October 16, 2026, 8:08 am
----------- Advertisement -----------
HomeNewsBreaking Newsਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

Published on

----------- Advertisement -----------

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ’ਤੇ ਦੋਸ਼ ਹਨ ਕਿ ਉਹ ਪਰਚੂਨ ਸਟੋਰਾਂ ਦੇ ਕਾਮਿਆਂ ਨੂੰ ਛੁਰਾ ਵਿਖਾ ਕੇ ਨਕਦੀ ਲੁੱਟ ਲੈਂਦਾ ਰਿਹਾ। ਉਸ ਨੇ ਇਹਨਾਂ ਵਾਰਦਾਤਾਂ ਨੂੰ ਲੰਘੇ ਮਹੀਨੇ  6 ਦਿਨਾਂ ਵਿੱਚ ਅੰਜਾਮ ਦਿੱਤਾ।

ਮੁਲਜ਼ਮ ਦੀ ਪਛਾਣ ਤੀਪਿੰਦਰ ਸਿੰਘ ਘੁੰਮਣ ਵਜੋਂ ਜਾਰੀ ਕੀਤੀ ਗਈ ਹੈ, ਜਿਸ ਨੂੰ ਅਦਾਲਤ ਚ ਪੇਸ਼ ਕੀਤੇ ਜਾਣ ਤੋਂ ਬਾਅਦ ਜੇਲ ਭੇਜ ਦਿੱਤਾ ਗਿਆ। ਕੇਂਦਰੀ ਲੁੱਟ ਖੋਹ ਬਿਊਰੋ ਟੀਮ ਉਸ ਵਲੋਂ 24 ਤਰੀਕ ਨੂੰ ਪਹਿਲੀ ਲੁੱਟ ਤੋਂ ਬਾਅਦ ਉਸਦੀ ਭਾਲ ਚ ਲੱਗੀ ਹੋਈ ਸੀ, ਕਈ ਸਬੂਤ ਇਕੱਤਰ ਕਰਨ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ।

ਪੁਲੀਸ ਅਨੁਸਾਰ ਮੁਲਜ਼ਮ ਤਿੱਖਾ ਛੁਰਾ ਲੈਕੇ ਸਟੋਰਾਂ ਦੇ ਅੰਦਰ ਉਦੋਂ ਜਾਂਦਾ, ਜਦ ਅੰਦਰ ਗਾਹਕ ਨਾ ਦੇ ਬਰਾਬਰ ਹੁੰਦੇ ਅਤੇ ਖਜਾਨਚੀ ਨੂੰ ਛੁਰਾ ਵਿਖਾ ਕੇ ਨਕਦੀ ਲੁੱਟ ਕੇ ਫਰਾਰ ਹੋ ਜਾਂਦਾ ਸੀ। ਉਸ ਨੇ ਇਹੋ ਜਿਹੀਆਂ 5 ਵਾਰਦਾਤਾਂ ਨੂੰ ਅੰਜਾਮ ਦਿੱਤਾ। ਉਸ ਵਿਰੁੱਧ ਲੁੱਟ ਅਤੇ ਜਾਣਦੇ ਹੋਏ ਕਨੂੰਨ ਤੋੜਨ ਦੀਆਂ 11 ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਹਨ।

ਪੁਲੀਸ ਦਾ ਕਹਿਣਾ ਹੈ ਕਿ ਡਾਕਿਆਂ ਦੀ ਇਸ ਲੜੀ ਨੇ ਸਥਾਨਕ ਕਾਰੋਬਾਰੀਆਂ ਵਿੱਚ ਭਾਰੀ ਚਿੰਤਾ ਪੈਦਾ ਕਰ ਦਿੱਤੀ ਸੀ, ਕਿਉਂਕਿ ਸ਼ੱਕੀ ਵੱਲੋਂ ਹਥਿਆਰ ਦੀ ਵਰਤੋਂ ਕਰਨ ਨਾਲ ਸਟਾਫ਼ ਅਤੇ ਗਾਹਕਾਂ ਨੂੰ ਗੰਭੀਰ ਖ਼ਤਰਾ ਪੈਦਾ ਹੋ ਗਿਆ ਸੀ। ਜਾਂਚਕਰਤਾਵਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਗੇ ਹੋਰ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਪਛਾਣ ਕਰਨਾ ਅਤੇ ਗ੍ਰਿਫ਼ਤਾਰੀ ਜ਼ਰੂਰੀ ਸੀ। ਪੀਲ ਪੁਲੀਸ ਨੇ ਇਸ ਜਾਂਚ ਨਾਲ ਸਬੰਧਤ ਜਾਣਕਾਰੀ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਸੈਂਟਰਲ ਰੌਬਰੀ ਬਿਊਰੋ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...