November 11, 2026, 3:31 pm
----------- Advertisement -----------
HomeNewsBreaking Newsਪੰਜਾਬ ‘ਚ ਫਿਰ ਮੀਂਹ ਦੇ ਆਸਾਰ, ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਤੇ...

ਪੰਜਾਬ ‘ਚ ਫਿਰ ਮੀਂਹ ਦੇ ਆਸਾਰ, ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦਾ ਅਲਰਟ

Published on

----------- Advertisement -----------

ਪੰਜਾਬ ਵਿਚ ਅੱਜ ਫਿਰ ਤੋਂ ਮੀਂਹ ਦੇ ਆਸਾਰ ਹਨ। ਮੌਸਮ ਵਿਭਾਗ ਨੇ ਸੂਬੇ ਵਿਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ।

ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਸੰਗਰੂਰ ਵਿਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦੋ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਐੱਸਏਐੱਸ ਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿਚ ਸਭ ਤੋਂ ਵੱਧ ਅਧਿਕਤਮ ਤਾਪਮਾਨ ਬਠਿੰਡਾ ਵਿਚ 26.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਮੁਤਾਬਕ ਹੁਣ ਸੂਬੇ ਦੇ ਤਾਪਮਾਨ ਵਿਚ ਮਾਮੂਲੀ ਵਾਧਾ ਹੋਵੇਗਾ ਜੋ 2 ਡਿਗਰੀ ਤੱਕ ਹੋ ਸਕਦਾ ਹੈ ਪਰ ਵੈਸਟਰਨ ਡਿਸਟਰਬੈਂਸ ਦੇ ਅਸਰ ਦੇ ਬਾਅਦ ਤਾਪਮਾਨ ਵਿਚ ਫਿਰ ਤੋਂ 2 ਤੋਂ 3 ਡਿਗਰੀ ਦੀ ਕਮੀ ਆਏਗੀ।

ਦੱਸ ਦੇਈਏ ਕਿ ਪਿਛਲੇ ਮੀਂਹ ਦੌਰਾਨ ਅੰਮ੍ਰਿਤਸਰ ਤੇ ਪਟਿਆਲਾ ਵਿਚ ਗੜ੍ਹੇਮਾਰੀ ਹੋਈ ਸੀ ਜਿਸ ਦੇ ਬਾਅਦ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ। ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਜੇਕਰ ਦੁਬਾਰਾ ਗੜ੍ਹੇਮਾਰੀ ਹੋਈ ਤਾਂ ਇਸ ਨਾਲ ਫਸਲਾਂ ਨੂੰ ਹੋਰ ਨੁਕਸਾਨ ਹੋਵੇਗਾ। ਮੀਂਹ ਦੇ ਨਾਲ ਜੇਕਰ ਤੇਜ਼ ਹਵਾਵਾਂ ਵੀ ਚੱਲੀਆਂ ਤਾਂ ਫਸਲਾਂ ਨੂੰ ਨੁਕਸਾਨ ਹੋਵੇਗਾ ਤੇ ਪੈਦਾਵਾਰ ਘੱਟ ਹੋਵੇਗੀ ਜਿਸ ਨਾਲ ਕਿਸਾਨਾਂ ਨੂੰ ਨੁਕਸਾਨ ਹੋਵੇਗਾ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਮੋਹਾਲੀ ਵਿਚ ਬੱਦਲਵਾਈ ਰਹੇਗੀ ਤੇ ਮੀਂਹ ਦੀ ਵੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...