April 19, 2026, 11:18 am
----------- Advertisement -----------
HomeNewsਚੀਨ ’ਚ ਬਰਫ਼ੀਲੇ ਤੂਫ਼ਾਨ ਕਾਰਨ ਹੋਈ 1 ਵਿਅਕਤੀ ਦੀ ਮੌਤ,ਅਲਰਟ ਜਾਰੀ

ਚੀਨ ’ਚ ਬਰਫ਼ੀਲੇ ਤੂਫ਼ਾਨ ਕਾਰਨ ਹੋਈ 1 ਵਿਅਕਤੀ ਦੀ ਮੌਤ,ਅਲਰਟ ਜਾਰੀ

Published on

----------- Advertisement -----------

ਪੱਛਮੀ ਚੀਨ ਦੇ ਤਿੱਬਤੀ ਇਲਾਕਿਆਂ ‘ਚ ਆਏ ਬਰਫ਼ੀਲੇ ਤੂਫ਼ਾਨ ਦੀ ਲਪੇਟ ‘ਚ ਆ ਕੇ ਹਜ਼ਾਰਾਂ ਪਸ਼ੂਆਂ ਦੀ ਮੌਤ ਹੋ ਗਈ। ਕਈ ਦਿਨਾਂ ਤੋਂ ਜਾਰੀ ਬਰਫ਼ੀਲੇ ਤੂਫ਼ਾਨ ਕਾਰਨ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਰੇਲ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਸ ਤੂਫ਼ਾਨ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਲਿਓਨਿੰਗ ਸੂਬੇ ਅਤੇ ਚੀਨ ਦੇ ਅੰਦਰੂਨੀ ਮੰਗੋਲੀਆ ਖੇਤਰ ਦੇ ਕੁੱਝ ਸ਼ਹਿਰਾਂ ਵਿਚ 50 ਸੈਂਟੀਮੀਟਰ (20 ਇੰਚ) ਤੋਂ ਜ਼ਿਆਦਾ ਬਰਫ਼ਬਾਰੀ ਦਰਜ ਕੀਤੀ ਗਈ।

ਇਸ ਤੋਂ ਇਲਾਵਾ ਤੇਜ਼ ਹਵਾ ਤੇ ਬਰਫ਼ਬਾਰੀ ਕਾਰਨ ਰਾਹਤ ਕਾਰਜਾਂ ‘ਚ ਰੁਕਾਵਟ ਪੈ ਰਹੀ ਹੈ। ਇਸ ਖੇਤਰ ‘ਚ ਪਿੰਡ ਵਾਲੇ ਆਪਣੇ ਰੁਜ਼ਗਾਰ ਤੇ ਪਰਿਵਾਰ ਦੇ ਪੋਸ਼ਣ ਲਈ ਪਸ਼ੂਧਨ ਮੁੱਖ ਤੌਰ ‘ਤੇ ਯਾਕ, ਬੱਕਰੀਆਂ ਤੇ ਭੇਡਾਂ ‘ਤੇ ਨਿਰਭਰ ਹਨ।ਚੀਨ ਦੀ ਸਰਕਾਰੀ ਮੀਡੀਆ ਨੇ ਕਿਹਾ ਕਿ ਅੰਦੂਰਨੀ ਮੰਗੋਲੀਆ ਦੇ ਇਕ ਸ਼ਹਿਰ ਤੋਂਗਲਿਆਓ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਪਰ ਇਸ ਸਬੰਧ ਵਿਚ ਵਿਸਥਾਰ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਸ਼ਹਿਰ ਵਿਚ 46 ਘੰਟੇ ਤੱਕ ਬਰਫ਼ਬਾਰੀ ਹੋਈ, ਜੋ 1951 ਦੇ ਬਾਅਦ ਬਰਫ਼ਬਾਰੀ ਹੋਣ ਦੀ ਸਭ ਤੋਂ ਲੰਬੀ ਮਿਆਦ ਹੈ। ਅਧਿਕਾਰੀਆਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਗਏ ਇਕ ਬਿਆਨ ਵਿਚ ਕਿਹਾ ਕਿ ਜਿਲਿਨ ਸੂਬੇ ਵਿਚ ਹਾਈਵੇ ਦੇ ਖੇਤਰਾਂ ਵਿਚ ਰਾਤ ਭਰ ਵਿਚ ਲੱਗਭਗ 1000 ਲੋਕ ਫਸ ਗਏ। ਕੁੱਝ ਹਾਈਵੇ ਬੰਦ ਕਰ ਦਿੱਤੇ ਗਏ ਹਨ ਅਤੇ ਸੂਬੇ ਵਿਚ ਟਰੇਨ ਸੇਵਾਵਾਂ ਵੀ ਰੋਕ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

*ਚੰਡੀਗੜ੍ਹ, 17 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਚੰਡੀਗੜ੍ਹ, 17 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ...

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ...

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...