ਸਥਾਨਕ ਟਿੱਬਾ ਰੋਡ ਸ਼ਿਵ ਸ਼ੰਕਰ ਕਾਲੋਨੀ ਵਿੱਚ ਵਿਆਹੀ ਮੁਟਿਆਰ ਨੇ ਵਿਆਹ ਤੋਂ ਦੋ ਦਿਨ ਬਾਅਦ ਹੀ ਫਾਹਾ ਲਗਾ ਕੇ ਜ਼ਿੰਦਗੀ ਨੂੰ ਅਲਵਿਦਾ ਆਖ ਦਿੱਤਾ। ਇਹ ਸੱਜਰੀ ਵਿਆਹੀ ਲੜਕੀ ਨੇ ਪੇਕੇ ਘਰ ਫੇਰਾ ਪਾਉਣ ਮਗਰੋਂ ਸਹੁਰੇ ਘਰ ਆ ਕੇ ਇਹ ਆਤਮਘਾਤੀ ਕਦਮ ਚੁੱਕਿਆ। ਮ੍ਰਿਤਕ ਵਿਆਹੁਤਾ ਦੀ ਸ਼ਨਾਖਤ ਆਰਤੀ ਉਮਰ ਕਰੀਬ 18 ਸਾਲ ਦੇ ਰੂਪ ਵਿੱਚ ਹੋਈ ਹੈ। ਉਕਤ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਟਿੱਬਾ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਕਬਜ਼ੇ ਵਿੱਚ ਲਈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਘਟਨਾ ਸੋਮਵਾਰ ਦੇਰ ਰਾਤ ਦੀ ਹੈ ਜਦ ਆਰਤੀ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਨੇ ਕਮਰੇ ਵਿੱਚ ਲੱਗੇ ਪੱਖੇ ਦੀ ਹੁੱਕ ਨਾਲ ਆਰਤੀ ਦੀ ਲਾਸ਼ ਲਟਕਦੀ ਵੇਖੀ। ਘਰ ਵਿੱਚ ਵਿਆਹ ਸਮਾਗਮ ਦਾ ਮਾਹੌਲ ਮਾਤਮ ਵਿੱਚ ਬਦਲ ਗਿਆ ਅਤੇ ਪਰਿਵਾਰ ਨੇ ਤੁਰੰਤ ਇਸ ਮਾਮਲੇ ਦੀ ਜਾਣਕਾਰੀ ਥਾਣਾ ਟਿੱਬਾ ਪੁਲਿਸ ਨੂੰ ਦਿੱਤੀ। ਜਾਣਕਾਰੀ ਮੁਤਾਬਕ ਆਰਤੀ ਦਾ ਵਿਆਹ ਤਿੰਨ ਦਿਨ ਪਹਿਲਾਂ ਟਿੱਬਾ ਰੋਡ ਸਥਿਤ ਸ਼ਿਵ ਸ਼ੰਕਰ ਕਾਲੋਨੀ ਦੇ ਰਹਿਣ ਵਾਲੇ ਤਾਰਿਸ਼ ਨਾਮ ਦੇ ਨੌਜਵਾਨ ਨਾਲ ਹੋਇਆ ਸੀ। ਭਾਂਡਿਆਂ ਦੀ ਦੁਕਾਨ ਚਲਾਉਣ ਵਾਲੇ ਤਾਰਿਸ਼ ਦੇ ਵਿਆਹ ਮਗਰੋਂ ਘਰ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਸੀ।
----------- Advertisement -----------
ਖ਼ੁਸ਼ੀਆਂ ਬਦਲੀਆਂ ਮਾਤਮ ਚ,ਵਿਆਹ ਤੋਂ ਦੂਜੇ ਦਿਨ ਨਵੀਂ ਵਿਆਹੀ ਨੇ ਚੁੱਕਿਆ ਖੌਫਨਾਕ ਕਦਮ
Published on
----------- Advertisement -----------