November 17, 2026, 12:57 am
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਾਖਾਪਟਨਮ ਵਿੱਚ ਕੀਤਾ ਯੋਗ, ਸਿਹਤ ਮੰਤਰੀ ਬਲਬੀਰ ਸਿੰਘ...

ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਾਖਾਪਟਨਮ ਵਿੱਚ ਕੀਤਾ ਯੋਗ, ਸਿਹਤ ਮੰਤਰੀ ਬਲਬੀਰ ਸਿੰਘ ਨੇ ਵੀ ਕੀਤਾ ਯੋਗ

Published on

----------- Advertisement -----------

 21 ਜੂਨ, 2025 ਨੂੰ ਦੁਨੀਆ ਭਰ ਵਿੱਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਾਖਾਪਟਨਮ ਵਿੱਚ 3 ਲੱਖ ਲੋਕਾਂ ਅਤੇ 40 ਦੇਸ਼ਾਂ ਦੇ ਡਿਪਲੋਮੈਟਾਂ ਨਾਲ ਯੋਗਾ ਕੀਤਾ। ਉਨ੍ਹਾਂ ਨੇ ਕਿਹਾ ਕਿ ਯੋਗ ਦਾ ਅਰਥ ਹੈ ਜੁੜਨਾ, ਅਤੇ ਇਸ ਨੇ ਪੂਰੀ ਦੁਨੀਆ ਨੂੰ ਏਕਤਾ ਦੇ ਸੂਤਰ ਵਿੱਚ ਪ੍ਰੋਇਆ ਹੈ।

ਮੋਦੀ ਨੇ ਜ਼ਿਕਰ ਕੀਤਾ ਕਿ 2014 ਵਿੱਚ ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਾਨਤਾ ਦੇਣ ਦਾ ਪ੍ਰਸਤਾਵ ਰੱਖਿਆ ਸੀ, ਜਿਸ ਨੂੰ 175 ਦੇਸ਼ਾਂ ਨੇ ਸਭ ਤੋਂ ਘੱਟ ਸਮੇਂ ਵਿੱਚ ਸਮਰਥਨ ਦਿੱਤਾ। ਇਹ ਸਮਰਥਨ ਸਿਰਫ਼ ਇੱਕ ਪ੍ਰਸਤਾਵ ਲਈ ਨਹੀਂ, ਸਗੋਂ ਮਨੁੱਖਤਾ ਦੇ ਭਲੇ ਲਈ ਸਮੂਹਿਕ ਯਤਨ ਸੀ।

ਉਨ੍ਹਾਂ ਨੇ ਕਿਹਾ ਕਿ ਅੱਜ ਦੀ ਅਸ਼ਾਂਤ ਅਤੇ ਅਸਥਿਰ ਦੁਨੀਆ ਵਿੱਚ ਯੋਗ ਸ਼ਾਂਤੀ ਦਾ ਰਾਹ ਦਿਖਾਉਂਦਾ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਪਵਨ ਕਲਿਆਣ ਨੇ ਵੀ ਇਸ ਮੌਕੇ ਮੋਦੀ ਨਾਲ ਯੋਗਾ ਕੀਤਾ। ਇਸ ਸਾਲ ਦਾ ਵਿਸ਼ਾ ਸੀ ‘ਇੱਕ ਧਰਤੀ, ਇੱਕ ਸਿਹਤ ਲਈ ਯੋਗਾ’। ਭਾਰਤ-ਪਾਕਿਸਤਾਨ ਦੀ ਅਟਾਰੀ ਸਰਹੱਦ ‘ਤੇ ਜੇ.ਸੀ.ਪੀ. ਵਿਖੇ ਵੀ ਯੋਗ ਦਿਵਸ ਮਨਾਇਆ ਗਿਆ। ਯੋਗ ਮਾਹਿਰ ਸਵੇਰੇ ਹੀ ਅਟਾਰੀ ਪਹੁੰਚ ਗਏ ਸਨ। ਆਈ.ਜੀ. ਅਤੁਲ ਫੁਲਜਲੇ ਅਤੇ ਬੀ.ਐਸ.ਐਫ. ਦੇ ਡੀ.ਆਈ.ਜੀ. ਐਸ.ਐਸ. ਚੰਦੇਲ ਦੀ ਅਗਵਾਈ ਵਿੱਚ ਸੈਂਕੜੇ ਬੀ.ਐਸ.ਐਫ. ਅਧਿਕਾਰੀਆਂ ਅਤੇ ਜਵਾਨਾਂ ਨੇ ਯੋਗਾ ਕੀਤਾ। ਹੋਰ ਮਹਿਕਮਿਆਂ ਦੇ ਅਧਿਕਾਰੀਆਂ ਨੇ ਵੀ ਯੋਗ ਦੇ ਗੁਰ ਸਿੱਖੇ। ਯੋਗ ਗੁਰੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਹਤ ਨੂੰ ਤੰਦਰੁਸਤ ਰੱਖਣ ਲਈ ਯੋਗ ਜ਼ਰੂਰੀ ਹੈ। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਯੋਗ ਦਿਵਸ ਮਨਾਇਆ ਗਿਆ, ਜਿਥੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਿੱਸਾ ਲਿਆ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਸੂਬੇ ਭਰ ਵਿੱਚ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲਗਭਗ 5 ਲੱਖ ਲੋਕਾਂ ਨੇ ਯੋਗ ਕਰਕੇ ਤੰਦਰੁਸਤੀ ਵੱਲ ਕਦਮ ਵਧਾਇਆ। ਸੀ.ਐਮ. ਦੀ ਯੋਗਸ਼ਾਲਾ ਦੇ ਮਾਹਿਰ ਸੂਬੇ ਵਿੱਚ ਹਰ ਰੋਜ਼ ਯੋਗ ਸਿਖਾਉਂਦੇ ਹਨ, ਤਾਂ ਜੋ ਹਰ ਨਾਗਰਿਕ ਚੁਸਤ ਅਤੇ ਸੁਖਮਈ ਜੀਵਨ ਜੀ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...