August 24, 2026, 2:01 pm
----------- Advertisement -----------
HomeNewsBreaking Newsਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

Published on

----------- Advertisement -----------

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਨਾਗਲ ਨਾਲ ਸਬੰਧਤ 44 ਸਾਲਾ ਰਣਵੀਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਪਿਛਲੇ 26 ਸਾਲਾਂ ਤੋਂ ਇਟਲੀ ਦੇ ਕੈਸਟੀਗਲੀਓਨ ਵਿੱਚ ਰਹਿ ਰਿਹਾ ਸੀ ਅਤੇ ਇੱਕ ਜੁਰਾਬਾਂ ਦੀ ਫੈਕਟਰੀ ਵਿੱਚ ਕੰਮ ਕਰਦਾ ਸੀ।

ਜਾਣਕਾਰੀ ਮੁਤਾਬਕ 21 ਅਗਸਤ ਨੂੰ ਰਣਵੀਰ ਸਿੰਘ ਆਪਣੀ ਪਤਨੀ ਅਤੇ ਬੱਚਿਆਂ ਨਾਲ ਕਿਤਾਬਾਂ ਖਰੀਦਣ ਲਈ ਬਾਜ਼ਾਰ ਗਿਆ ਸੀ। ਖਰੀਦਦਾਰੀ ਤੋਂ ਬਾਅਦ ਜਦੋਂ ਉਹ ਦੁਕਾਨ ਦੇ ਬਾਹਰ ਖੜ੍ਹੀ ਆਪਣੀ ਕਾਰ ਦਾ ਦਰਵਾਜ਼ਾ ਖੋਲ੍ਹਣ ਲੱਗਾ ਤਾਂ ਅਚਾਨਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਰਣਵੀਰ ਨੂੰ ਕਈ ਫੁੱਟ ਉੱਪਰ ਉਛਾਲ ਦਿੱਤਾ ਗਿਆ। ਉਸਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਰਣਵੀਰ ਸਿੰਘ ਦੇ ਤਿੰਨ ਬੱਚੇ ਹਨ, ਜਿਨ੍ਹਾਂ ਦੀ ਉਮਰ 19, 12 ਅਤੇ 8 ਸਾਲ ਹੈ। ਉਸਦੀ ਵੱਡੀ ਧੀ ਪਾਇਲਟ ਬਣਨ ਲਈ ਕੋਰਸ ਕਰ ਰਹੀ ਹੈ, ਜਦਕਿ ਬਾਕੀ ਬੱਚੇ ਇਟਲੀ ਵਿੱਚ ਹੀ ਸਕੂਲ ਵਿੱਚ ਪੜ੍ਹ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਰਣਵੀਰ ਦੇ ਦਾਦਾ ਜੀ ਅਤੇ ਮਾਤਾ-ਪਿਤਾ ਮੋਗਾ ਦੇ ਪਿੰਡ ਨਾਗਲ ਵਿੱਚ ਰਹਿੰਦੇ ਹਨ। ਪਰਿਵਾਰ ਮੁਤਾਬਕ ਉਹ ਖੁਦ ਕਰੀਬ ਇੱਕ ਮਹੀਨਾ ਪਹਿਲਾਂ ਹੀ ਇਟਲੀ ਤੋਂ ਵਾਪਸ ਆਏ ਸਨ ਅਤੇ 20 ਅਗਸਤ ਨੂੰ ਰਣਵੀਰ ਨਾਲ ਗੱਲਬਾਤ ਵੀ ਹੋਈ ਸੀ।

ਰਣਵੀਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਨਿਹਾਲ ਸਿੰਘ ਵਾਲਾ ਹਲਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਰਣਵੀਰ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੂੰ ਇਟਲੀ ਜਾਣ ਲਈ ਵੀਜ਼ਾ ਦਿਵਾਉਣ ਵਿੱਚ ਸਹਾਇਤਾ ਦੀ ਮੰਗ ਕੀਤੀ ਗਈ ਹੈ, ਤਾਂ ਜੋ ਉਹ ਰਣਵੀਰ ਦੇ ਬੱਚਿਆਂ ਦੀ ਦੇਖਭਾਲ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...

ਜਨਮ ਲੈਂਦੇ ਹੀ ਬੱਚੇ ਨੂੰ ਦੇਖ ਕੇ ਹੈਰਾਨ ਰਹਿ ਗਏ ਡਾਕਟਰ, ਚਾਰ ਹੱਥ ਤੇ ਚਾਰ ਪੈਰ; ਛਤਰਪੁਰ ਦਾ ਹੈ ਅਨੋਖਾ ਮਾਮਲਾ

ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ ਔਰਤ ਨੇ ਅਜਿਹੇ ਬੱਚੇ ਨੂੰ...