September 6, 2026, 4:22 am
----------- Advertisement -----------
HomeNewsBreaking Newsਔਰਤਾਂ ਲਈ ਖੁਸ਼ਖਬਰੀ,ਮਿਲਣਗੇ 1000 ਰੁਪਏ’, CM ਮਾਨ ਨੇ ਕੀਤਾ ਵੱਡਾ ਐਲਾਨ

ਔਰਤਾਂ ਲਈ ਖੁਸ਼ਖਬਰੀ,ਮਿਲਣਗੇ 1000 ਰੁਪਏ’, CM ਮਾਨ ਨੇ ਕੀਤਾ ਵੱਡਾ ਐਲਾਨ

Published on

----------- Advertisement -----------

ਪੰਜਾਬ ਦੀਆਂ ਔਰਤਾਂ ਨੂੰ ਅਗਲੇ ਬਜਟ ਤੋਂ 1,000 ਰੁਪਏ ਪ੍ਰਤੀ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਰੋਡ ਸ਼ੋਅ ਦੌਰਾਨ ਕੀਤਾ। ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਪ੍ਰਚਾਰ ਕਰਨ ਲਈ ਤਰਨਤਾਰਨ ਪਹੁੰਚੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਹਨ ਅਤੇ ਬੱਚਿਆਂ ਦੀਆਂ ਸਕੂਲ ਫੀਸਾਂ ਬਚ ਰਹੀਆਂ ਹਨ। 5,000 ਰੁਪਏ ਇਥੋਂ ਬਚ ਰਹੇ ਹਨ। ਨੌਜਵਾਨਾਂ ਨੂੰ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ। ਪੰਜਾਬ ਚਲਾਉਣਾ ਸਾਡੀ ਜ਼ਿੰਮੇਵਾਰੀ ਹੈ। ਸਾਨੂੰ ਦੇਖਣਾ ਪੈਂਦਾ ਏ ਕਿ ਕਿਸ ਨੂੰ ਕੀ ਦੇਣਾ ਹੈ। ਅਸੀਂ ਮਾਵਾਂ ਅਤੇ ਭੈਣਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਅਗਲੇ ਬਜਟ ਵਿੱਚ ਅਸੀਂ ਔਰਤਾਂ ਨੂੰ 1,000 ਰੁਪਏ ਦੇਵਾਂਗੇ। ਅਸੀਂ ਪੰਜ ਸਾਲਾਂ ਦੇ ਅੰਦਰ ਆਪਣੇ ਵਾਅਦੇ ਪੂਰੇ ਕਰਨ ਦਾ ਵਾਅਦਾ ਕੀਤਾ ਸੀ। ਅਸੀਂ ਪੂਰਾ ਕਰਾਂਗੇ।

ਦੱਸ ਦੇਈਏ ਕਿ ਆਪ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਤਰਨਤਾਰਨ ਸੀਟ ਖਾਲੀ ਹੋ ਗਈ ਸੀ। ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ। ਚਾਰੋਂ ਪ੍ਰਮੁੱਖ ਪਾਰਟੀਆਂ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਇਨ੍ਹਾਂ ਵਿੱਚ ‘ਆਪ’ ਤੋਂ ਹਰਮੀਤ ਸਿੰਘ ਸੰਧੂ, ਕਾਂਗਰਸ ਤੋਂ ਕਰਨਬੀਰ ਸਿੰਘ ਬੁਰਜ, ਅਕਾਲੀ ਦਲ ਤੋਂ ਸੁਖਵਿੰਦਰ ਕੌਰ ਰੰਧਾਵਾ ਅਤੇ ਭਾਜਪਾ ਤੋਂ ਹਰਜੀਤ ਸਿੰਘ ਸੰਧੂ ਸ਼ਾਮਲ ਹਨ।

ਅੰਮ੍ਰਿਤਪਾਲ ਸਿੰਘ ਦੀ ਪਾਰਟੀ, ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸੁਧੀਰ ਸੂਰੀ ਕਤਲ ਕੇਸ ਦੇ ਦੋਸ਼ੀ ਸੰਦੀਪ ਸਿੰਘ ਉਰਫ਼ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਉਮੀਦਵਾਰ ਬਣਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...