December 7, 2024, 8:47 am
----------- Advertisement -----------
HomeNewsNational-Internationalਨਿਊਜ਼ੀਲੈਂਡ ਦੀ ਸਰਕਾਰ ਲਿਆ ਰਹੀ ਨਵਾਂ ਕਾਨੂੰਨ, ਉਮਰ ਭਰ ਨਹੀਂ ਖ਼ਰੀਦ ਸਕਣਗੇ...

ਨਿਊਜ਼ੀਲੈਂਡ ਦੀ ਸਰਕਾਰ ਲਿਆ ਰਹੀ ਨਵਾਂ ਕਾਨੂੰਨ, ਉਮਰ ਭਰ ਨਹੀਂ ਖ਼ਰੀਦ ਸਕਣਗੇ ਨੌਜਵਾਨ ਸਿਗਰਟ

Published on

----------- Advertisement -----------

ਨਿਊਜ਼ੀਲੈਂਡ ਨੇ ਦੇਸ਼ ਦੇ ਭਵਿੱਖ ਨੂੰ ਸਿਗਰਟਨੋਸ਼ੀ ਦੀ ਲਤ ਤੋਂ ਬਚਾਉਣ ਲਈ ਇੱਕ ਅਨੋਖੀ ਯੋਜਨਾ ਤਿਆਰ ਕੀਤੀ ਹੈ। ਸਰਕਾਰ 14 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਨੌਜਵਾਨਾਂ ਦੁਆਰਾ ਸਿਗਰਟ ਖਰੀਦਣ ‘ਤੇ ਉਮਰ ਭਰ ਪਾਬੰਦੀ ਲਗਾਉਣ ਲਈ ਕਾਨੂੰਨ ਲਿਆਉਣ ਜਾ ਰਹੀ ਹੈ। ਇਹ ਕਾਨੂੰਨ ਅਗਲੇ ਸਾਲ ਤੱਕ ਲਾਗੂ ਹੋ ਸਕਦਾ ਹੈ। ਕਾਨੂੰਨ ਤਹਿਤ ਸਿਗਰਟ ਖਰੀਦਣ ਦੀ ਘੱਟੋ-ਘੱਟ ਉਮਰ ਵੀ ਸਾਲ ਦਰ ਸਾਲ ਵਧਦੀ ਰਹੇਗੀ।ਸਰਕਾਰ ਦਾ ਤਰਕ ਹੈ ਕਿ ਕਾਨੂੰਨ ਦੇ ਲਾਗੂ ਹੋਣ ਦੇ 65 ਸਾਲ ਬਾਅਦ ਦੁਕਾਨਦਾਰ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੀ ਸਿਗਰਟ ਵੇਚ ਸਕਣਗੇ। ਸਰਕਾਰ ਨੇ 2025 ਤੱਕ ਦੇਸ਼ ਵਿੱਚ ਸਿਗਰਟਨੋਸ਼ੀ ਕਰਨ ਵਾਲਿਆਂ ਦੀ ਗਿਣਤੀ ਨੂੰ ਪੰਜ ਫੀਸਦੀ ਤੱਕ ਘਟਾਉਣ ਦਾ ਵੀ ਟੀਚਾ ਰੱਖਿਆ ਹੈ।

ਸਰਕਾਰ ਨੇ ਕਿਹਾ ਕਿ ਸਿਗਰਟਨੋਸ਼ੀ ਨੂੰ ਘਟਾਉਣ ਦੇ ਹੋਰ ਯਤਨਾਂ ਵਿੱਚ ਬਹੁਤ ਸਮਾਂ ਲੱਗ ਰਿਹਾ ਹੈ। ਸਰਕਾਰ ਦਾ ਟੀਚਾ ਹੈ ਕਿ ਵੇਚੇ ਜਾਣ ਵਾਲੇ ਸਾਰੇ ਉਤਪਾਦਾਂ ਅਤੇ ਤੰਬਾਕੂ ਵਿੱਚ ਨਿਕੋਟੀਨ ਦੇ ਪੱਧਰ ਨੂੰ ਘਟਾਉਣਾ। ਦੇਸ਼ ਵਿੱਚ ਹਰ ਸਾਲ ਪੰਜ ਹਜ਼ਾਰ ਲੋਕ ਸਿਗਰਟਨੋਸ਼ੀ ਕਾਰਨ ਮਰਦੇ ਹਨ।ਇੱਥੋਂ ਦੀ ਸਰਕਾਰ ਮੁਤਾਬਕ ਪਿਛਲੇ ਇਕ ਦਹਾਕੇ ‘ਚ ਸਿਗਰਟਨੋਸ਼ੀ ਦੀ ਦਰ ‘ਚ ਕਮੀ ਆਈ ਹੈ। ਮੌਜੂਦਾ ਸਮੇਂ ‘ਚ ਨਿਊਜ਼ੀਲੈਂਡ ‘ਚ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਤੰਬਾਕੂ ਦੀ ਵਿਕਰੀ ‘ਤੇ ਪਾਬੰਦੀ ਹੈ।ਜੇਕਰ ਕੁਝ ਵੀ ਨਹੀਂ ਬਦਲਦਾ ਤਾਂ ਤਮਾਕੂਨੋਸ਼ੀ ਦੀ ਦਰ 5 ਫ਼ੀਸਦੀ ਤੋਂ ਹੇਠਾਂ ਆਉਣ ਤਕ ਦਹਾਕੇ ਲੱਗ ਜਾਣਗੇ। ਸਰਕਾਰੀ ਅੰਕੜਿਆਂ ਅਨੁਸਾਰ ਨਿਊਜ਼ੀਲੈਂਡ ‘ਚ 15 ਸਾਲ ਤੋਂ ਵੱਧ ਉਮਰ ਦੇ 11.6 ਫ਼ੀਸਦੀ ਲੋਕ ਸਿਗਰਟ ਪੀਂਦੇ ਹਨ। 2022 ਦੇ ਅੰਤ ਤਕ ਇਸ ਨੂੰ ਕਾਨੂੰਨ ਬਣਾਉਣ ਦੇ ਉਦੇਸ਼ ਨਾਲ ਸਰਕਾਰ ਅਗਲੇ ਸਾਲ ਜੂਨ ‘ਚ ਸੰਸਦ ‘ਚ ਕਾਨੂੰਨ ਬਣਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ...

ਕਿਸਾਨਾਂ ਦੇ ਮਾਰਚ ਨੂੰ ਲੈਕੇ ਸਕੂਲ ਤੇ ਇੰਟਰਨੈਟ ਬੰਦ,ਵਧਾਈ ਚੌਕਸੀ

11 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਅੱਜ ਦਿੱਲੀ ਵੱਲ...

 ਥਾਣੇ ਚ ਧਮਾਕੇ ਤੋਂ ਬਾਅਦ ਮਿਲੀ ਚੰਡੀਗੜ੍ਹ ਦੇ 5 ਸਟਾਰ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਪੁਲਿਸ ਹੋਈ ਮੁਸਤੈਦ

ਪੰਜਾਬ ਵਿੱਚ ਲਗਾਤਾਰ ਵਾਰਦਾਤਾਂ ਹੋ ਰਹੀਆਂ ਨੇ। ਆਏ ਦਿਨ ਲੁੱਟ ਖੋਹ ਚੋਰੀ ਦੀਆਂ ਵਾਰਦਾਤਾਂ...

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ,ਕੀਤੀ ਜਾਨ ਬਚਾਉਣ ਵਾਲਿਆ ਦੀ ਤਾਰੀਫ਼

 ਬੀਤੇ ਦਿਨੀਂ ਦਰਬਾਰ ਸਾਹਿਬ ਵਿਚ ਸੁਖਬੀਰ ਬਾਦਲ ਤੇ ਹਮਲਾ ਹੋਇਆ ਸੀ। ਇਸ ਮਾਮਲੇ 'ਤੇ ਸੁਖਬੀਰ ਸਿੰਘ ਬਾਦਲ...

 ਡੀਜੇ ਤੇ ਨੱਚਣ ਨੂੰ ਲੈਕੇ ਹੋਇਆ ਵਿਵਾਦ, 2 ਭੈਣਾਂ ਦੇ ਇਕਲੌਤੇ ਭਰਾ ਦਾ ਤੇਜ਼ਧਾਰ ਨਾਲ ਕ+ਤ+ਲ

ਬਰਨਾਲਾ ਦੇ ਕਸਬਾ ਧਨੌਲਾ ਵਿਖੇ ਦੋ ਭੈਣਾਂ ਦੇ ਇਕਲੌਤੇ ਭਰਾ 24 ਸਾਲਾ ਮੰਗਲ ਸਿੰਘ ਪੁੱਤਰ...

ਮਾਪਿਆਂ ਨੇ ਚਾਵਾਂ ਨਾਲ ਭੇਜਿਆ ਸੀ ਬਾਹਰ,ਚਾਕੂ ਮਾਰਕੇ ਗੁਰਸਿੱਖ ਨੌਜਵਾਨ ਦਾ ਕ+ਤ+ਲ

ਓਨਟਾਰੀਓ ਸੂਬੇ ਦੇ ਸ਼ਹਿਰ ਸਾਰਨੀਆ ਵਿਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ...

ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਮਾਰਚ,ਫਸ ਨਾ ਜਾਇਓ ਜਾਮ ਚ, ਪੜ੍ਹੋ ਟਰੈਫਿਕ ਐਡਵਾਈਜ਼ਰੀ

ਕਿਸਾਨ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਅੱਜ 2...