ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦਾ ਅਮਰੀਕਾ ਦੇ ਸਾਨਫਰਾਂਸਿਸਕੋ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਆਈਸੀਯੂ ਵਿੱਚ ਦਿਲ ਸੰਬੰਧੀ ਸਮੱਸਿਆਵਾਂ ਕਾਰਨ ਦਾਖਲ ਕਰਵਾਇਆ ਗਿਆ ਸੀ। ਜਿਥੇ ਉਨ੍ਹਾਂ ਨੇ 73 ਸਾਲ ਦੀ ਉਮਰ ਵਿੱਚ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ।ਉਸਤਾਦ ਤਬਦਾ ਵਾਦਕ ਦੇ ਦੇਹਾਂਤ ਉਤੇ ਸੰਗੀਤ ਜਗਤ ਤੋਂ ਇਲਾਵਾ ਸਿਆਸੀ ਸ਼ਖ਼ਸੀਅਤਾਂ ਵਿੱਚ ਦੁੱਖ ਜ਼ਾਹਿਰ ਕਰ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਜ਼ਾਕਿਰ ਹੁਸੈਨ ਦੇ ਦੇਹਾਂਤ ਉਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਅਕਾਊਂਟ ਉਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਪ੍ਰਸਿੱਧ ਤਬਲਾ ਵਾਦਕ ਜ਼ਾਕਿਰ ਹੁਸੈਨ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ।ਇਹ ਦੇਸ਼ ਲਈ ਬਹੁਤ ਵੱਡਾ ਘਾਟਾ ਹੈ ਕਿਉਂਕਿ ਅਸੀਂ ਸੰਗੀਤ ਦੀ ਦੁਨੀਆ ਵਿੱਚ ਇੱਕ ਚਮਕਦਾ ਰਤਨ ਗੁਆ ਦਿੱਤਾ ਹੈ। ਉਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦਾ ਰਹੇਗਾ। ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਦੇ ਲੱਖਾਂ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੀ ਸੰਵੇਦਨਾ।ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ, ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਨੇ ਉਸਤਾਦ ਜ਼ਾਕਿਰ ਹੁਸੈਨ ਨੂੰ ਸ਼ਰਧਾਂਜਲੀ ਦਿੱਤੀ ਹੈ। ਰਾਜਪਾਲ ਰਾਧਾਕ੍ਰਿਸ਼ਨਨ ਨੇ ਕਿਹਾ ਕਿ ਉਸਤਾਦ ਜ਼ਾਕਿਰ ਹੁਸੈਨ ਨੂੰ ਤਿੰਨ ਪੀੜ੍ਹੀਆਂ ਦੇ ਸੰਗੀਤਕਾਰਾਂ ਨਾਲ ਪੇਸ਼ਕਾਰੀ ਕਰਨ ਦਾ ਸੁਭਾਗ ਪ੍ਰਾਪਤ ਹੈ। ਇਹ ਇੱਕ ਅਮਿੱਟ ਵਿਰਾਸਤ ਹੈ। ਉਨ੍ਹਾਂ ਦੇ ਜਾਣ ਨਾਲ ਸੰਗੀਤ ਜਗਤ ਵਿੱਚ ਇੱਕ ਵਿਲੱਖਣ ਖਲਾਅ ਪੈਦਾ ਹੋ ਗਿਆ ਹੈ।ਉਸਤਾਦ ਜ਼ਾਕਿਰ ਹੁਸੈਨ ਦਾ ਸੰਗੀਤ ਅਮਰ ਰਹੇਗਾ। ਜੋ ਕਿ ਸੰਗੀਤਕਾਰਾਂ ਦੀਆਂ ਪੀੜ੍ਹੀਆਂ ਨੂੰ ਨਵੀਨਤਾ ਅਤੇ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰੇਗਾ। ਮੈਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਦਿਲੀ ਸੰਵੇਦਨਾ ਪ੍ਰਗਟ ਕਰਦਾ ਹਾਂ। ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਪ੍ਰਸਿੱਧ ਤਬਲਾ ਵਾਦਕ ਪਦਮ ਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਦੇ ਦੇਹਾਂਤ ਦੀ ਖ਼ਬਰ ਦਿਲ ਨੂੰ ਠੇਸ ਦੇਣ ਵਾਲੀ ਹੈ।ਜ਼ਾਕਿਰ ਹੁਸੈਨ ਭਾਰਤ ਦੇ ਸਭ ਤੋਂ ਮਸ਼ਹੂਰ ਤਬਲਾ ਵਾਦਕ ਵਜੋਂ ਜਾਣੇ ਜਾਂਦੇ ਸਨ। ਉਹ ਬਹੁ-ਆਯਾਮੀ ਸ਼ਖਸੀਅਤ ਸਨ। ਉਸ ਨੇ ਤਬਲੇ ਨੂੰ ਵਿਸ਼ਵ ਮੰਚ ‘ਤੇ ਸਥਾਪਿਤ ਕੀਤਾ। ਕਲਾ ਜਗਤ ਦੇ ਇੱਕ ਦਿੱਗਜ ਦਾ ਅੱਜ ਦੇਹਾਂਤ ਹੋ ਗਿਆ।
----------- Advertisement -----------
ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੇ ਦੇਹਾਂਤ ‘ਤੇ ਸਿਆਸੀ ਸ਼ਖ਼ਸੀਅਤਾਂ ਨੇ ਦੁੱਖ ਜਤਾਇਆ
Published on
----------- Advertisement -----------