September 18, 2026, 2:14 pm
----------- Advertisement -----------
HomeNewsBreaking NewsZomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

Published on

----------- Advertisement -----------


ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ ਦੀ ਪਛਾਣ ਸਾਹਿਲ ਗਿੱਲ ਵਜੋਂ ਹੋਈ ਹੈ ਤੇ ਜਾਣਕਾਰੀ ਮਿਲੀ ਹੈ ਕਿ ਸਾਹਿਲ ਜੋਮੈਟੋ ਡਲਿਵਰੀ ਦਾ ਕੰਮ ਕਰਦਾ ਸੀ। ਘਰ ਤੋਂ ਕੁਝ ਕਦਮ ਦੀ ਦੂਰੀ ‘ਤੇ ਹੀ ਉਸ ਦਾ ਕਤਲ ਕਰ ਦਿੱਤਾ ਗਿਆ। ਐਕਟਿਵਾ ਸਵਾਰ 2 ਨੌਜਵਾਨਾਂ ਨੇ ਕਈ ਰਾਊਂਡ ਫਾਇਰ ਕੀਤੇ। ਜਾਣਕਾਰੀ ਮੁਤਾਬਕ ਇਕ ਗੋਲੀ ਸਾਹਿਲ ਦੇ ਸੀਨੇ ਵਿਚ ਲੱਗੀ ਜਿਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪਤਾ ਲੱਗਾ ਹੈ ਕਿ 2 ਸਾਲ ਪਹਿਲਾਂ ਹੀ ਸਾਹਿਲ ਦਾ ਵਿਆਹ ਹੋਇਆ ਸੀ ਤੇ ਉਸ ਦਾ ਇਕ ਸਾਲ ਦਾ ਮਾਸੂਮ ਬੱਚਾ ਵੀ ਹੈ। ਪੁਲਿਸ ਜਾਚ ਕਰ ਰਹੀ ਹੈ। ਮੌਕੇ ‘ਤੇ ਪਹੁੰਚ ਗਈ ਹੈ ਤੇ ਦੂਜੇ ਪਾਸੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਉਹ ਰੋ-ਰੋ ਕੇ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਸਬਜ਼ੀ ਲੈਣ ਲਈ ਘਰੋਂ ਗਿਆ ਸੀ। ਲਗਭਗ 10 ਮਿੰਟ ਬਾਅਦ ਮੁਹੱਲੇ ਦੇ ਲੋਕਾਂ ਨੇ ਦੱਸਿਆ ਕਿ ਕਿਸੇ ਨੇ ਸਾਹਿਲ ਨੂੰ ਗੋਲੀ ਮਾਰ ਦਿੱਤੀ। ਮੌਕੇ ਉਤੇ ਜਾ ਕੇ ਦੇਖਿਆ ਤਾਂ ਗੰਭੀਰ ਹਾਲਤ ਵਿਚ ਪਿਆ ਸੀ ਪਰ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ। ਸਾਹਿਲ ਦੀ ਕਿਸੇ ਨਾਲ ਰੰਜਿਸ਼ ਜਾਂ ਲੜਾਈ ਨਹੀਂ ਸੀ ਪਰ ਹਮਲਾਵਰ ਕਿਉਂ ਉਸ ‘ਤੇ ਗੋਲੀਆਂ ਚਲਾ ਕੇ ਗਏ, ਇਹ ਜਾਂਚ ਦਾ ਵਿਸ਼ਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...