November 16, 2026, 4:45 pm
----------- Advertisement -----------
HomeNewsBreaking Newsਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ 'ਦਿ ਪੰਜਾਬ...

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟਰੀਜ਼ ਐਕਟ 2025’ ਨੂੰ ਮਨਜ਼ੂਰੀ

Published on

----------- Advertisement -----------

ਚੰਡੀਗੜ੍ਹ, 22 ਦਸੰਬਰ:ਸੂਬੇ ਭਰ ਵਿੱਚ ਜੰਗਲਾਤ ਹੇਠ ਰਕਬੇ ਵਿੱਚ ਵਾਧੇ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਲ 2025 ਦੌਰਾਨ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ।

ਇਨ੍ਹਾਂ ਨਿਵੇਕਲੀਆਂ ਪਹਿਲਕਦਮੀਆਂ ਵਿੱਚ 8 ਜੰਗਲਾਤ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰਨਾ ਸ਼ਾਮਲ ਹੈ। ਇਨ੍ਹਾਂ ਵਿੱਚੋਂ ਗ੍ਰੀਨਿੰਗ ਪੰਜਾਬ ਮਿਸ਼ਨ ਤਹਿਤ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ 1-1 ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਵਿਕਸਿਤ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰ ਰਿਹਾ ਹੈ। ਦੱਸਣਯੋਗ ਹੈ ਕਿ ਪਠਾਨਕੋਟ ਵਿੱਚ ਪਿੰਡ ਘਰੋਟਾ ਵਿਖੇ 0.50 ਹੈਕਟੇਅਰ ‘ਚ, ਪਿੰਡ ਕਟਾਰੂਚੱਕ ਵਿਖੇ 0.75 ਹੈਕਟੇਅਰ ਰਕਬੇ ‘ਚ, ਹੈਬਤ ਪਿੰਡੀ ਵਿਖੇ 0.60 ਹੈਕਟੇਅਰ ਵਿੱਚ ਪੰਚਾਇਤੀ ਜ਼ਮੀਨ ‘ਤੇ ਅਤੇ ਆਈ.ਟੀ.ਆਈ. ਬਮਿਆਲ ਵਿਖੇ ਵਾਤਾਵਰਣ ਪਾਰਕ ਵਿਕਸਿਤ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਪਟਿਆਲਾ ਵਿੱਚ ਬੈਰਨ ਮਾਈਨਰ ਸਮੇਤ ਦੋ ਥਾਵਾਂ ‘ਤੇ ਵਾਤਾਵਰਣ ਪਾਰਕ ਵਿਕਸਿਤ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਪਿੰਡ ਜਗਦੇਵ ਕਲਾਂ ਵਿਖੇ ਵਾਤਾਵਰਣ ਪਾਰਕ ਬਣਾਇਆ ਜਾ ਰਿਹਾ ਹੈ ਜਦੋਂ ਕਿ ਹੁਸ਼ਿਆਰਪੁਰ ਦੇ ਬਸੀ ਪੁਰਾਣੀ ਵਿਖੇ ਇੱਕ ਵਣ ਚੇਤਨਾ ਪ੍ਰਗਤੀ ਅਧੀਨ ਹੈ। 

ਹੈਬਤ ਪਿੰਡੀ ਵਿਖੇ ਪਾਰਕ ਦੇ ਸਬੰਧ ਵਿੱਚ ਇੰਟਰਲਾਕਿੰਗ ਟਾਈਲਾਂ ਵਾਲੇ ਨੇਚਰ ਟ੍ਰੇਲ ਦਾ ਕੰਮ ਪੂਰਾ ਹੋ ਗਿਆ ਹੈ ਜਦੋਂ ਕਿ ਝੂਲਿਆਂ ਅਤੇ ਓਪਨ ਏਅਰ ਸ਼ੈਲਟਰਾਂ (ਗਾਜ਼ੇਬੋ) ਦੀ ਸਥਾਪਨਾ ਇਸ ਸਮੇਂ ਚੱਲ ਰਹੀ ਹੈ। ਘਰੋਟਾ ਵਿਖੇ ਵੀ ਇੰਟਰਲਾਕਿੰਗ ਟਾਈਲਾਂ ਵਾਲੇ ਨੇਚਰ ਟ੍ਰੇਲ ਦਾ ਕੰਮ ਪੂਰਾ ਹੋ ਗਿਆ ਹੈ ਜਦੋਂ ਕਿ ਝੂਲਿਆਂ ਅਤੇ ਓਪਨ ਏਅਰ ਸ਼ੈਲਟਰਾਂ (ਗਾਜ਼ੇਬੋ) ਦੀ ਸਥਾਪਨਾ ਇਸ ਸਮੇਂ ਚੱਲ ਰਹੀ ਹੈ। ਪਿੰਡ ਕਟਾਰੂਚੱਕ ਵਿੱਚ  ਇੰਟਰਲਾਕਿੰਗ ਟਾਈਲਾਂ ਵਾਲੇ ਨੇਚਰ ਟ੍ਰੇਲ ਅਤੇ ਝੂਲਿਆਂ ਦੀ ਸਥਾਪਨਾ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ।

ਸੂਬਾ ਸਰਕਾਰ ਦਾ ਇਹ ਸੁਹਿਰਦ ਯਤਨ ਰਿਹਾ ਹੈ ਕਿ ਵੱਧ ਤੋਂ ਵੱਧ ਹਰਿਆਲੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਵਾਤਾਵਰਣ ਦੀ ਸੰਭਾਲ ਲਈ ਉਪਾਅ ਕੀਤੇ ਜਾਣ। ਇਸ ਸਬੰਧ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ‘ਪੰਜਾਬ ਪ੍ਰੋਟੈਕਸ਼ਨ ਆਫ਼ ਟਰੀਜ਼ ਐਕਟ, 2025’ ਦਾ ਖਰੜਾ ਤਿਆਰ ਕੀਤਾ ਹੈ। ਜਿਸਦਾ ਉਦੇਸ਼ ਹਰਿਆ-ਭਰਿਆ ਕਵਰ ਬਰਕਰਾਰ ਰੱਖਣਾ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਮਿੱਟੀ ਦੀ ਸੰਭਾਲ ਕਰਨਾ ਹੈ।

ਇਹ ਐਕਟ ਪੰਜਾਬ ਦੇ ਸਾਰੇ ਸ਼ਹਿਰੀ ਖੇਤਰਾਂ ਵਿੱਚ ਲਾਗੂ ਹੋਵੇਗਾ। ਐਕਟ  ਅਨੁਸਾਰ, ਨਗਰ ਕੌਂਸਲ, ਨਗਰ ਨਿਗਮ, ਨੋਟੀਫਾਈਡ ਏਰੀਆ ਕਮੇਟੀ, ਟਾਊਨ ਏਰੀਆ ਕਮੇਟੀ ਜਾਂ ਕਿਸੇ ਵੀ ਸ਼ਹਿਰੀ ਵਿਕਾਸ ਅਥਾਰਟੀ/ਇਕਾਈਆ ਦੀਆਂ ਸੀਮਾਵਾਂ। ਇਸ ਵਿੱਚ ਇੱਕ ਟਰੀ ਅਫਸਰ ਦਾ ਵੀ ਉਪਬੰਧ ਹੈ ਜਿਸਦਾ ਅਰਥ ਹੈ ਪੰਜਾਬ ਵਿੱਚ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਇੱਕ ਕਾਰਜਕਾਰੀ ਅਫਸਰ ਜਾਂ ਸੂਬਾ ਸਰਕਾਰ ਵੱਲੋਂ ਨੋਟੀਫਾਈ ਕੀਤਾ ਕੋਈ ਹੋਰ ਅਧਿਕਾਰੀ।

ਇਸ ਐਕਟ ਨੂੰ ਵਿੱਤ ਵਿਭਾਗ ਵੱਲੋਂ ਮਿਲੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।

ਇਸ ਤੋਂ ਇਲਾਵਾ 2025-26 ਦੌਰਾਨ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ ਹਰੇਕ ਜ਼ਿਲ੍ਹੇ ਵਿੱਚ ਵਣ ਮਹਾਂਉਤਸਵ ਮਨਾਉਣ ਤੋਂ ਇਲਾਵਾ ਹਰ ਜ਼ਿਲ੍ਹੇ ਵਿੱਚ 3.50 ਲੱਖ ਪੌਦੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ।

ਇਸ ਦੇ ਨਾਲ ਹੀ ‘ਸ੍ਰੀ ਗੁਰੂ ਤੇਗ਼ ਬਹਾਦਰ ਪਵਿੱਤਰ ਵਣ ਯੋਜਨਾ’ ਦੇ ਹਿੱਸੇ ਵਜੋਂ 52 ਪਵਿੱਤਰ ਵਣ ਵਿਕਸਿਤ ਕਰਨ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ। ਇਸ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਵਿੱਚ 289 ਅਤੇ ਉਦਯੋਗਿਕ ਖੇਤਰਾਂ ਵਿੱਚ 83 ਨਾਨਕ ਬਗੀਚੀਆਂ ਵਿਕਸਿਤ ਕਰਨ ਦਾ ਸੰਕਲਪ ਵੀ ਲਿਆ ਗਿਆ।

ਇਸ ਤੋਂ ਇਲਾਵਾ ਛੱਤਬੀੜ ਚਿੜੀਆਘਰ ਵਿਖੇ 1.33 ਕਰੋੜ ਰੁਪਏ ਦੀ ਲਾਗਤ ਨਾਲ ਵਾੜ ਕਰਨ ਦਾ ਕੰਮ ਮੁਕੰਮਲ ਕਰਨ ਦੇ ਨਾਲ-ਨਾਲ ਇਸਦੇ ਸੁੰਦਰੀਕਰਨ ਅਤੇ ਵੱਖ-ਵੱਖ ਸਹੂਲਤਾਂ ਦੀ ਅਪਗ੍ਰੇਡੇਸ਼ਨ ਦਾ ਕੰਮ ਪੂਰਾ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...