April 10, 2026, 2:12 pm
----------- Advertisement -----------
HomeNewsBreaking News70 ਸਾਲਾਂ ਤੱਕ ਕਾਂਗਰਸ, ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੇ ਹੱਕਾਂ ਨੂੰ ਸਿਰਫ਼...

70 ਸਾਲਾਂ ਤੱਕ ਕਾਂਗਰਸ, ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੇ ਹੱਕਾਂ ਨੂੰ ਸਿਰਫ਼ ਗਿਰਵੀ ਰੱਖਿਆ: ਪੰਨੂ

Published on

----------- Advertisement -----------

*ਚੰਡੀਗੜ੍ਹ, 19 ਮਾਰਚ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਨੂੰ ਲੈ ਕੇ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਮਾਨ ਨੇ ਤੱਥਾਂ ਸਮੇਤ ਇਹ ਸਬੂਤ ਪੇਸ਼ ਕੀਤਾ ਹੈ ਕਿ 1920 ਦੇ ਸਮਝੌਤੇ ਤਹਿਤ ਰਾਜਸਥਾਨ ਨੂੰ ਮਿਲਣ ਵਾਲੇ ਪਾਣੀ ਦੇ ਬਦਲੇ ਪੰਜਾਬ ਦਾ 1,44,000 ਕਰੋੜ ਰੁਪਏ ਬਕਾਇਆ ਹੈ, ਉਦੋਂ ਤੋਂ 70 ਸਾਲ ਰਾਜ ਕਰਨ ਵਾਲੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਹੁਣ ਚੁੱਪ ਕਿਉਂ ਹਨ? ਇਨ੍ਹਾਂ ਪਾਰਟੀਆਂ ਕੋਲ ਜਨਤਾ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ।

ਬਲਤੇਜ ਪੰਨੂ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਜਾਖੜ ਸਾਹਿਬ ਇਸ ਨੂੰ ‘ਸ਼ਗੂਫ਼ਾ’ ਦੱਸ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਜਾਖੜ ਸਾਹਿਬ, ਜਿਸ ਕਾਂਗਰਸ ਪਾਰਟੀ ਵਿੱਚ ਤੁਸੀਂ ਪਹਿਲਾਂ ਸੀ, ਅੱਜ ਉਹੀ ਲੋਕ ਤੁਹਾਡੇ ਨਾਲ ਭਾਜਪਾ ਵਿੱਚ ਬੈਠੇ ਹਨ ਜਿਨ੍ਹਾਂ ਨੇ ਕਦੇ ਸੋਨੇ ਦੀ ਕਹੀ ਅਤੇ ਚਾਂਦੀ ਦੀ ਟੋਕਰੀ ਲੈ ਕੇ ਪੰਜਾਬ ਦੀ ਹਿੱਕ ‘ਤੇ ਨਹਿਰਾਂ ਪਟਵਾਈਆਂ ਸਨ ਅਤੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਲੁਟਾਇਆ ਸੀ। ਅੱਜ ਉਨ੍ਹਾਂ ਗੱਦਾਰੀਆਂ ‘ਤੇ ਤੁਸੀਂ ਚੁੱਪ ਕਿਉਂ ਹੋ? ਪੰਜਾਬ ਦੀ ਜਨਤਾ ਤੁਹਾਡੀ ਇਸ ਖ਼ਾਮੋਸ਼ੀ ਦਾ ਮਤਲਬ ਚੰਗੀ ਤਰ੍ਹਾਂ ਸਮਝਦੀ ਹੈ।

ਵਿਰੋਧੀਆਂ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਪੰਨੂ ਨੇ ਕਿਹਾ ਕਿ ਜਿਸ ਪੰਜਾਬ ਨੂੰ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਬੰਜਰ ਹੋਣ ਦੇ ਕੰਢੇ ‘ਤੇ ਛੱਡ ਦਿੱਤਾ ਸੀ, ਉਸ ਨੂੰ ਮਾਨ ਸਰਕਾਰ ਨੇ ਮਹਿਜ਼ 4 ਸਾਲਾਂ ਵਿੱਚ ਹੀ ਮੁੜ ਸੁਰਜੀਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਹਿਲਾਂ ਖੇਤਾਂ ਤੱਕ ਸਿਰਫ਼ 22% ਨਹਿਰੀ ਪਾਣੀ ਪਹੁੰਚਦਾ ਸੀ, ਅੱਜ ਮਾਨ ਸਰਕਾਰ ਦੇ ਯਤਨਾਂ ਸਦਕਾ ਉਹ ਅੰਕੜਾ 78% ਤੱਕ ਪਹੁੰਚ ਗਿਆ ਹੈ। ਇੰਨਾ ਹੀ ਨਹੀਂ, ਜੋ ਨਹਿਰਾਂ ਅਤੇ ਸੂਏ ਪਿਛਲੀਆਂ ਸਰਕਾਰਾਂ ਨੇ ਭੂ-ਮਾਫ਼ੀਆ ਨਾਲ ਮਿਲ ਕੇ ਦਬਾ ਦਿੱਤੇ ਸਨ, ਉਨ੍ਹਾਂ ਨੂੰ ਫਿਰ ਤੋਂ ਪੁੱਟਿਆ ਜਾ ਰਿਹਾ ਹੈ। ਤਰਨਤਾਰਨ ਦੇ ਸਰਹਾਲੀ ਵਿੱਚ ਦੱਬੀ ਹੋਈ ‘ਲੰਬੀ ਨਹਿਰ’ ਨੂੰ ਬਹਾਲ ਕਰਨਾ ਇਸ ਦਾ ਜਿਉਂਦਾ-ਜਾਗਦਾ ਸਬੂਤ ਹੈ।

ਬਲਤੇਜ ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਤਕਲੀਫ਼ ਇਸ ਗੱਲ ਦੀ ਨਹੀਂ ਹੈ ਕਿ ਕੋਈ ਦੱਬੀ ਹੋਈ ਨਹਿਰ ਮਿਲ ਗਈ ਹੈ, ਸਗੋਂ ਉਨ੍ਹਾਂ ਦੀ ਅਸਲ ਤਕਲੀਫ਼ ਇਹ ਹੈ ਕਿ ਉਸ ਮਿੱਟੀ ਹੇਠ ਦੱਬੀਆਂ ਉਨ੍ਹਾਂ ਦੀਆਂ ਪੁਰਾਣੀਆਂ ਸਾਜ਼ਿਸ਼ਾਂ ਅਤੇ ਗੱਦਾਰੀਆਂ ਬਾਹਰ ਨਿਕਲ ਆਈਆਂ ਹਨ। ਉਨ੍ਹਾਂ ਕਿਹਾ ਕਿ 70 ਸਾਲਾਂ ਤੱਕ ਪੰਜਾਬ ਨੂੰ ਲੁੱਟਣ, ਕੁੱਟਣ ਅਤੇ ਪੰਜਾਬ ਦੇ ਹੱਕਾਂ ਨੂੰ ਦੂਜੇ ਸੂਬਿਆਂ ਕੋਲ ਗਿਰਵੀ ਰੱਖਣ ਵਾਲਿਆਂ ਦਾ ਅਸਲੀ ਚਿਹਰਾ ਹੁਣ ਬੇਨਕਾਬ ਹੋ ਚੁੱਕਾ ਹੈ। ਪੰਨੂ ਨੇ ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਕੁਰਸੀ ‘ਤੇ ਹਨ, ਪੰਜਾਬ ਦਾ ਇੱਕ-ਇੱਕ ਪੈਸਾ ਅਤੇ ਪੰਜਾਬ ਦੇ ਹੱਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ...

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...