October 15, 2026, 1:53 pm
----------- Advertisement -----------
HomeNewsBreaking Newsਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

Published on

----------- Advertisement -----------


ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਓਟਾਵਾ ਵਿਚ ਦੋ ਕਾਰਾਂ ਦੀ ਆਪਸ ‘ਚ ਭਿਆਨਕ ਟੱਕਰ ਹੋਈ ਤੇ ਟੱਕਰ ਮਗਰੋਂ ਕਾਰਾਂ ਨੂੰ ਅੱਗ ਲੱਗ ਗਈ ਜਿਸ ਕਰਕੇ ਪੰਜਾਬੀ ਨੌਜਵਾਨ ਜ਼ਿੰਦਾ ਸੜ ਗਿਆ।

ਹਾਦਸਾ ਫੈਲੋਫੀਲਡ ਰੋਡ ‘ਤੇ ਓਲਡ ਰਿਚਮੰਡ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਟਾਂਡਾ ਦੇ ਨੌਜਵਾਨ ਬ੍ਰਹਮਜੋਤ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 20 ਸਾਲ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਬ੍ਰਹਮਜੋਤ 2 ਸਾਲ ਪਹਿਲਾਂ ਕੈਨੇਡਾ ਗਿਆ ਸੀ। ਬੁੱਧਵਾਰ ਦੇਰ ਰਾਤ ਕਰੀਬ 1 ਵਜੇ ਤੋਂ ਬਾਅਦ ਵਾਪਰਿਆ। ਬ੍ਰਹਮਜੋਤ ਆਪਣੀ ਹੋਂਡਾ CR-V ਵਿੱਚ ਜਾ ਰਿਹਾ ਸੀ, ਜਦੋਂ ਉਸ ਦੀ ਟੱਕਰ ਇੱਕ ਹੋਰ ਕਾਰ (ਕੀਆ ਸੋਰੇਂਟੋ) ਨਾਲ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਇੱਕ-ਦੂਜੇ ਤੋਂ ਕਰੀਬ 25 ਫੁੱਟ ਦੂਰ ਜਾ ਡਿੱਗੀਆਂ। ਇਸ ਤੋਂ ਬਾਅਦ ਦੋਵੇਂ ਵਾਹਨਾਂ ਵਿੱਚ ਅੱਗ ਲੱਗ ਗਈ। ਬ੍ਰਹਮਜੋਤ ਦੇ ਗੰਭੀਰ ਜ਼ਖ਼ਮੀ ਹੋਣ ਕਾਰਨ ਉਹ ਆਪਣੀ ਕਾਰ ਵਿੱਚੋਂ ਬਾਹਰ ਨਹੀਂ ਨਿਕਲ ਸਕਿਆ। ਦੂਜੀ ਕਾਰ ਦੇ ਡਰਾਈਵਰ ਨੂੰ ਬਚਾ ਲਿਆ ਗਿਆ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਅੱਗ ਲੱਗਣ ਮਗਰੋਂ ਜਦੋਂ ਫਾਇਰ ਸਰਿਵਿਸਜ਼ ਨੇ ਅੱਗ ਬੁਝਾਉਣੀ ਸ਼ੁਰੂ ਕੀਤੀ ਉਨ੍ਹਾਂ ਨੂੰ ਕਾਰ ਦੀ ਅਗਲੀ ਸੀਟ ਤੇ ਇਕ ਵਿਅਕਤੀ ਦਿਖਿਆ, ਜਿਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਦੂਜੀ ਕਾਰ ਨੂੰ ਚਲਾ ਰਿਹਾ ਨੌਜਵਾਨ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...