November 15, 2026, 6:48 pm
----------- Advertisement -----------
HomeNewsBreaking News*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

Published on

----------- Advertisement -----------

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ ਯੂਥ ਵਿੰਗ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਐਤਵਾਰ ਨੂੰ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’ ਮੈਰਾਥਨ ਦਾ ਆਯੋਜਨ ਕੀਤਾ ਗਿਆ। ਰਣਜੀਤ ਐਵੇਨਿਊ ਤੋਂ ਸਵੇਰੇ 6 ਵਜੇ ਸ਼ੁਰੂ ਹੋਈ ਇਸ ਮੈਰਾਥਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਹਰ ਵਰਗ ਦੇ ਨਾਗਰਿਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਨੇ ਤੰਦਰੁਸਤੀ, ਸਿਹਤਮੰਦ ਜੀਵਨ ਜਾਚ ਅਤੇ ਨਸ਼ਾ ਮੁਕਤ ਪੰਜਾਬ ਦੇ ਪੱਖ ਵਿੱਚ ਇੱਕ ਮਜ਼ਬੂਤ ਸੁਨੇਹਾ ਦਿੱਤਾ। ਇਸ ਮੌਕੇ ਅੰਮ੍ਰਿਤਸਰ ਦੀ ਸਮੁੱਚੀ ‘ਆਪ’ ਲੀਡਰਸ਼ਿਪ ਮੌਜੂਦ ਰਹੀ, ਜਿਨ੍ਹਾਂ ਨੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਖੇਡਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ।

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ ਇਸ ਮੈਰਾਥਨ ਤੋਂ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਸਾਰਥਕ ਕੰਮਾਂ ਵਿੱਚ ਲਗਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵੱਲ ਵੱਧ ਰਹੇ ਧਿਆਨ ਦੀ ਝਲਕ ਮਿਲਦੀ ਹੈ। ਇਸ ਉਪਰਾਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਉਸ ਪ੍ਰਣ ਨੂੰ ਮਜ਼ਬੂਤ ਕੀਤਾ ਜਿਸ ਦਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਇੱਕ ਖੁਸ਼ਹਾਲ, ਤਰੱਕੀਪਸੰਦ ਤੇ ਰੰਗਲਾ ਪੰਜਾਬ ਸਿਰਜਣਾ ਹੈ।

ਮੈਰਾਥਨ ਨੂੰ ਰਵਾਨਾ ਕਰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ, “ਵਿਰੋਧੀ ਧਿਰ ਲਗਾਤਾਰ ਪੰਜਾਬ ਦੇ ਨੌਜਵਾਨਾਂ ਨੂੰ ਨਕਾਰਾਤਮਕ ਰੂਪ ਵਿੱਚ ਪੇਸ਼ ਕਰਕੇ ਸੂਬੇ ਨੂੰ ਨਿਸ਼ਾਨਾ ਬਣਾਉਂਦੀ ਹੈ। ਹਾਲਾਂਕਿ, ‘ਯੂਥ ਰਨ ਪੰਜਾਬ 2026’ ਵਿੱਚ ਭਾਰੀ ਸ਼ਮੂਲੀਅਤ ਸਾਡੇ ਸੂਬੇ ਦੀਆਂ ਅਸਲ ਪ੍ਰਾਪਤੀਆਂ ਨੂੰ ਦਰਸਾਉਂਦੀ ਹੈ। ਅੱਜ ਹਜ਼ਾਰਾਂ ਨੌਜਵਾਨ ਤੰਦਰੁਸਤੀ, ਖੇਡਾਂ ਅਤੇ ਨਸ਼ਾ ਮੁਕਤ ਪੰਜਾਬ ਦੇ ਪ੍ਰਚਾਰ ਲਈ ਇਕੱਠੇ ਹੋਏ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ, “ਸਰਕਾਰ ਬਜ਼ੁਰਗਾਂ ਲਈ ਤੀਰਥ ਯਾਤਰਾਵਾਂ ਅਤੇ ਮੁਹੱਲਾ ਕਲੀਨਿਕਾਂ ਵਰਗੀਆਂ ਲੋਕ-ਪੱਖੀ ਪਹਿਲਕਦਮੀਆਂ ਰਾਹੀਂ ਸਮਾਜ ਦੇ ਹਰ ਵਰਗ ਲਈ ਕੰਮ ਕਰ ਰਹੀ ਹੈ। ਇਨ੍ਹਾਂ ਭਲਾਈ ਉਪਰਾਲਿਆਂ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦੀ ਮਦਦ ਲਈ ਵੀ ਯਤਨ ਕੀਤੇ ਜਾ ਰਹੇ ਹਨ ਜੋ ਗਲਤ ਰਸਤੇ ‘ਤੇ ਪੈ ਗਏ ਸਨ ਤਾਂ ਜੋ ਉਹ ਸਾਰਥਕ ਜੀਵਨ ਵੱਲ ਪਰਤ ਸਕਣ। ਮੈਂ ਇੱਕ ਖੁਸ਼ਹਾਲ ਅਤੇ ਉੱਨਤ ਪੰਜਾਬ ਵੱਲ ਕੰਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਸਲਾਮ ਕਰਦਾ ਹਾਂ।”

‘ਆਪ’ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਯੂਥ ਰਨ ਪੰਜਾਬ ਨੂੰ ਮੋਹਾਲੀ, ਬਠਿੰਡਾ ਅਤੇ ਜਲੰਧਰ ਵਿੱਚ ਪਹਿਲਾਂ ਹੀ ਭਰਵਾਂ ਹੁੰਗਾਰਾ ਮਿਲ ਚੁੱਕਾ ਹੈ, ਜਿੱਥੇ ਹਜ਼ਾਰਾਂ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਅੱਜ ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ, ਮਾਝਾ ਖੇਤਰ ਤੋਂ ਨੌਜਵਾਨ ਅਤੇ ਪਹਿਲਵਾਨ ਸਵੇਰ ਤੋਂ ਹੀ ਸਾਡੇ ਚੌਥੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਵੱਡੀ ਗਿਣਤੀ ਵਿੱਚ ਪਹੁੰਚੇ ਹਨ। ਇਹ ਉਤਸ਼ਾਹ ਮਾਝੇ ਦੀ ਖੇਡ ਭਾਵਨਾ ਅਤੇ ਤਾਕਤ ਨੂੰ ਦਰਸਾਉਂਦਾ ਹੈ।”

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ, “ਪੰਜਾਬ ਦੇ ਨੌਜਵਾਨ ਖੇਡਾਂ ਅਤੇ ਤੰਦਰੁਸਤੀ ਦੀ ਚੋਣ ਕਰ ਰਹੇ ਹਨ। ਅੰਮ੍ਰਿਤਸਰ ਵਿੱਚ ਕਰਵਾਈ ਗਈ ‘ਯੂਥ ਰਨ’ ਵਿੱਚ ਹਜ਼ਾਰਾਂ ਬੱਚਿਆਂ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਇਹ ਸਪੱਸ਼ਟ ਸੁਨੇਹਾ ਦਿੰਦੀ ਹੈ ਕਿ ਸਾਡੇ ਨੌਜਵਾਨ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਤਿਆਰ ਹਨ। ਪੰਜਾਬ ਨਿਰੰਤਰ ਇੱਕ ਖੁਸ਼ਹਾਲ, ਤਰੱਕੀਪਸੰਦ ਅਤੇ ਰੰਗਲਾ ਪੰਜਾਬ ਬਣਨ ਵੱਲ ਵੱਧ ਰਿਹਾ ਹੈ।”

‘ਆਪ’ ਨੇ ਕਿਹਾ ਕਿ ‘ਯੂਥ ਰਨ ਪੰਜਾਬ 2026’ ਮੁਹਿੰਮ ਖੇਡਾਂ ਨੂੰ ਹੱਲਾਸ਼ੇਰੀ ਦੇਣ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਸਮੂਹਿਕ ਕੋਸ਼ਿਸ਼ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰਨ ਪ੍ਰਤੀ ਉਸਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

*ਮੋਹਾਲੀ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਕਰਵਾਈਆਂ ਗਈਆਂ ਮੈਰਾਥਨਾਂ ਨੇ ਨਸ਼ਾ ਮੁਕਤ ਪੰਜਾਬ ਅਤੇ ਸਿਹਤਮੰਦ ਜੀਵਨ ਸ਼ੈਲੀ ਲਈ ਨੌਜਵਾਨਾਂ, ਮਾਵਾਂ-ਭੈਣਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਇੱਕ ਪਲੇਟਫਾਰਮ ‘ਤੇ ਲਿਆਂਦਾ ਹੈ*

ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਜ਼ੋਰ ਫੜ ਰਹੀ ਹੈ, ਜਿਸ ਵਿੱਚ ਹੁਣ ਤੱਕ ਪੰਜਾਬ ਭਰ ਵਿੱਚ ‘ਯੂਥ ਰਨ ਪੰਜਾਬ 2026’ ਤਹਿਤ ਇੱਕ ਲੱਖ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਆਯੋਜਿਤ ਇਸ ਮੈਰਾਥਨ ਲੜੀ ਨੇ ਮੋਹਾਲੀ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹਜ਼ਾਰਾਂ ਨੌਜਵਾਨਾਂ, ਖਿਡਾਰੀਆਂ, ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਇੱਕੋ ਛੱਤ ਹੇਠ ਇਕੱਠਾ ਕੀਤਾ ਹੈ। ਇਨ੍ਹਾਂ ਥਾਵਾਂ ‘ਤੇ ਮਿਲਿਆ ਉਤਸ਼ਾਹਪੂਰਵਕ ਹੁੰਗਾਰਾ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਸਮੂਹਿਕ ਸੁਨੇਹਾ ਦਿੰਦਾ ਹੈ, ਜੋ ਕਿ ਨਸ਼ਾ ਮੁਕਤ ਭਵਿੱਖ ਅਤੇ ਇੱਕ ਰੰਗਲਾ ਪੰਜਾਬ ਸਿਰਜਣ ਦੇ ਸਫ਼ਰ ਦੌਰਾਨ ਖੇਡਾਂ, ਤੰਦਰੁਸਤੀ ਅਤੇ ਸਿਹਤਮੰਦ ਜੀਵਨ ਜਾਚ ‘ਤੇ ਵੱਧ ਰਹੇ ਧਿਆਨ ਨੂੰ ਉਜਾਗਰ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...