ਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ, ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਮੋਗਾ ਤੋਂ ਮੌਜੂਦਾ ਵਿਧਾਇਕ ਹਰਜੋਤ ਕਮਲ ਦੀ ਟਿਕਟ ਕੱਟ ਕੇ ਬੀਤੇ ਦਿਨੀਂ ਕਾਂਗਰਸ ਵਿਚ ਸ਼ਾਮਲ ਹੋਏ ਮਾਲਵਿਕਾ ਸੂਦ ਨੂੰ ਦਿੱਤੀ ਗਈ ਹੈ।















