ਓਨਟਾਰੀਓ ਸੂਬੇ ਦੇ ਸ਼ਹਿਰ ਸਾਰਨੀਆ ਵਿਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪੀੜਤ ਦੀ ਪਛਾਣ ਗੁਰਅਸੀਸ ਸਿੰਘ ਵਜੋਂ ਹੋਈ ਹੈ ਅਤੇ ਉਹ ਸਤੰਬਰ 2024 ਯਾਨੀ 3 ਮਹੀਨੇ ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ‘ਤੇ ਕੈਨੇਡਾ ਆਇਆ ਸੀ। ਗੁਰਅਸੀਸ ਲੈਬਟਨ ਕਾਲਜ ਦਾ ਵਿਦਿਆਰਥੀ ਸੀ ਅਤੇ ਲੁਧਿਆਣੇ ਜ਼ਿਲ੍ਹੇ ਨਾਲ ਸਬੰਧਿਤ ਸੀ। ਗੁਰਅਸੀਸ ਆਪਣੇ ਕੁੱਝ ਦੋਸਤਾਂ ਨਾਲ ਸੇਅਰਿੰਗ ‘ਚ ਰਹਿੰਦਾ ਸੀ ਅਤੇ ਉਸੇ ਘਰ ‘ਚ ਇੱਕ ਗੋਰਾ ਰਹਿੰਦਾ ਸੀ, ਜਿਸ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਦੋਵਾਂ ਵਿਚਕਾਰ ਝਗੜਾ ਹੋ ਗਿਆ। ਦੋਹਾਂ ਵਿਚਕਾਰ ਝਗੜਾ ਰਸੋਈ ‘ਚ ਕੰਮ ਕਰਦੇ ਸਮੇਂ ਹੋਇਆ ਅਤੇ ਲੜਾਈ ਇੱਥੋਂ ਤੱਕ ਵੱਧ ਗਈ ਕਿ ਇੱਕ ਨੌਜਵਾਨ ਵੱਲੋਂ ਦੂਸਰੇ ‘ਤੇ ਚਾਕੂ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਪੰਜਾਬੀ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਸਾਰਨੀਆ ਦੇ 36 ਸਾਲਾ ਕ੍ਰੋਸਲੇ ਹੰਟਰ ‘ਤੇ ਦੂਜੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਸੂਤਰਾਂ ਅਨੁਸਾਰ ਘਰ ‘ਚ ਜੋ ਗੋਰਾ ਰਹਿੰਦਾ ਸੀ ਉਹ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਸੀ ਅਤੇ ਉਹ ਨਸ਼ਿਆਂ ਦਾ ਆਦੀ ਸੀ। ਫਿਲਹਾਲ ਪੁਲਿਸ ਇਸ ਘਟਨਾ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ ਅਤੇ ਉਪਲਬਧ ਹੋਣ ‘ਤੇ ਹੋਰ ਜਾਣਕਾਰੀ ਦੇਵੇਗੀ।
----------- Advertisement -----------
ਮਾਪਿਆਂ ਨੇ ਚਾਵਾਂ ਨਾਲ ਭੇਜਿਆ ਸੀ ਬਾਹਰ,ਚਾਕੂ ਮਾਰਕੇ ਗੁਰਸਿੱਖ ਨੌਜਵਾਨ ਦਾ ਕ+ਤ+ਲ
Published on
----------- Advertisement -----------