ ਦੇ ਨਾਂ ਉੱਤੇ 32 ਏਕੜ ਦੇ ਲਗਪਗ ਜ਼ਮੀਨ ਹੈ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਪੂਰੇ ਪੰਜਾਬ ‘ਚ ਵੱਡਾ ਰਣਜੀਤ ਸਿੰਘ ਢੱਡਰੀਆਂ 16 ਸਾਲ ਦੀ ਉਮਰ ‘ਚ ਸਿੱਖੀ ਪ੍ਰਚਾਰ ਦੇ ਖੇਤਰ ‘ਚ ਆਏ ਸਨ। ਉਨ੍ਹਾਂ ਨੇ ਪਟਿਆਲਾ ਤੋਂ ਸੰਗਰੂਰ ਮਾਰਗ ‘ਤੇ 15 ਕਿਲੋਮੀਟਰ ਦੂਰ ਸ਼ੇਖੂਪੁਰਾ ਪਿੰਡ ‘ਚ ਗੁਰਦੁਆਰਾ ਪਰਮੇਸ਼ਵਰ ਦੁਆਰ ਬਣਾਇਆ ਹੋਇਆ ਹੈ। ਇਸ ਵੇਲੇ ਇਸ ਵਿਸ਼ਾਲ ਡੇਰੇ ਦੇ ਨਾਂ ਉੱਤੇ 32 ਏਕੜ ਦੇ ਲਗਪਗ ਜ਼ਮੀਨ ਹੈ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਪੂਰੇ ਪੰਜਾਬ ‘ਚ ਵੱਡਾ ਜਨ-ਆਧਾਰ ਹੈ।।17 ਮਈ 2016 ਦੀ ਸ਼ਾਮ ਨੂੰ ਇੱਕ ਧਾਰਮਿਕ ਦੀਵਾਨ ਵਿੱਚ ਜਾਣ ਵੇਲੇ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਲੁਧਿਆਣਾ ‘ਚ 2 ਦਰਜਨ ਦੇ ਕਰੀਬ ਹਥਿਆਰਬੰਦ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ ਸੀ।ਇਸ ਦੌਰਾਨ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਇੱਕ ਸਾਥੀ ਭੁਪਿੰਦਰ ਸਿੰਘ ਖਾਸੀ ਕਲਾਂ ਦੀ ਮੌਤ ਹੋ ਗਈ ਸੀ ਤੇ ਇਸ ਹਮਲੇ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਹਰਨਾਮ ਸਿੰਘ ਧੁੰਮਾ ‘ਤੇ ਇਹ ਹਮਲਾ ਕਰਵਾਉਣ ਦਾ ਦੋਸ਼ ਲਗਾਤਾਰ ਜਨਤਰ ਤੌਰ ਉੱਤੇ ਲਗਾਉਂਦੇ ਰਹੇ ਹਨ।ਦੋਵਾਂ ਧਿਰਾਂ ਵਿਚਾਲੇ ਵਿਚਾਰਧਾਰਕ ਮਤਭੇਦ ਸਮੇਂ-ਸਮੇਂ ਉੱਤੇ ਸੁਰਖੀਆਂ ਬਣਦੇ ਰਹੇ ਹਨ।
----------- Advertisement -----------
16 ਸਾਲ ਦੀ ਉਮਰ ਤੋਂ ਆਏ ਸਨ ਬਾਣੇ ਚ, ਵਿਵਾਦਾਂ ਚ ਰਹਿਣ ਵਾਲੇ,ਜਾਣੋਂ ਕੋਣ ਨੇ ਢੱਡਰੀਆਂ ਵਾਲੇ ?
Published on
----------- Advertisement -----------