January 15, 2026, 7:01 am
----------- Advertisement -----------
HomeNewsBreaking Newsਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

Published on

----------- Advertisement -----------

ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਨਾਂ ਦੇ ਨੌਜਵਾਨ ਦੀ ਉਸ ਸਮੇਂ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਉਹ ਨੌਕਰੀ ‘ਤੇ ਜਾਣ ਲਈ ਆਪਣੀ ਕਾਰ ਸਟਾਰਟ ਕਰ ਰਿਹਾ ਸੀ। ਗੋਲੀਬਾਰੀ ‘ਚ ਪ੍ਰਿਤਪਾਲ ਸਿੰਘ ਦਾ ਵੱਡਾ ਭਰਾ ਖੁਸ਼ਵੰਤ ਸਿੰਘ ਜ਼ਖ਼ਮੀ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ’ਚ ਸੋਗ ਦਾ ਮਾਹੌਲ ਬਣ ਗਿਆ।ਜੰਮੂ-ਕਸ਼ਮੀਰ-ਰਾਜਸਥਾਨ ਕੌਮੀ ਮਾਰਗ ‘ਤੇ ਪੈਂਦੇ ਤਰਨਤਾਰਨ ਦੇ ਪਿੰਡ ਨੰਦਪੁਰ, ਕਸਬਾ ਨੌਸ਼ਹਿਰਾ ਪੰਨੂੰਆਂ ਦੇ ਵਾਸੀ ਕਿਸਾਨ ਸਰਬਜੀਤ ਸਿੰਘ ਦਾ ਵੱਡਾ ਪੁੱਤਰ ਖੁਸ਼ਵੰਤ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ (ਬਰੈਂਪਟਨ) ਗਿਆ ਸੀ। ਜਦਕਿ ਮਈ ਮਹੀਨੇ ਸਰਬਜੀਤ ਸਿੰਘ ਦਾ ਛੋਟਾ ਲੜਕਾ ਪ੍ਰਿਤਪਾਲ ਸਿੰਘ ਉਮਰ 27 ਵੀ ਸਟੱਡੀ ਬੇਸ ‘ਤੇ ਕੈਨੇਡਾ ਚਲਾ ਗਿਆ। ਦੋਵੇਂ ਭਰਾ ਖੁਸ਼ਵੰਤ ਸਿੰਘ ਤੇ ਪ੍ਰਿਤਪਾਲ ਸਿੰਘ ਮੂਲ ਰੂਪ ‘ਚ ਇਕ ਪੰਜਾਬੀ ਪਰਿਵਾਰ ਦੇ ਘਰ ਕਿਰਾਏ ‘ਤੇ ਰਹਿੰਦੇ ਸਨ।ਕੁਝ ਦਿਨ ਪਹਿਲਾਂ ਇਸ ਪਰਿਵਾਰ ਤੋਂ ਕੈਨੇਡਾ ਨਾਲ ਸਬੰਧਤ ਗੈਂਗਸਟਰਾਂ ਨੇ ਫਿਰੌਤੀ ਦੀ ਮੰਗ ਕੀਤੀ ਸੀ। ਪਰਿਵਾਰ ਨੇ ਫਿਰੌਤੀ ਦਾ ਭੁਗਤਾਨ ਨਹੀਂ ਕੀਤਾ। ਉਹ ਕਿਰਾਏਦਾਰਾਂ ਨੂੰ ਦੱਸੇ ਬਿਨਾਂ ਘਰ ਛੱਡ ਕੇ ਕਿਤੇ ਚਲੇ ਗਏ। ਖੁਸ਼ਵੰਤ ਸਿੰਘ ਤੇ ਪ੍ਰਿਤਪਾਲ ਸਿੰਘ ਨੌਕਰੀ ’ਤੇ ਜਾਣ ਲਈ ਕਾਰ ਸਟਾਰਟ ਕਰਨ ਲੱਗੇ। ਕਾਰ ਤੋਂ ਬਰਫ ਹਟਾਉਂਦੇ ਹੋਏ ਦੂਜੇ ਕਾਰ ਸਵਾਰ ਸ਼ੂਟਰਾਂ ਨੇ ਹਥਿਆਰਾਂ ਨਾਲ ਫਾਇਰ ਕੀਤੇ। ਪ੍ਰਿਤਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਖੁਸ਼ਵੰਤ ਸਿੰਘ ਦੀ ਬਾਂਹ ‘ਤੇ ਗੋਲੀ ਲੱਗੀ।ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ। ਪਿੰਡ ਨੰਦਪੁਰ ‘ਚ ਇਹ ਖ਼ਬਰ ਫੈਲਦਿਆਂ ਹੀ ਲੋਕ ਸਰਬਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਇਕੱਠੇ ਹੋ ਗਏ। ਸ਼ੁੱਕਰਵਾਰ ਸਵੇਰੇ 10 ਵਜੇ ਸਰਬਜੀਤ ਸਿੰਘ ਨੇ ਆਪਣੀ ਪਤਨੀ ਗੁਰਬਿੰਦਰ ਕੌਰ ਨੂੰ ਘਟਨਾ ਦੀ ਸੂਚਨਾ ਦਿੱਤੀ। ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਗੁਰਬਿੰਦਰ ਕੌਰ ਬੇਹੋਸ਼ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

*ਚੰਡੀਗੜ੍ਹ, 14 ਜਨਵਰੀ 2026*:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਫ...

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

*ਚੰਡੀਗੜ੍ਹ, 13 ਜਨਵਰੀ 2026*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ, ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁੱਦਿਆਂ ‘ਤੇ ਮੁੱਢਲੀ...

ਗੈਂਗਸਟਰਾਂ ਵਿਰੁੱਧ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ, ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਵਿਰੁੱਧ ਹੋਵੇਗੀ ਫੈਸਲਾਕੁੰਨ ਕਾਰਵਾਈ: ਆਪ

ਚੰਡੀਗੜ੍ਹ, 12 ਜਨਵਰੀ 2026:ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਲੰਧਰ, 11 ਜਨਵਰੀ 2026:ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ...

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ, 11 ਜਨਵਰੀ 2026:ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਬਠਿੰਡਾ, 10 ਜਨਵਰੀ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਵਿੱਚ...

ਮਾਨ ਸਰਕਾਰ ਦੇ ਡਿਜੀਟਲ ਵਿਜ਼ਨ ਨਾਲ ਈਜ਼ੀ ਰਜਿਸਟਰੀ ਨੇ ਬਣਾਇਆ ਰਿਕਾਰਡ , 6 ਮਹੀਨਿਆਂ ਵਿੱਚ 3.70 ਲੱਖ ਤੋਂ ਵੱਧ ਰਜਿਸਟਰੀਆਂ ਕੀਤੀਆਂ ਗਈਆਂ ਦਰਜ

ਚੰਡੀਗੜ੍ਹ, 10 ਜਨਵਰੀ 2026:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ...