ਔਰਤਾਂ ਹਰ ਖੇਤਰ ‘ਚ ਆਪਣਾ ਹੁਨਰ ਦਿਖਾ ਰਹੀਆਂ ਹਨ ਅਤੇ ਸਮਾਜ ਦੇ ਵਿਕਾਸ ‘ਚ ਯੋਗਦਾਨ ਪਾ ਰਹੀਆਂ ਹਨ। ਦਸ ਦਈਏ ਕਿ ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਦਸ ਦਈਏ ਕਿ ਇਸ ਮੌਕੇ ਦੁਨੀਆ ਭਰ ‘ਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਤਾਂ ਆਉ ਜਾਣਦੇ ਹਾਂ ਕਦੋਂ ਅਤੇ ਕਿਉਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮਨਾਇਆ ਜਾਂਦਾ ਹੈ?
ਅੰਤਰਰਾਸ਼ਟਰੀ ਮਹਿਲਾ ਦਿਵਸ ਕਦੋਂ ਮਨਾਇਆ ਜਾਂਦਾ ਹੈ?
ਹਰ ਸਾਲ 8 ਮਾਰਚ ਨੂੰ ਇਹ ਦਿਨ ਵਿਸ਼ਵ ਪੱਧਰ ‘ਤੇ ਔਰਤਾਂ ਦੇ ਸਸ਼ਕਤੀਕਰਨ ਲਈ ਮਨਾਇਆ ਜਾਂਦਾ ਹੈ। ਦਸ ਦਈਏ ਕਿ ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ 1909 ‘ਚ ਹੋਈ ਸੀ।
ਅੰਤਰਰਾਸ਼ਟਰੀ ਮਹਿਲਾ ਦਿਵਸ ਕਿਉਂ ਮਨਾਇਆ ਜਾਂਦਾ ਹੈ?
8 ਮਾਰਚ ਨੂੰ ਮਹਿਲਾ ਦਿਵਸ ਇੱਕ ਖਾਸ ਕਾਰਨ ਨਾਲ ਮਨਾਇਆ ਜਾਂਦਾ ਹੈ। ਕਿਉਂਕਿ ਅਮਰੀਕਾ ‘ਚ ਕੰਮਕਾਜੀ ਔਰਤਾਂ ਨੇ 8 ਮਾਰਚ ਨੂੰ ਆਪਣੇ ਹੱਕਾਂ ਲਈ ਰੋਸ ਮਾਰਚ ਕੱਢਿਆ, ਜਿਸ ਤੋਂ ਬਾਅਦ ਸੋਸ਼ਲਿਸਟ ਪਾਰਟੀ ਨੇ ਇਸ ਦਿਨ ਨੂੰ ਮਹਿਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ। ਬਾਅਦ ‘ਚ 1917 ‘ਚ ਪਹਿਲੇ ਵਿਸ਼ਵ ਯੁੱਧ ਦੌਰਾਨ, ਰੂਸੀ ਔਰਤਾਂ ਨੇ ਰੋਟੀ ਅਤੇ ਮੱਖਣ ਦੀ ਹੜਤਾਲ ਕੀਤੀ। ਦਸ ਦਈਏ ਕਿ ਸਮਰਾਟ ਨਿਕੋਲਸ ਨੇ ਬਾਅਦ ‘ਚ ਆਪਣਾ ਅਹੁਦਾ ਤਿਆਗ ਦਿੱਤਾ ਅਤੇ ਔਰਤਾਂ ਨੂੰ ਵੋਟ ਦਾ ਅਧਿਕਾਰ ਪ੍ਰਾਪਤ ਹੋਇਆ। ਇਸ ਨੂੰ ਦੇਖਦੇ ਹੋਏ ਯੂਰਪ ਦੀਆਂ ਔਰਤਾਂ ਨੇ ਵੀ ਕੁਝ ਦਿਨਾਂ ਬਾਅਦ 8 ਮਾਰਚ ਨੂੰ ਸ਼ਾਂਤੀ ਕਾਰਕੁਨਾਂ ਦਾ ਸਮਰਥਨ ਕਰਦੇ ਹੋਏ ਰੈਲੀਆਂ ਕੱਢੀਆਂ, ਜਿਸ ਕਾਰਨ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣਾ ਸ਼ੁਰੂ ਹੋਇਆ। ਇਸ ਤੋਂ ਬਾਅਦ 1975 ‘ਚ ਸੰਯੁਕਤ ਰਾਸ਼ਟਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮਾਨਤਾ ਦਿੱਤੀ।
ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਇਤਿਹਾਸ
ਵੈਸੇ ਤਾਂ ਅਮਰੀਕਾ ‘ਚ 1908 ‘ਚ ਮਜ਼ਦੂਰ ਅੰਦੋਲਨ ਹੋਇਆ ਸੀ। ਦਸ ਦਈਏ ਕਿ ਉਸ ਮਜ਼ਦੂਰ ਅੰਦੋਲਨ ‘ਚ ਲਗਭਗ 15 ਹਜ਼ਾਰ ਔਰਤਾਂ ਨੇ ਹਿੱਸਾ ਲਿਆ, ਜੋ ਆਪਣੇ ਹੱਕਾਂ ਦੀ ਮੰਗ ਨੂੰ ਲੈ ਕੇ ਨਿਊਯਾਰਕ ਦੀਆਂ ਸੜਕਾਂ ‘ਤੇ ਉਤਰੀਆਂ। ਉਸ ‘ਚ ਮਜ਼ਦੂਰ ਔਰਤਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਕੰਮ ਦੇ ਘੰਟੇ ਘਟਾਏ ਜਾਣ ਅਤੇ ਉਨ੍ਹਾਂ ਦੀ ਤਨਖਾਹ ‘ਚ ਵਾਧਾ ਕੀਤਾ ਜਾਵੇ। ਨਾਲ ਹੀ ਉਸ ਅੰਦੋਲਨ ‘ਚ ਔਰਤਾਂ ਨੂੰ ਵੋਟ ਦਾ ਅਧਿਕਾਰ ਦੇਣ ਦੀ ਵੀ ਮੰਗ ਕੀਤੀ ਗਈ। ਜਦੋਂ ਮਜ਼ਦੂਰ ਔਰਤਾਂ ਦੇ ਅੰਦੋਲਨ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚੀ ਤਾਂ ਇੱਕ ਸਾਲ ਬਾਅਦ 1909 ‘ਚ ਅਮਰੀਕਾ ਦੀ ਸੋਸ਼ਲਿਸਟ ਪਾਰਟੀ ਨੇ ਮਹਿਲਾ ਦਿਵਸ ਮਨਾਉਣ ਦਾ ਐਲਾਨ ਕੀਤਾ।
ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਥੀਮ
ਵੈਸੇ ਤਾਂ ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ ਵੱਖ-ਵੱਖ ਥੀਮ ਨਾਲ ਮਨਾਇਆ ਜਾਂਦਾ ਹੈ ਪਰ ਇਸ ਵਾਰ ਦੀ ਥੀਮ ਹੈ – ‘ਇਨਸਪਾਇਰ ਇਨਕਲੂਜ਼ਨ’, ਜਿਸਦਾ ਅਰਥ ਹੈ ਅਜਿਹੀ ਦੁਨੀਆ ਜਿੱਥੇ ਸਾਰਿਆਂ ਨੂੰ ਬਰਾਬਰ ਅਧਿਕਾਰ ਅਤੇ ਸਨਮਾਨ ਮਿਲੇ।












