October 3, 2026, 9:27 am
----------- Advertisement -----------
HomeNewsBreaking Newsਕੀ ਨੇਪਰੇ ਚੜ੍ਹੇਗੀ ਮੋਦੀ ਦੀ ਪੰਜਾਬ ਰੈਲੀ, ਕਿਸਾਨਾਂ ਨੇ ਪੋਸਟਰ ਲਾਉਣ ਵਾਲਿਆਂ...

ਕੀ ਨੇਪਰੇ ਚੜ੍ਹੇਗੀ ਮੋਦੀ ਦੀ ਪੰਜਾਬ ਰੈਲੀ, ਕਿਸਾਨਾਂ ਨੇ ਪੋਸਟਰ ਲਾਉਣ ਵਾਲਿਆਂ ਤੋਂ ਹੀ ਪੜਵਾਏ ਪੋਸਟਰ

Published on

----------- Advertisement -----------

ਫਿਰੋਜ਼ਪੁਰ, 4 ਜਨਵਰੀ 2022 – ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਾਛੀਵਾੜਾ ਵਿੱਚ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰ ਪੜ੍ਹੇ ਗਏ ਹਨ। ਕਿਸਾਨ ਅਜੇ ਵੀ ਭਾਰਤ ਦੇ ਪ੍ਰਧਾਨ ਮੰਤਰੀ ਦਾ ਵਿਰੋਧ ਕਰ ਰਹੇ ਹਨ।

ਕਿਸਾਨ ਆਗੂ ਨੇ ਪਿੰਡ ਵਿੱਚ ਪ੍ਰਧਾਨ ਮੰਤਰੀ ਦੀ ਰੈਲੀ ਦੇ ਪੋਸਟਰ ਲਾਉਣ ਆਏ ਲੋਕਾਂ ਨੂੰ ਪੋਸਟਰ ਲਾਉਣ ਤੋਂ ਮਨਾਂ ਕੀਤਾ। ਜਿਸ ਤੋਂ ਬਾਅਦ ਕਿਸਾਨ ਆਗੂ ਵੱਲੋਂ ਪੋਸਟਰ ਲਾਉਣ ਵਾਲਿਆਂ ਤੋਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਪੋਸਟਰ ਪੜਵਾਏ ਗਏ।

ਜ਼ਿਕਰਯੋਗ ਹੈ ਕੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ‘ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਪਹੁੰਚ ਕੇ ਰੈਲੀ ਕਰ ਰਹੇ ਹਨ। ਜਿਸ ਨੂੰ ਲੈ ਕੇ ਬੀਜੇਪੀ ਆਗੂਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਰ ਕਿਸਾਨਾਂ ਵੱਲੋਂ ਅਜੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਮੋਦੀ ਦੀ ਰੈਲੀ ਦੇ ਪੋਸਟਰ ਪਾੜੇ ਜਾ ਰਹੇ ਹਨ।

ਕਿਸਾਨਾਂ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਿਆ ਹੈ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕਰਨਗੇ ਅਤੇ ਹੁਣ ਉਨ੍ਹਾਂ ਦੇ ਪੋਸਟਰ ਪਾੜੇ ਜਾ ਰਹੇ ਹਨ। ਕਿਸਾਨਾਂ ਨੂੰ ਇਸ ਗੱਲ ਦਾ ਗੁੱਸਾ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੂੰ ਪਿਛਲੇ ਕਾਫੀ ਸਮੇਂ ਤੋਂ ਦਿੱਲੀ ਦੇ ਬਰਡਰਾਂ ‘ਤੇ ਧਰਨਾ ਦੇਣਾ ਪਿਆ ਸੀ, ਜਿਸ ਕਾਰਨ ਕਰੀਬ 700 ਕਿਸਾਨ ਸ਼ਹੀਦ ਹੋ ਗਏ ਸਨ। ਫਿਰੋਜ਼ਪੁਰ ਗੈਂਗ ਚੰਦੀ ਵਾਲਾ ਮਾਛੀਵਾੜਾ ਆਦਿ ਦੇ ਕਈ ਪਿੰਡਾਂ ‘ਚ ਕਿਸਾਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਪੋਸਟਰ ਪਾੜ ਕੇ ਉਤਾਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...