November 16, 2026, 4:17 pm
----------- Advertisement -----------
HomeNewsBreaking Newsਭ੍ਰਿਸ਼ਟਾਚਾਰ 'ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

Published on

----------- Advertisement -----------

*ਚੰਡੀਗੜ੍ਹ, 13 ਜਨਵਰੀ 2026*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ-ਟੋਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ ‘ਤੇ ਕਿਉਂ ਨਾ ਹੋਵੇ।

ਭ੍ਰਿਸ਼ਟਾਚਾਰ ਵਿਰੁੱਧ ਜਾਰੀ ਸਖ਼ਤ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2022 ਦੇ ਅੱਧ ਵਿੱਚ ਖ਼ਜ਼ਾਨਾ ਅਤੇ ਲੇਖਾ ਸ਼ਾਖਾ (ਮੁੱਖ ਦਫ਼ਤਰ) ਅਤੇ ਵੱਖ-ਵੱਖ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਚਾਰ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਮਿਲਦੇ ਹੀ ਵਿਭਾਗ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ। ਇਨ੍ਹਾਂ ਚਾਰੇ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਅਤੇ ਮਾਮਲਾ ਡੂੰਘਾਈ ਨਾਲ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ।

ਵਿਭਾਗੀ ਜਾਂਚ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਮੁਕੰਮਲ ਜਾਂਚ ਤੋਂ ਬਾਅਦ ਦਸੰਬਰ 2025 ਵਿੱਚ ਨਿਰਣਾਇਕ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੁਪਰਡੈਂਟ ਗ੍ਰੇਡ-2 ਦੇ ਅਹੁਦੇ ‘ਤੇ ਤਾਇਨਾਤ ਇੱਕ ਅਧਿਕਾਰੀ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀ ਤਿੰਨ ਕਰਮਚਾਰੀਆਂ ਨੂੰ ਸੇਵਾ ਨਿਯਮਾਂ ਅਨੁਸਾਰ ਸਖ਼ਤ ਸਜ਼ਾ ਦਿੱਤੀ ਗਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਕਾਨੂੰਨੀ ਕਾਰਵਾਈ ਨੂੰ ਵੀ ਤਰਕਪੂਰਨ ਅੰਤ ਤੱਕ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵੱਲੋਂ ਬਰਖ਼ਾਸਤ ਕੀਤੇ ਸੁਪਰਡੈਂਟ ਗ੍ਰੇਡ-2 ਵਿਰੁੱਧ ਐਫ.ਆਈ.ਆਰ ਨੰਬਰ 1/2026 ਦਰਜ ਕੀਤੀ ਗਈ। ਉਕਤ ਮੁਲਜ਼ਮ ਨੂੰ 11 ਜਨਵਰੀ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਸ਼ੁਰੂਆਤੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ 12 ਜਨਵਰੀ 2026 ਨੂੰ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ, ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅਗਲੇਰੀ ਪੁੱਛਗਿੱਛ ਲਈ ਮੁਲਜ਼ਮ ਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਚਾਰ ਮੁਲਜ਼ਮ ਮੁਲਾਜ਼ਮਾਂ ਦੇ ਬੈਂਕ ਖਾਤਿਆਂ ਦੀ ਜਾਂਚ ਦੌਰਾਨ 22 ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਬੰਧਤ ਸ਼ੱਕੀ ਵਿੱਤੀ ਲੈਣ-ਦੇਣ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਇਨ੍ਹਾਂ ਲੈਣ-ਦੇਣ ਦੀ ਜਾਂਚ ਇੱਕ ਸੇਵਾਮੁਕਤ ਜੱਜ ਤੋਂ ਕਰਵਾਈ ਗਈ। ਇਸ ਨਿਰਪੱਖ ਜਾਂਚ ਦੇ ਆਧਾਰ ‘ਤੇ ਹੁਣ ਇਨ੍ਹਾਂ ਸਾਰੇ 22 ਅਧਿਕਾਰੀਆਂ ਵਿਰੁੱਧ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜ਼ਿੰਮੇਵਾਰ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਭ੍ਰਿਸ਼ਟਾਚਾਰ ਸਾਹਮਣੇ ਆਵੇਗਾ, ਉੱਥੇ ਅਧਿਕਾਰੀ ਦੇ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਰ ਦਿੰਦਿਆਂ ਕਿਹਾ ਕਿ ਇਹ ਕਾਰਵਾਈਆਂ ਇੱਕ ਸਪੱਸ਼ਟ ਸੰਦੇਸ਼ ਹਨ ਕਿ ਕਿਸੇ ਵੀ ਹਾਲਤ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਮਾੜੇ ਆਚਰਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਪੰਜਾਬ ਦੇ ਲੋਕਾਂ ਲਈ ਇੱਕ ਇਮਾਨਦਾਰ ਅਤੇ ਭਰੋਸੇਮੰਦ ਪ੍ਰਸ਼ਾਸਨਿਕ ਢਾਂਚਾ ਤਿਆਰ ਕਰਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...