November 8, 2026, 5:22 am
----------- Advertisement -----------
HomeNewsBreaking Newsਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

Published on

----------- Advertisement -----------

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ 200 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਦੇਣ ਵਾਲੇ ਨੇ ਪੈਸੇ ਨਾ ਦੇਣ ’ਤੇ ਔਰਤ ਅਤੇ ਉਸ ਦੇ ਪਤੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਦਿੱਲੀ ਵਿੱਚ ਹੁਣ ਤੱਕ ਸਾਹਮਣੇ ਆਈ ਇਹ ਸਭ ਤੋਂ ਵੱਡੀ ਫਿਰੌਤੀ ਦੀ ਰਕਮ ਹੈ।
ਘਟਨਾ ਦੀ ਜਾਣਕਾਰੀ: ਸੂਤਰਾਂ ਮੁਤਾਬਕ ਸਿਵਲ ਲਾਈਨਜ਼ ਇਲਾਕੇ ਵਿੱਚ ਰਹਿਣ ਵਾਲੀ ਲਗਪਗ 50 ਸਾਲਾ ਔਰਤ ਕੋਲ ਉੱਥੇ ਜੱਦੀ ਜਾਇਦਾਦ ਹੈ। 7 ਸਤੰਬਰ ਨੂੰ ਰਾਤ ਕਰੀਬ 10:44 ਵਜੇ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦੱਸੀ ਅਤੇ ਦਾਅਵਾ ਕੀਤਾ ਕਿ ਉਸ ਕੋਲ ਔਰਤ ਬਾਰੇ ਪੂਰੀ ਜਾਣਕਾਰੀ ਹੈ।
ਪੁਲੀਸ ਕਾਰਵਾਈ: ਪਹਿਲਾਂ ਔਰਤ ਨੇ ਇਸ ਧਮਕੀ ਨੂੰ ਨਜ਼ਰਅੰਦਾਜ਼ ਕੀਤਾ, ਪਰ ਜਦੋਂ ਉਸ ਨੂੰ ਦੁਬਾਰਾ ਧਮਕੀ ਭਰਿਆ ਫੋਨ ਆਇਆ ਤਾਂ ਉਹ ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਗਈ। ਮੁੱਢਲੀ ਜਾਂਚ ਤੋਂ ਬਾਅਦ ਪੁਲੀਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਹੋਰ ਪੱਖਾਂ ਦੀ ਪੜਤਾਲ: ਪੁਲੀਸ ਹਰ ਪੱਖੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਧਮਕੀ ਅਸਲ ਵਿੱਚ ਗੈਂਗਸਟਰ ਗੋਲਡੀ ਬਰਾੜ ਵੱਲੋਂ ਦਿੱਤੀ ਗਈ ਸੀ ਜਾਂ ਕਿਸੇ ਨੇ ਨਿੱਜੀ ਜਾਂ ਜਾਇਦਾਦ ਦੇ ਵਿਵਾਦ ਕਾਰਨ ਉਸ ਦੇ ਨਾਂ ਦੀ ਵਰਤੋਂ ਕੀਤੀ ਹੈ। ਜ਼ਿਲ੍ਹਾ ਪੁਲੀਸ ਅਤੇ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਫੋਨ ਕਰਨ ਵਾਲੇ ਦੀ ਪਛਾਣ ਕਰਨ ਅਤੇ ਮਕਸਦ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...