Tag: Ashika Jain
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜਾ
ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹਾੜ੍ਹੀ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸੇ ਦੌਰਾਨ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਮੰਡੀਆਂ ਵਿੱਚ ਸੁੱਕੀ ਹੋਈ ਕਣਕ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਲ ਨਾ ਆਵੇ।ਪਹਿਲੀ ਅਪ੍ਰੈਲ,2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਖਰੀਦ ਬਾਰੇ ਅੱਜ ਸਥਾਨਿਕ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 46000 ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 1,96,000 ਮੀਟਰਿਕ ਟਨ ਕਣਕ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅੱਜੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਲਈ 1,39,053 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈਇਸ ਕਰਕੇ ਸਾਰੀਆਂ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਪ੍ਰਬੰਧ ਵਿੱਚ ਕੋਈ ਊਣਤਾਈ ਨਹੀਂ ਰਹਿਣੀ ਚਾਹੀਦੀ।ਮੰਡੀਆਂ ਦੇ ਰੱਖ ਰਖਾਵ ਅਤੇ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਹਦਾਇਤ ਕਰਦੇ ਹੋਏ ਡਿਪਟੀ ਕਸ਼ਿਨਰ ਨੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟਏਡ ਕਿੱਟਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੌਰਾਨ ਮੁਢਲੀ ਸਹਿਾਤੀ ਦਿੱ ਜਾ ਸਕੇ। ਉਨ੍ਹਾਂ ਨੇ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਲਈ ਵੀ ਨਿਰਦੇਸ਼ ਦਿੱਤੇਆਸ਼ਿਕਾ ਜੈਨ ਨੇ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਯਕੀਨੀ ਬਨਾਉਣ ਲਈ ਆਖਿਆਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇਡਿਪਟੀ ਕਸ਼ਿਨਰ ਨੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਚੌਕਸੀ ਵਰਤਣ ਦੀ ਹਿਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇਐਸੋਸ਼ੀਏਸ਼ਾਂ ਨਾਲ ਮੀਟਿੰਗ- ਇਸੇ ਦੌਰਾਨ ਡਿਪਟੀ ਕਮਿਸ਼ਨਰ ਜੈਨ ਨੇ ਆੜ੍ਹਤੀ ਐਸੋਸ਼ੀਏਸ਼ਨ, ਲੇਬਰ ਯੂਨੀਅਨਾਂ ਅਤੇ ਟਰਾਂਸਪੋਰਟ ਕੰਟਰੈਕਟਰਾਂ ਨਾਲ ਵੀ ਮੀਟਿੰਗ ਕੀਤੀਉਨ੍ਹਾਂ ਨੇ ਸਭਨਾਂ ਦੇ ਪੱਖ ਬਹੁਤ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਵੱਖ ਵੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦੁਵਾਇਆ।
ਆਸ਼ਿਕਾ ਜੈਨ ਨੇ DC ਐਸ.ਏ.ਐਸ ਨਗਰ ਵਜੋਂ ਸੰਭਾਲਿਆ ਅਹੁਦਾ
ਐਸ.ਏ.ਐਸ. ਨਗਰ 16 ਜਨਵਰੀ: ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਅਹਿਦ ਲੈਂਦਿਆਂ ਅੱਜ ਆਸ਼ਿਕਾ ਜੈਨ ਆਈ.ਏ.ਐਸ. ਨੇ ਜ਼ਿਲ੍ਹਾ...