ਰੋਪੜ: ਰੋਪੜ ਦੇ ਸਰਕਾਰੀ ਸਕੂਲ ਦੀ ਹੁਣ ਨਿਲਾਮੀ ਨਹੀਂ ਹੋਵੇਗੀ। ਪਾਵਰਕੌਮ ਨੇ ‘ਆਪ’ ਸਰਕਾਰ ਦੇ ਹੁਕਮਾਂ ਮਗਰੋਂ ਇਹ ਨਿਲਾਮੀ ਰੱਦ ਕਰ ਦਿੱਤੀ ਹੈ। ਪਾਵਰਕੌਮ ਨੇ ਪਹਿਲਾਂ ਜਾਰੀ ਕੀਤਾ ਇਸ਼ਤਿਹਾਰ ਵਾਪਸ ਲੈ ਲਿਆ ਹੈ। ਸਕੂਲ ਦੀ ਨਿਲਾਮੀ ਨੂੰ ਲੈ ਕੇ ਕਾਫੀ ਸਿਆਸੀ ਹੰਗਾਮਾ ਹੋਇਆ। ਅਕਾਲੀ ਦਲ ਨੇ ਆਮ ਆਦਮੀ ਪਾਰਟੀ (ਆਪ) ਦੇ ਸਿੱਖਿਆ ਮਾਡਲ ‘ਤੇ ਸਵਾਲ ਚੁੱਕੇ ਹਨ।ਅਕਾਲੀ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸਕੂਲ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰਕੇ ਸਿੱਖਿਆ ਦਿੱਤੀ ਜਾਵੇ।
ਪਾਵਰਕੌਮ ਨੇ 26 ਮਾਰਚ ਨੂੰ ਰੋਪੜ ਦੀ ਥਰਮਲ ਕਲੋਨੀ ਵਿੱਚ ਸਥਿਤ ਸਕੂਲ ਦੀ ਨਿਲਾਮੀ ਲਈ ਇਸ਼ਤਿਹਾਰ ਦਿੱਤਾ ਸੀ। ਪਤਾ ਲੱਗਦਿਆਂ ਹੀ ‘ਆਪ’ ਸਰਕਾਰ ‘ਤੇ ਸਵਾਲ ਉਠਾਉਣ ਲੱਗੇ। ਉਨ੍ਹਾਂ ਦੀ ਪਾਰਟੀ ਸਿੱਖਿਆ ਦੇ ਮੁੱਦੇ ‘ਤੇ ਹੀ ਸਰਕਾਰ ‘ਚ ਆਈ ਸੀ। ਇਸ ਸਬੰਧੀ ਅਕਾਲੀ ਦਲ ਨੇ ਹਮਲਾਵਰ ਰੁਖ਼ ਅਖਤਿਆਰ ਕੀਤਾ ਹੈ। ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਸਕੂਲ ਦੇ ਬੱਚਿਆਂ ਨੂੰ 6 ਮਹੀਨੇ ਪਹਿਲਾਂ ਕਿਸੇ ਹੋਰ ਸਕੂਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਕੂਲ ਦੀ ਇਮਾਰਤ ਦੀ ਨਿਲਾਮੀ ਦੀ ਪ੍ਰਕਿਰਿਆ ਵੀ ਕਾਂਗਰਸ ਸਰਕਾਰ ਦੇ ਸਮੇਂ ਸ਼ੁਰੂ ਹੋਈ ਸੀ। ਇਸ ‘ਤੇ ਵਿਰੋਧੀ ਪਾਰਟੀਆਂ ਨੇ ਸਵਾਲ ਖੜ੍ਹੇ ਕੀਤੇ ਕਿ ਹੁਣ ਜਦੋਂ ਪੰਜਾਬ ‘ਚ ‘ਆਪ’ ਦੀ ਸਰਕਾਰ ਹੈ ਤਾਂ ਇਹ ਨਿਲਾਮੀ ਕਿਉਂ ਨਹੀਂ ਰੋਕਦੀ। ਜਿਸ ਤੋਂ ਬਾਅਦ ਸਕੂਲ ਦੀ ਨਿਲਾਮੀ ਰੱਦ ਕਰ ਦਿੱਤੀ ਗਈ।












