May 25, 2026, 2:05 am
----------- Advertisement -----------
HomeNewsBreaking News14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ,...

14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ , ਸਾਥੀ ਬਲਵਿੰਦਰ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫਤ ‘ਚੋਂ ਬਾਹਰ

Published on

----------- Advertisement -----------

2 ਅਪ੍ਰੈਲ ਨੂੰ ਬਠਿੰਡਾ ਦੇ ਰਿੰਗ ਰੋਡ ਤੋਂ 17.71 ਗ੍ਰਾਮ ਚਿੱਟੇ ਨਾਲ ਗ੍ਰਿਫਤਾਰ ਕੀਤੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦਾ ਅੱਜ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਥਾਣਾ ਕਨਾਲ ਕਲੋਨੀ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਜੱਜ ਮਹੇਸ਼ ਕੁਮਾਰ ਸ਼ਰਮਾ ਦੀ ਅਦਾਲਤ ਵੱਲੋਂ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ 22 ਅਪ੍ਰੈਲ ਤੱਕ ਜੁਡੀਸ਼ਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ। 

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ ਸਿਟੀ ਟੂ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਪੁਲਿਸ ਰਿਮਾਂਡ ‘ਤੇ ਚੱਲ ਰਹੀ ਅਮਨਦੀਪ ਕੌਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਮੌਕੇ ਉਹਨਾਂ ਵੱਲੋਂ ਅਦਾਲਤ ਅੱਗੇ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਜਾਂਚ ਦੇ ਤੱਥ ਰੱਖੇ ਗਏ ਸਨ ਅਤੇ ਮੁੜ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਵੱਲੋਂ ਅਮਨਦੀਪ ਕੌਰ ਨੂੰ 22 ਅਪ੍ਰੈਲ ਤੱਕ ਜੁਡੀਸ਼ਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। 

ਉਹਨਾਂ ਕਿਹਾ ਕਿ ਹੁਣ ਤੱਕ ਹੋਈ ਜਾਂਚ ਵਿੱਚ ਕੀ -ਕੀ ਸਾਹਮਣੇ ਆਇਆ ਹੈ, ਉਹ ਜਨਤਕ ਨਹੀਂ ਕਰ ਸਕਦੇ ਕਿਉਂਕਿ ਇਹ ਜਾਂਚ ਦਾ ਵਿਸ਼ਾ ਹੈ।  ਜਲਦ ਹੀ ਇਸ ਮਾਮਲੇ ਵਿੱਚ ਮਾਨਯੋਗ ਅਦਾਲਤ ਵਿੱਚ ਜਾਂਚ ਪੂਰੀ ਕਰਨ ਉਪਰੰਤ ਚਲਾਨ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ 2 ਅਪ੍ਰੈਲ ਤੋਂ ਪੁਲਿਸ ਰਿਮਾਂਡ ਵਿੱਚ ਚੱਲ ਰਹੀ ਅਮਨਦੀਪ ਕੌਰ ਮਾਮਲੇ ਦੇ ਤੱਥ ਲਗਾਤਾਰ ਲੁਕਾਏ ਜਾ ਰਹੇ ਹਨ ਅਤੇ ਮੀਡੀਆ ਨੂੰ ਲਗਾਤਾਰ ਗੁਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਜਾਂਚ ਸਬੰਧੀ ਮੀਡੀਆ ਨਾਲ ਖੁਲਾਸਾ ਨਹੀਂ ਕੀਤਾ ਜਾ ਰਿਹਾ। ਉਧਰ ਦੂਸਰੇ ਪਾਸੇ ਅਮਨਦੀਪ ਕੌਰ ਦੇ ਮਾਮਲੇ ਵਿੱਚ ਨਾਮਜਦ ਕੀਤੇ ਗਏ ਬਲਵਿੰਦਰ ਸਿੰਘ ਨੂੰ ਫੜਨ ਵਿੱਚ ਪੁਲਿਸ ਹਲੇ ਤੱਕ ਅਸਫਲ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਲਵਿੰਦਰ ਸਿੰਘ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...